• Home
  • ਸਾਰਾਗੜੀ ਜੰਗ ਦੇ ਨਾਇਕਾਂ ਵਰਗੇ ਬਣਨ ਪੰਜਾਬ ਦੇ ਨੌਜਵਾਨ : ਕੈਪਟਨ

ਸਾਰਾਗੜੀ ਜੰਗ ਦੇ ਨਾਇਕਾਂ ਵਰਗੇ ਬਣਨ ਪੰਜਾਬ ਦੇ ਨੌਜਵਾਨ : ਕੈਪਟਨ

ਚੰਡੀਗੜ, (ਖ਼ਬਰ ਵਾਲੇ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਤਿਹਾਸਕ ਸਾਰਾਗੜੀ ਜੰਗ ਦੇ ਨਾਇਕਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਨੌਜਵਾਨਾਂ ਨੂੰ ਆਪਣੇ ਜੀਵਨ ਵਿਚ ਬਹਾਦਰੀ ਅਤੇ ਸਾਹਸ ਦੀਆਂ ਕਦਰਾਂ-ਕੀਮਤਾਂ ਭਰਨ ਦਾ ਸੱਦਾ ਦਿੱਤਾ ਹੈ।
ਪਿਛਲੇ ਸਾਲ ਇਸ ਜੰਗ ਦੀ 120ਵੀਂ ਵਰ•ੇਗੰਢ ਮੌਕੇ ਆਪਣੀ ਕਿਤਾਬ 'ਦੀ 36 ਸਿੱਖਜ਼ ਇਨ ਦੀ ਤਿਰਾਹ ਕੰਪੇਨ 1897-98 - ਸਾਰਾਗੜੀ ਐਂਡ ਦੀ ਡਿਫੈਂਸ ਆਫ ਦੀ ਸਮਾਣਾ ਫ਼ੋਰਟਸ' ਨੂੰ ਕਲਮਬੰਦ ਅਤੇ ਜਾਰੀ ਕਰਨ ਵਾਲੇ ਮੁੱਖ ਮੰਤਰੀ ਨੇ ਕਿਹਾ ਕਿ 36ਵੀਂ ਸਿੱਖ ਦੇ ਫੌਜੀਆਂ ਵਲੋਂ ਦਿੱਤਾ ਗਿਆ ਬਲੀਦਾਨ ਭਾਰਤੀ ਫੌਜ ਦੀ ਇਸ ਇੰਫੈਂਟਰੀ ਰੈਜੀਮੈਂਟ ਦੇ ਇਤਿਹਾਸ ਵਿਚ ਹਮੇਸ਼ਾ ਹੀ ਮੂਰਤੀਮਾਨ ਰਹੇਗਾ।

ਮੁੱਖ ਮੰਤਰੀ ਨੇ ਯਾਦ ਕੀਤਾ ਕਿ ਉਨਾਂ ਦੀ ਸਰਕਾਰ ਨੇ ਪਹਿਲਾਂ ਹੀ ਬਹਾਦਰ ਫੌਜੀਆਂ ਦੀ ਯਾਦ ਵਿਚ ਕੁਝ ਪਹਿਲਕਦਮੀਆਂ ਦਾ ਐਲਾਨ ਕੀਤਾ ਹੋਇਆ ਹੈ ਅਤੇ ਸਕੂਲ ਦੀਆਂ ਇਤਿਹਾਸ ਦੀਆਂ ਕਿਤਾਬਾਂ ਵਿਚ ਇਸ ਜੰਗ ਨੂੰ ਸ਼ਾਮਲ ਕੀਤਾ ਹੈ। ਉਨਾਂ ਕਿਹਾ ਕਿ ਸਾਰਾਗੜੀ ਦੀ ਇਸ ਇਤਿਹਾਸਕ ਘਟਨਾ ਬਾਰੇ ਜਾਗਰੂਕ ਕਰਕੇ ਨੌਜਵਾਨਾਂ ਨੂੰ ਉਤਸ਼ਾਹਤ ਕਰਨਾ ਜ਼ਰੂਰੀ ਹੈ ਜਿਸ ਵਿਚ 22 ਫੌਜੀਆਂ ਨੇ ਅਥਾਹ ਹੌਸਲਾ ਵਿਖਾਇਆ ਅਤੇ ਉਨਾਂ ਨੇ ਆਤਮ ਸਮਰਪਣ ਕਰਨ ਦੀ ਥਾਂ ਮੌਤ ਨੂੰ ਗਲੇ ਲਗਾਇਆ।

ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਸਰਕਾਰ ਵਲੋਂ ਸਾਰਾਗੜੀ ਦੀ ਜੰਗ ਵਿੱਚ ਹਿੱਸਾ ਲੈਣ ਵਾਲੇ 36 ਸਿੱਖ ਦੇ ਹਵਾਲਦਾਰ ਈਸ਼ਰ ਸਿੰਘ ਨੂੰ ਸ਼ਰਧਾਂਜਲੀ ਵਜੋਂ ਰਾਏਕੋਟ ਦੇ ਝੋਰੜਾਂ ਪਿੰਡ ਵਿਚ 10 ਬਿਸਤਰਿਆਂ ਦਾ ਮਿੰਨੀ ਪ੍ਰਾਇਮਰੀ ਹੈਲਥ ਸੈਂਟਰ ਸਥਾਪਤ ਕਰਨ ਦਾ ਫੈਸਲਾ ਲਿਆ ਹੈ ਜਿਸ ਨੂੰ ਬਣਾਉਣ ਦੀ ਪ੍ਰਗਤੀ ਚੱਲ ਰਹੀ ਹੈ। ਉਨਾਂ ਦੱਸਿਆ ਕਿ ਸਰਕਾਰ ਵੱਲੋਂ ਇਸ ਜੰਗ ਦੀ ਅਗਵਾਈ ਕਰਨ ਵਾਲੇ ਹਵਾਲਦਾਰ ਈਸ਼ਰ ਸਿੰਘ ਦੀ ਯਾਦ ਵਿਚ ਵੱਡੀ ਯਾਦਗਾਰ ਵੀ ਬਣਾਈ ਜਾ ਰਹੀ ਹੈ।। ਇਸ ਦੇ ਨਾਲ ਹੋਰਨਾਂ ਫੌਜੀਆਂ ਦੀਆਂ ਵੀ ਉਨਾਂ ਦੇ ਪਿੰਡਾਂ ਵਿਚ ਯਾਦਗਾਰਾਂ ਬਣਾਈਆਂ ਜਾ ਰਹੀਆਂ ਹਨ।