• Home
  • ਸਰਕਾਰ ਵੱਲੋਂ ਪੰਜਾਬ ਚ ਅੱਜ ਮੀਟ ਤੇ ਚਿਕਨ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ

ਸਰਕਾਰ ਵੱਲੋਂ ਪੰਜਾਬ ਚ ਅੱਜ ਮੀਟ ਤੇ ਚਿਕਨ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ

ਚੰਡੀਗੜ੍ਹ :-ਅੱਜ ਮਿਤੀ 17 ਅਪ੍ਰੈੱਲ 2019 ਦਿਨ ਬੁੱਧਵਾਰ ਨੂੰ ਭਗਵਾਨ ਮਹਾਂਵੀਰ ਜੀ ਦੀ ਜੈਯੰਤੀ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਦੇ ਸਾਰੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਵੱਲੋਂ ਆਪੋ ਆਪਣੇ ਜ਼ਿਲ੍ਹਿਆਂ ਵਿੱਚ ਮੀਟ ਅਤੇ ਅੰਡੇ ਦੀਆਂ ਦੁਕਾਨਾਂ/ਰੇਹੜੀਆਂ ਅਤੇ ਬੁੱਚੜਖਾਨੇ ਮੁਕੰਮਲ ਤੌਰ 'ਤੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਸੰਬੰਧੀ ਸਰਕਾਰ ਦੇ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਜਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਅਧੀਨ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਵਿੱਚ ਉਕਤ ਪਾਬੰਦੀ ਲਗਾਈ ਹੈ। ਅੱਜ ਦੇ ਦਿਨ ਹੋਟਲ, ਢਾਬਿਆਂ, ਅਹਾਤਿਆਂ ਅਤੇ ਕਲੱਬਾਂ 'ਤੇ ਮੀਟ ਅੰਡੇ ਆਦਿ ਬਣਾਉਣ 'ਤੇ ਵੀ ਮੁਕੰਮਲ ਪਾਬੰਦੀ ਰਹੇਗੀ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਸ ਦਿਨ ਜੀਵ ਹੱਤਿਆ ਕਰਨ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜ ਸਕਦੀ ਹੈ ਅਤੇ ਸ਼ਰਾਰਤੀ ਅਨਸਰਾਂ ਵੱਲੋਂ ਇਸਦਾ ਨਜਾਇਜ਼ ਫਾਇਦਾ ਉਠਾਇਆ ਜਾ ਸਕਦਾ ਹੈ।