• Home
  • ਕਰਤਾਰਪੁਰ ਸਾਹਿਬ ਲਾਂਘੇ ਬਾਰੇ ਭਾਰਤ ਨਾਲ ਅਜੇ ਕੋਈ ਅਧਿਕਾਰਤ ਗੱਲਬਾਤ ਨਹੀਂ ਹੋਈ : ਕਰੈਸ਼ੀ  

ਕਰਤਾਰਪੁਰ ਸਾਹਿਬ ਲਾਂਘੇ ਬਾਰੇ ਭਾਰਤ ਨਾਲ ਅਜੇ ਕੋਈ ਅਧਿਕਾਰਤ ਗੱਲਬਾਤ ਨਹੀਂ ਹੋਈ : ਕਰੈਸ਼ੀ  

ਇਸਲਾਮਾਬਾਦ, (ਖ਼ਬਰ ਵਾਲੇ ਬਿਊਰੋ): ਭਾਵੇਂ ਕੁਝ ਦਿਨ ਪਹਿਲਾਂ ਪਾਕਿਸਤਾਨ ਦੇ ਵਿਦੇਸ਼ ਮੰਤਰੀ ਫਵਾਦ ਚੌਧਰੀ ਨੇ ਬਿਆਨ ਦਿੱਤਾ ਸੀ ਕਿ ਪਾਕਿ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਣ ਨੂੰ ਤਿਆਰ ਹੈ ਪਰ ਅੱਜ ਜਦੋਂ ਇਕ ਪ੍ਰੈੱਸ ਕਾਨਫਰੰਸ ਦੌਰਾਨ ਪਾਕਿ ਵਿਦੇਸ਼ ਮੰਤਰਾਲੇ ਦੇ ਬੁਲਾਰੇ ਸ਼ਾਹ ਮਹਿਮੂਦ ਕਰੈਸ਼ੀ ਨੂੰ ਪੱਤਰਕਾਰਾਂ ਨੇ ਕਰਤਾਰਪੁਰ ਸਾਹਿਬ ਲਾਂਘਾ ਖੋਲਣ ਬਾਰੇ ਸਵਾਲ ਪੁੱਛਿਆ ਤਾਂ ਉਨਾਂ ਕਿਹਾ ਕਿ ਅਜੇ ਤਕ ਇਸ ਸਬੰਧੀ ਭਾਰਤ ਨਾਲ ਕੋਈ ਅਧਿਕਾਰਤ ਤੌਰ 'ਤੇ ਗੱਲਬਾਤ ਨਹੀਂ ਹੋਈ।