• Home
  • ਪੰਜਾਬ ਪੁਲਿਸ ਦੀਆਂ ਛੁੱਟੀਆਂ ਰੱਦ !

ਪੰਜਾਬ ਪੁਲਿਸ ਦੀਆਂ ਛੁੱਟੀਆਂ ਰੱਦ !

ਚੰਡੀਗੜ, (ਖ਼ਬਰ ਵਾਲੇ ਬਿਊਰੋ): ਪੰਜਾਬ ਪੁਲਿਸ ਦੇ ਮੁਖੀ ਸੁਰੇਸ਼ ਕੁਮਾਰ ਅਰੋੜਾ ਨੇ ਸਾਰੇ ਜ਼ਿਲਾ ਹੈਡਕੁਆਟਰਾਂ ਤੇ ਪੁਲਿਸ ਵਿੰਗਾਂ ਨੂੰ ਪੱਤਰ ਜਾਰੀ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਪੰਜਾਬ ਪੁਲਿਸ ਦੇ ਕਿਸੇ ਵੀ ਮੁਲਾਜ਼ਮ ਨੂੰ 8 ਸਤੰਬਰ ਤੋਂ 20 ਸਤੰਬਰ ਤਕ ਕੋਈ ਛੁੱਟੀ ਨਾ ਦਿਤੀ ਜਾਵੇ ਤੇ ਪਹਿਲਾਂ ਦਿਤੀਆਂ ਛੁੱਟੀਆਂ ਵੀ ਰੱਦ ਕਰ ਦਿਤੀਆਂ ਜਾਣ। ਡੀਜੀਪੀ ਨੇ ਅਜਿਹੇ ਹੁਕਮ ਜ਼ਿਲਾ ਪ੍ਰੀਸ਼ਦ ਤੇ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਜਾਰੀ ਕੀਤੇ ਹਨ।