• Home
  • ਵਿਜੀਲੈਂਸ ਨੇ ਐਕਸਾਈਜ਼ ਵਿਭਾਗ ਦਾ ਇੰਸਪੈਕਟਰ 40,000 ਰੁਪਏ ਨਾਲ ਹੱਥ ਰੰਗਦਾ ਦਬੋਚਿਆ

ਵਿਜੀਲੈਂਸ ਨੇ ਐਕਸਾਈਜ਼ ਵਿਭਾਗ ਦਾ ਇੰਸਪੈਕਟਰ 40,000 ਰੁਪਏ ਨਾਲ ਹੱਥ ਰੰਗਦਾ ਦਬੋਚਿਆ

ਚੰਡੀਗੜ੍ਹ, 25 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਆਬਕਾਰੀ ਤੇ ਕਰ ਵਿਭਾਗ ਗਿਦੜਬਾਹਾ, ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ  ਆਬਕਾਰੀ ਇੰਸਪੈਕਟਰ, ਦੀਪ ਦੀਦਾਰ ਸਿੰਘ ਨੂੰ 40,000 ਰੁਪਏ ਦੀ ਰਿਸ਼ਵਤ ਲੈਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।

         ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸੀ ਉਕਤ ਇੰਸਪੈਕਟਰ ਨੂੰ ਸ਼ਿਕਾਇਕਕਰਤਾ ਗੁਰਮੀਤ ਸਿੰਘ ਵਾਸੀ ਪਿੰਡ ਦਾਨੇਵਾਲਾ, ਸ੍ਰੀ ਮੁਕਤਸਰ ਸਾਹਿਬ ਦੀ ਸ਼ਿਕਾਇਤ 'ਤੇ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਆਪਣੀ ਦੱਸਿਆ ਕਿ ਉਹ ਸ਼ਰਾਬ ਦਾ ਠੇਕੇਦਾਰ ਹੈ ਅਤੇ ਆਬਕਾਰੀ ਇੰਸਪੈਕਟਰ ਦੀਪ ਦੀਦਾਰ ਉਸ ਨੂੰ ਧਮਕਾ ਕੇ ਉਸ ਤੋ 60,000 ਰੁਪਏ ਦੀ ਰਿਸ਼ਵਤ ਮੰਗ ਰਿਹਾ ਹੈ  ਜਿਸ ਉਪਰੰਤ ਉਸ ਵਲੋਂ ਉਕਤ ਇੰਸਪੈਕਟਰ ਨੂੰ 20,000 ਰੁਪਏ ਪਹਿਲੀ ਕਿਸ਼ਤ ਵਜੋ ਅਦਾ ਕੀਤੇ ਜਾ ਚੁੱਕੇ ਹਨ।

         ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੁੱਜੀ ਕਿਸ਼ਤ ਦੇ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ  ਉਕਤ ਦੋਸ਼ੀ ਵਿਰੁੱਧ ਫਿਰੋਜਪੁਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।