• Home
  • ਪੁਤਿਨ ਨੇ ਕੀਤੀ ਮੋਦੀ ਨਾਲ ਮੁਲਾਕਾਤ

ਪੁਤਿਨ ਨੇ ਕੀਤੀ ਮੋਦੀ ਨਾਲ ਮੁਲਾਕਾਤ

ਨਵੀਂ ਦਿੱਲੀ, (ਖ਼ਬਰ ਵਾਲੇ ਬਿਊਰੋ): ਬੀਤੇ ਕਲ ਭਾਰਤ ਦੇ ਦੌਰੇ 'ਤੇ ਪਹੁੰਚੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਰੂਸ ਤੇ ਭਾਰਤ ਦੇ ਮਜ਼ਬੂਤ ਸਬੰਧਾਂ ਲਈ ਭਾਰਤੀ ਆਗੂਆਂ ਨਾਲ ਮੁਲਾਕਾਤਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ। ਅੱਜ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਦਿੱਲੀ ਦੇ ਹੈਦਰਾਬਾਦ ਹਾਊਸ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਦੋਹਾਂ ਨੇਤਾਵਾਂ ਨੇ ਹੱਥ ਮਿਲਾਉਣ ਦੇ ਨਾਲ-ਨਾਲ ਇੱਕ-ਦੂਜੇ ਨੂੰ ਜੱਫੀ ਵੀ ਪਾਈ। ਦਸਿਆ ਜਾ ਰਿਹਾ ਹੈ ਕਿ ਇਸ ਮੁਲਾਕਾਤ ਦੌਰਾਨ ਦੋਹਾਂ ਨੇਤਾਵਾਂ 'ਚ ਸੁਰੱਖਿਆ ਸਮੇਤ ਕਈ ਵਪਾਰਕ ਮੁੱਦਿਆਂ 'ਤੇ ਗੱਲਬਾਤ ਹੋਵੇਗੀ।