• Home
  • ਸਾਬਕਾ ਮੁੱਖ ਮੰਤਰੀ ਹੁੱਡਾ ਅਤੇ ਸੋਨੀਆ ਗਾਂਧੀ ਦੇ ਦਾਮਾਦ ਵਡੇਰਾ ਵਿਰੁੱਧ ਧੋਖਾਦੇਹੀ ਦਾ ਮੁਕੱਦਮਾ ਦਰਜ਼ 

ਸਾਬਕਾ ਮੁੱਖ ਮੰਤਰੀ ਹੁੱਡਾ ਅਤੇ ਸੋਨੀਆ ਗਾਂਧੀ ਦੇ ਦਾਮਾਦ ਵਡੇਰਾ ਵਿਰੁੱਧ ਧੋਖਾਦੇਹੀ ਦਾ ਮੁਕੱਦਮਾ ਦਰਜ਼ 

‌ਚੰਡੀਗੜ੍ਹ (ਖਬਰ ਵਾਲੇ ਬਿਊਰੋ )-ਹਰਿਆਣਾ ਪੁਲਿਸ ਨੇ ਜ਼ਮੀਨ ਖਰੀਦ ਮਾਮਲੇ ਵਿੱਚ ਧੋਖਾਦੇਹੀ ਦੇ ਦੋਸ਼ਾਂ ਵਿੱਚ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਅਤੇ ਸ੍ਰੀਮਤੀ ਸੋਨੀਆ ਗਾਂਧੀ ਦੇ ਦਾਮਾਦ ਅਤੇ ਪ੍ਰਿਅੰਕਾ ਗਾਂਧੀ ਦੇ ਪਤੀ  ਰਾਬਰਟ ਵਡੇਰਾ ਵਿਰੁੱਧ ਧੋਖਾਦੇਹੀ ਦਾ ਮਾਮਲਾ ਦਰਜ ਕਰ ਲਿਆ ਹੈ ।
ਇਹ ਮਾਮਲਾ ਗੁਰੂਗ੍ਰਾਮ ਦੇ ਸੈਕਟਰ 83 ਵਿੱਚ ਜ਼ਮੀਨ ਦੀ ਲੈਣ ਦੇਣ ਦੇ ਮਾਮਲੇ ਵਿੱਚ ਦਰਜ ਕੀਤਾ ਗਿਆ। ਇਸ ਮਾਮਲੇ ਵਿੱਚ ਹੁੱਡਾ ਅਤੇ ਵਾਡਰਾ  ਤੋਂ ਇਲਾਵਾ ਡੀ ਐੱਲ ਐੱਫ ਅਤੇ ਓਂਕਾਰੇਸ਼ਵਰ ਪ੍ਰਾਪਰਟੀ ਨੂੰ ਵੀ ਸ਼ਾਮਿਲ ਕੀਤਾ ਗਿਆ ਹੈ।   ਇਸ ਮਾਮਲੇ ਵਿੱਚ ਨਹੂੰ ਜ਼ਿਲ੍ਹੇ ਦੇ ਇੱਕ ਵਿਅਕਤੀ ਵੱਲੋਂ ਸ਼ਿਕਾਇਤ ਕੀਤੀ ਗਈ ਸੀ ਇਸ ਮਾਮਲੇ ਵਿੱਚ ਵਾਡਰਾ  ਦੀ ਫ਼ਰਮ ਸਕਾਈਲਾਈਟ ਹੋਸਪਿਟੈਲਿਟੀ ਤੇ ਪ੍ਰਸ਼ਨ ਕੀਤੇ ਗਏ ਹਨ।
ਇਹ ਡੀਲ ਉਦੋਂ ਹੋਈ ਸੀ ਜਦੋਂ ਭੁਪਿੰਦਰ ਸਿੰਘ ਹੁੱਡਾ ਹਰਿਆਣਾ ਦੇ ਮੁੱਖ ਮੰਤਰੀ ਸਨ।ਇਸ ਬਹੁ ਕਰੋੜੀ ਜ਼ਮੀਨ ਘੁਟਾਲੇ ਦਾ  ਹਰਿਆਣਾ ਵਿਧਾਨ ਸਭਾ ਦੀਆਂ ਆ ਰਹੀਆਂ ਚੋਣਾਂ ਦੌਰਾਨ ਕਾਂਗਰਸ ਨੂੰ ਇਸਦਾ ਨੁਕਸਾਨ ਹੋ ਸਕਦਾ ਹੈ।