• Home
  • ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਤੋਂ ਪਹਿਲਾਂ ਇਲਾਕੇ ਨੂੰ ਸਜਾ ਦਿਉ-ਵਿਜੈਇੰਦਰ ਸਿੰਗਲਾ ਦਾ ਅਧਿਕਾਰੀਆਂ ਨੂੰ ਹੁਕਮ

ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਤੋਂ ਪਹਿਲਾਂ ਇਲਾਕੇ ਨੂੰ ਸਜਾ ਦਿਉ-ਵਿਜੈਇੰਦਰ ਸਿੰਗਲਾ ਦਾ ਅਧਿਕਾਰੀਆਂ ਨੂੰ ਹੁਕਮ

ਚੰਡੀਗੜ/ਕਪੂਰਥਲਾ, (ਖ਼ਬਰ ਵਾਲੇ ਬਿਊਰੋ): ਲੋਕ ਨਿਰਮਾਣ ਅਤੇ ਸੂਚਨਾ ਤਕਨਾਲੋਜੀ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਇਥੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਦੇ ਸਮਾਗਮਾਂ ਦੇ ਸਬੰਧ ਵਿੱਚ ਪੰਜਾਬ ਸਰਕਾਰ ਵਲੋਂ 100 ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟ ਮਨਜ਼ੂਰ ਕੀਤੇ ਹਨ।। ਉਨਾਂ ਇਸ ਮੌਕੇ ਪੀ.ਡਬਲੀਊ.ਡੀ ਦੇ ਅਧਿਕਾਰੀਆਂ ਅਤੇ ਇੰਜੀਨੀਅਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਇਨ•ਾਂ ਸਾਰੇ ਪ੍ਰੋਜੈਕਟਾਂ ਦਾ ਸਮੇਂ ਸਿਰ ਮੁਕੰਮਲ ਹੋਣ ਦੇ ਨਾਲ-ਨਾਲ ਇਨ•ਾਂ ਦੀ ਗੁਣਵੱਤਾ ਨੂੰ ਵੀ ਯਕੀਨੀ ਬਨਾਉਣ।।
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਸਬੰਧੀ ਲੋਕ ਨਿਰਮਾਣ ਵਿਭਾਗ ਵਲੋਂ ਕਰਵਾਏ ਜਾਣ ਵਾਲੇ ਵਾਲੇ ਵਿਕਾਸ ਕਾਰਜਾਂ ਦੀ ਕਪੂਰਥਲਾ ਵਿਖੇ ਸਮੀਖਿਆ ਕਰਦਿਆਂ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ 100 ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟ ਮਨਜੂਰ ਕੀਤੇ ਗਏ ਹਨ ਜਿਨ•ਾਂ ਵਿਚ 17.40 ਕਰੋੜ ਰੁਪਏ ਦੀ ਲਾਗਤ ਨਾਲ 10 ਸੰਪਰਕ ਸੜਕਾਂ ਨੂੰ ਚੌੜਾ ਕਰਨਾ, 41.96 ਕਰੋੜ ਰੁਪਏ ਦੀ ਲਾਗਤ ਨਾਲ 4 ਪਲੈਨ ਸੜਕਾਂ ਨੂੰ ਚੌੜਾ ਕਰਨਾ, 37.32 ਕਰੋੜ ਰੁਪਏ ਦੀ ਲਾਗਤ ਨਾਲ 11 ਪਲੈਨ ਸੜਕਾਂ ਦੀ ਵਿਸ਼ੇਸ਼ ਮੁਰੰਮਤ, 7.70 ਕਰੋੜ ਰੁਪਏ ਦੀ ਲਾਗਤ ਨਾਲ ਪੁੱਲਾਂ ਦੇ ਨਿਰਮਾਣ ਤੇ ਪੋਰੇ ਵਿਛਾਉਣ ਸਬੰਧੀ 3 ਪ੍ਰੋਜੈਕਟ, ਅਤੇ 5 ਕਰੋੜ ਰੁਪਏ ਦੀ ਲਾਗਤ ਨਾਲ ਸੁਲਤਾਨਪੁਰ ਲੋਧੀ ਵਿਖੇ ਨਵੇਂ ਆਰਾਮ ਘਰ ਦਾ ਨਿਰਮਾਣ ਆਦਿ ਸ਼ਾਮਲ ਹੈ।।
ਅੱਜ ਕਪੂਰਥਲਾ ਵਿਖੇ ਸਬੰਧਤ ਮੁੱਖ ਇੰਜੀਨੀਅਰ, ਸੁਪਰੀਟੈਂਡਿੰਗ ਇੰਜੀਨੀਅਰ, ਕਾਰਜਕਾਰੀ ਇੰਜੀਨੀਅਰ ਅਤੇ ਹੋਰਨਾਂ ਇੰਜੀਨੀਅਰਾਂ ਨਾਲ ਇਸ ਮੀਟਿੰਗ ਦੌਰਾਨ ਲੋਕ ਨਿਰਮਾਣ ਮੰਤਰੀ ਨੇ ਇਨਾਂ ਸਾਰੇ ਕਾਰਜਾਂ ਨੂੰ ਸਫਲਤਾ ਪੂਰਵਕ ਸਿਰੇ ਚਾੜਨ ਸਬੰਧੀ ਵਿਉਂਤਬੰਦੀ 'ਤੇ ਵਿਸਥਾਰ ਵਿੱਚ ਵਿਚਾਰ ਚਰਚਾ ਕੀਤੀ।। ਉਨ•ਾਂ ਇਸ ਮੌਕੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਅਤੇ ਇੰਜੀਨੀਅਰਾਂ ਨੂੰ ਨਿਰਦੇਸ਼ ਜਾਰੀ ਕਰਦਿਆਂ ਇਨਾਂ ਸਾਰੇ ਕਾਰਜਾਂ ਨੂੰ ਸਮਾਂਬੱਧ ਢੰਗ ਨਾਲ ਸਮਾਗਮਾਂ ਦੀ ਸ਼ੁਰੂਆਤ ਤੋਂ ਪਹਿਲਾਂ ਨੇਪਰੇ ਚਾੜ•ਨ ਲਈ ਅਤੇ ਕਾਰਜ਼ਾਂ ਦੇ ਮਿਆਰ 'ਤੇ ਵਿਸ਼ੇਸ਼ ਧਿਆਨ ਦੇਣ ਲਈ ਕਿਹਾ।