• Home
  • ਚੋਣ ਕਮਿਸ਼ਨ ਵੱਲੋਂ ਐਗਜ਼ਿਟ ਪੋਲ ‘ਤੇ ਪਾਬੰਦੀ

ਚੋਣ ਕਮਿਸ਼ਨ ਵੱਲੋਂ ਐਗਜ਼ਿਟ ਪੋਲ ‘ਤੇ ਪਾਬੰਦੀ

-ਚੋਣਾਂ ਤੋਂ 48 ਘੰਟੇ ਪਹਿਲਾਂ ਵੀ ਕਿਸੇ ਵੀ ਸਰਵੇਖਣ ਜਾਂ ਓਪੀਨੀਅਨ ਪੋਲ ਨੂੰ ਦਿਖਾਉਣ 'ਤੇ ਰਹੇਗੀ ਪਾਬੰਦੀ
ਲੁਧਿਆਣਾ, 15 ਅਪ੍ਰੈਲ -ਭਾਰਤੀ ਚੋਣ ਕਮਿਸ਼ਨ ਨੇ ਮਿਤੀ 11 ਅਪ੍ਰੈਲ, 2019 ਤੋਂ ਮਿਤੀ 19 ਮਈ, 2019 ਤੱਕ ਦੇਸ਼ ਭਰ ਵਿੱਚ ਐਗਜ਼ਿਟ ਪੋਲ 'ਤੇ ਪਾਬੰਦੀ ਲਗਾਈ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ•ਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਲੋਕ ਪ੍ਰਤੀਨਿਧ ਕਾਨੂੰਨ 1951 ਦੀ ਧਾਰਾ 126 ਏ ਅਨੁਸਾਰ ਹੁਣ ਮਿਤੀ 19 ਮਈ, 2019 ਸ਼ਾਮ 6:30 ਵਜੇ ਤੱਕ ਕੋਈ ਵੀ ਐਗਜ਼ਿਟ ਪੋਲ ਨਹੀਂ ਕੀਤਾ ਜਾ ਸਕਦਾ ਅਤੇ ਨਾ ਹੀ ਕੋਈ ਪ੍ਰਿੰਟ ਜਾਂ ਇਲੈਕਟ੍ਰਾਨਿਕ ਮੀਡੀਆ ਅਤੇ ਹੋਰ ਕਿਸੇ ਵੀ ਸੰਚਾਰ ਸਾਧਨ ਉਪਰ ਐਗਜ਼ਿਟ ਪੋਲ ਨੂੰ ਦਿਖਾਇਆ ਨਹੀਂ ਜਾ ਸਕਦਾ ਹੈ। ਉਨ•ਾਂ ਦੱਸਿਆ ਕਿ ਚੋਣਾਂ ਵਾਲੇ ਖੇਤਰਾਂ ਵਿੱਚ ਚੋਣਾਂ ਤੋਂ 48 ਘੰਟੇ ਪਹਿਲਾਂ ਕੋਈ ਵੀ ਇਲੈਕਟ੍ਰਾਨਿਕ ਮੀਡੀਆ ਕਿਸੇ ਵੀ ਐਗਜ਼ਿਟ ਪੋਲ ਦੇ ਨਤੀਜੇ ਜਾਂ ਸਰਵੇਖਣ ਨੂੰ ਨਹੀਂ ਦਿਖਾ ਸਕੇਗਾ।