• Home
  • ਧਰਨਾਕਾਰੀ ਅਧਿਆਪਕਾਂ ਨੂੰ ਪਟਿਆਲਾ ਵਿਖੇ ਗਾਲਾਂ ਕੱਢਣ ਵਾਲੇ ਪੁਲਿਸ ਵਾਲਿਆਂ ਦੀ ਹੋਵੇਗੀ ਜਾਂਚ -ਡੀ ਜੀ ਪੀ ਨੇ ਲਿਆ ਨੋਟਿਸ

ਧਰਨਾਕਾਰੀ ਅਧਿਆਪਕਾਂ ਨੂੰ ਪਟਿਆਲਾ ਵਿਖੇ ਗਾਲਾਂ ਕੱਢਣ ਵਾਲੇ ਪੁਲਿਸ ਵਾਲਿਆਂ ਦੀ ਹੋਵੇਗੀ ਜਾਂਚ -ਡੀ ਜੀ ਪੀ ਨੇ ਲਿਆ ਨੋਟਿਸ

ਚੰਡੀਗੜ੍ਹ :- ਆਪਣੀ ਹੱਕੀ ਮੰਗਾਂ ਲਈ ਪਟਿਆਲਾ ਵਿਖੇ ਰੋਸ ਧਰਨਾ ਦੇ ਰਹੇ ਅਧਿਆਪਕਾਂ ਤੇ ਕੁਝ ਪੁਲਿਸ ਅਧਿਕਾਰੀਆਂ ਵੱਲੋਂ ਅੰਨ੍ਹੇਵਾਹ ਲਾਠੀਚਾਰਜ ਕਰਨ ਤੇ ਗੰਦੀਆਂ ਗਾਲ੍ਹਾਂ ਕੱਢਣ ਦਾ ਮਾਮਲੇ ਤੇ ਡੀਜੀਪੀ ਦਿਨਕਰ ਗੁਪਤਾ ਨੇ ਸਖ਼ਤ ਨੋਟਿਸ ਲੈ ਲਿਆ ਹੈ । ਸੂਤਰਾਂ ਅਨੁਸਾਰ ਪਤਾ ਲੱਗਾ ਹੈ ਕਿ ਡੀਜੀਪੀ ਨੇ ਸੋਸ਼ਲ ਮੀਡੀਆ ਤੋਂ ਕੀਤੇ ਗਏ ਪ੍ਰਾਪਤ ਵੀਡੀਓ ਕਲਿੱਪਾਂ ਦੀ ਜਾਂਚ ਕਰਕੇ ਕਥਿਤ ਜ਼ਿੰਮੇਵਾਰ ਪੁਲਿਸ ਅਫ਼ਸਰਾਂ ਵਿਰੁੱਧ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ ।