• Home
  • ਬੇਅਦਬੀ ਮਾਮਲਿਆਂ ਦੀ ਜਾਂਚ ਨਾਲ ਪੰਚਾਇਤੀ ਚੋਣਾਂ ਦਾ ਕੋਈ ਲੈਣਾ-ਦੇਣਾ ਨਹੀਂ : ਸਿੱਧੂ

ਬੇਅਦਬੀ ਮਾਮਲਿਆਂ ਦੀ ਜਾਂਚ ਨਾਲ ਪੰਚਾਇਤੀ ਚੋਣਾਂ ਦਾ ਕੋਈ ਲੈਣਾ-ਦੇਣਾ ਨਹੀਂ : ਸਿੱਧੂ

ਚੰਡੀਗੜ•, (ਖ਼ਬਰ ਵਾਲੇ) : ਪੰਚਾਇਤੀ ਚੋਣਾਂ ਸਮੇਂ ਸਿਰ ਅਤੇ ਪਾਰਦਰਸੀ ਤਰੀਕੇ ਨਾਲ ਹੋਣਗੀਆਂ ਤੇ ਬੇਅਦਬੀ ਮਾਮਲਿਆਂ ਦੀ ਜਾਂਚ ਨਾਲ ਪੰਚਾਇਤੀ ਚੋਣਾਂ ਦਾ ਕੋਈ ਲੈਣਾ-ਦੇਣਾ ਨਹੀਂ ਹੈ।।ਇਹ ਕਹਿਣਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਦਾ  ਹੈ। ਬੇਅਦਬੀ ਮਾਮਲੇ ਬਾਰੇ ਗੱਲ ਕਰਦਿਆਂ ਉਨ•ਾਂ ਕਿਹਾ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੂੰ ਲੋਕਾਂ ਦੀ ਮੰਗ 'ਤੇ ਹੀ ਨਿਯੁਕਤ ਕੀਤਾ ਗਿਆ ਸੀ ਅਤੇ ਉਹ ਇਕ ਕਾਬਲ ਜਸਟਿਸ ਹਨ।। ਉਨ•ਾਂ ਕਿਹਾ ਕਿ ਬੇਅਦਬੀ ਮਾਮਲਿਆਂ 'ਚ ਜਵਾਬ ਦੇਣ ਦੀ ਥਾਂ ਅਕਾਲੀ ਦਲ ਵਲੋਂ ਕਾਂਗਰਸ ਨੂੰ ਬਦਨਾਮ ਕੀਤਾ ਜਾ ਰਿਹਾ ਹੈ।।
ਬਲਬੀਰ ਸਿੱਧੂ ਦਾ ਕਹਿਣਾ ਹੈ ਕਿ ਬਹਿਬਲ ਕਲਾ ਕਾਂਡ ਬਾਦਲਾਂ ਨੇ ਯੋਜਨਾਬੱਧ ਤਰੀਕੇ ਨਾਲ ਕਰਵਾਇਆ ਹੈ ਅਤੇ ਜੇਕਰ ਬਾਦਲਾਂ ਨੇ ਗੋਲੀ ਚਲਾਉਣ ਦਾ ਹੁਕਮ ਨਹੀਂ ਦਿੱਤਾ ਤਾਂ ਫਿਰ ਕਿਸ ਨੇ ਹੁਕਮ ਦਿੱਤਾ।। ਉਨ•ਾਂ ਕਿਹਾ ਕਿ ਇਸੇ ਮਾਮਲੇ ਨੂੰ ਲੈ ਕੇ ਬਾਦਲ ਲੋਕਾਂ 'ਚ ਜਾਣ ਤੋਂ ਡਰਦੇ ਹਨ।। ਮੋਹਾਲੀ ਦੇ ਵਿਕਾਸ ਬਾਰੇ ਗੱਲਬਾਤ ਕਰਦਿਆਂ ਉਨ•ਾਂ ਕਿਹਾ ਕਿ ਉਨ•ਾਂ ਦੇ ਹਲਕੇ 'ਚ ਵਿਕਾਸ ਕਾਰਜ ਹੋ ਰਹੇ ਹਨ ਅਤੇ ਲੋਕਾਂ ਦੀ ਸੇਵਾ ਕਰਨਾ ਉਨ•ਾਂ ਦਾ ਪਹਿਲਾ ਫ਼ਰਜ਼ ਹੈ।।ਉਨ•ਾਂ ਫਿਰ ਦੁਹਰਾਇਆ ਕਿ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਦਾ ਕਾਂਗਰਸ ਨੇ ਕੋਈ ਸਿਆਸੀਕਰਨ ਨਹੀਂ ਕੀਤਾ ਬਲਕਿ ਕੈਪਟਨ ਅਮਰਿੰਦਰ ਸਿੰਘ ਚਾਹੁੰਦੇ ਹਨ ਕਿ ਲੋਕਾਂ ਸਾਹਮਣੇ ਸਚਾਈ ਲਿਆਂਦੀ ਜਾਵੇ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਮਿਲ ਸਕਣ।