• Home
  • ਸੁਖਬੀਰ ਵਲੋਂ ਕੈਪਟਨ ਸਰਕਾਰ ‘ਤੇ ਕਿਸਾਨਾਂ ਨੂੰ ਅਣਗੌਲਾ ਕਰਨ ਦਾ ਦੋਸ਼-ਲਾਇਆ ਧਰਨਾ

ਸੁਖਬੀਰ ਵਲੋਂ ਕੈਪਟਨ ਸਰਕਾਰ ‘ਤੇ ਕਿਸਾਨਾਂ ਨੂੰ ਅਣਗੌਲਾ ਕਰਨ ਦਾ ਦੋਸ਼-ਲਾਇਆ ਧਰਨਾ

ਗੁਰਦਾਸਪੁਰ : ਕਿਸਾਨਾਂ ਦੇ ਗੰਨੇ ਦੀ ਬਕਾਇਆ ਰਾਸ਼ੀ ਅਤੇ ਪੂਰਾ ਮੁੱਲ ਦੇਣ ਦੀ ਮੰਗ ਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਅਤੇ ਜ਼ਿਲਾ ਗੁਰਦਾਸਪੁਰ ਦੇ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਦੀ ਅਗਵਾਈ ਹੇਠ ਜ਼ਿਲਾ ਹੈੱਡ ਕੁਆਰਟਰ 'ਤੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ।। ਇਸ ਧਰਨੇ 'ਚ ਬਿਕਰਮ ਸਿੰਘ ਮਜੀਠੀਆ ਸਮੇਤ ਜ਼ਿਲੇ ਦੀ ਸਮੁੱਚੀ ਅਕਾਲੀ ਲੀਡਰਸ਼ਿਪ ਸ਼ਾਮਿਲ ਹੋਈ।
ਧਰਨੇ ਨੂੰ ਸੰਬੋਧਨ ਕਰਦਿਆਂ ਸੁਖਬੀਰ ਨੇ ਕਿਹਾ ਕਿ ਕੈਪਟਨ ਸਰਕਾਰ 'ਤੇ ਦੋਸ਼ ਲਾਇਆ ਕਿ ਇਸ ਸਰਕਾਰ ਨੇ ਹਮੇਸ਼ਾ ਕਿਸਾਨਾਂ ਨੂੰ ਅਣਗੌਲੇ ਕੀਤੇ ਹਨ। ਉਨਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਕਿਸਾਨਾਂ ਨਾਲ ਕਰਜ਼ਾ ਮੁਆਫ ਕਰਨ ਦਾ ਵਾਅਦਾ ਕਰ ਕੇ ਵਫਾ ਨਹੀਂ ਕੀਤਾ।
ਇਸ ਵੇਲੇ ਸੁਖਬੀਰ ਨੇ ਕਿਹਾ ਕਿ ਅਕਾਲੀ ਦਲ ਪੰਥ ਦੀ ਨੁਮਾਇੰਦਾ ਜਥੇਬੰਦੀ ਹੈ। ਅਕਾਲੀ ਦਲ ਨੇ ਸਿੱਖ ਧਰਮ ਦੇ ਪ੍ਰਸਾਰ ਤੇ ਪ੍ਰਚਾਰ ਲਈ ਬਹੁਤ ਕੁਝ ਕੀਤਾ ਹੈ।
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਗੰਨਾ ਕਿਸਾਨ ਬਹੁਤ ਹੀ ਔਖੇ ਹਨ ਤੇ ਉਨਾਂ ਗੰਨੇ ਦਾ ਭਾਅ 350 ਰੁਪਏ ਕੁਇੰਟਲ ਦੇਣ ਦੀ ਮੰਗ ਕੀਤੀ। ਉਨਾਂ ਕਿਹਾ ਕਿ ਸਰਕਾਰ ਨੇ ਕਿਸਾਨਾਂ ਦਾ 400 ਕਰੋੜ ਬਕਾਇਆ ਵੀ ਨਹੀਂ ਦਿੱਤਾ ਜਾ ਰਿਹਾ।
ਇਸ ਵੇਲੇ ਉਨਾਂ ਕਿਹਾ ਕਿ ਪੰਜਾਬ ਸਰਕਾਰ ਖਿਡਾਰੀਆਂ ਲਈ ਵੀ ਕੁਝ ਨਹੀਂ ਕਰ ਰਹੀ। ਅਕਾਲੀ ਦਲ ਪਿੰਡਾਂ ਵਿੱਚ ਹੇਠਲੇ ਪੱਧਰ 'ਤੇ ਖਿਡਾਰੀਆਂ ਨੂੰ ਸਹੂਲਤਾਂ ਦਿੰਦੀ ਸੀ ਪਰ ਕਾਗਰਸ ਸਰਕਾਰ ਨੇ ਹਰ ਤਰਾਂ ਦੇ ਟੂਰਨਾਮੈਂਟ ਬੰਦ ਕਰ ਦਿੱਤੇ ਗਏ ਹਨ। ਇਸ ਧਰਨੇ ਸਬੰਧੀ ਉਨਾਂ ਅਕਾਲੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਰਲ ਕੇ ਕਿਸਾਨਾਂ ਦੀ ਲੜਾਈ ਲੜਨ ਤੇ ਉਨਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਜਿੰਨਾ ਚਿਰ ਉਨਾਂ ਨੂੰ ਹੱਕ ਨਹੀਂ ਮਿਲ ਜਾਂਦਾ ਉਨਾ ਚਿਰ ਉਹ ਅਰਾਮ ਨਾਲ ਨਹੀਂ ਬੈਠਣਗੇ।।