• Home
  • ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

ਚੰਡੀਗੜ੍ਹ,:20 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਦਫਤਰ ਰਾਹੋਂ, ਪੁਲਿਸ ਲਾਈਨ, ਸ਼ਹੀਦ ਭਗਤ ਸਿੰਘ ਨਗਰ ਵਿਖੇ ਤਾਇਨਾਤ ਏ.ਐਸ.ਆਈ. ਬਲਵਿੰਦਰ ਸਿੰਘઠઠਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂਕਾਬੂ ਕਰ ਲਿਆ।

         ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਸੁਰਿੰਦਰ ਕੁਮਾਰ ਵਾਸੀ ਪਿੰਡ ਮਜੂਰ, ਸ਼ਹੀਦ ਭਗਤ ਸਿੰਘ ਨਗਰ ਦੀ ਸ਼ਿਕਾਇਤ 'ਤੇ ਫ਼ੜਿਆਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸਦੇ ਸਾਲੇ ਦੀ ਪਤਨੀ ਵਲੋਂ ਉਸ ਦੇ ਸਾਲੇ ਖਿਲਾਫ਼ ਦਿੱਤੀ ਦਰਖਾਸਤ 'ਤੇ ਕਾਰਵਾਈ ਨਾ ਕਰਨ ਬਦਲੇ  ਏ.ਐਸ.ਆਈ ਬਲਵਿੰਦਰਸਿੰਘ ਵਲੋਂ 30,000 ਰੁਪਏ ਦੀ ਮੰਗ ਕੀਤੀ ਗਈ ਹੈ।

         ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਪਹਿਲੀ ਕਿਸ਼ਤ ਦੇ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ। ਉਨਾਂਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ