• Home
  • ਮੁਨੀਸ਼ ਤਿਵਾੜੀ ਦੀ ਕਾਂਗਰਸ ਦੇ ਵਿਦੇਸ਼ ਮਾਮਲਿਆਂ ਦੇ ਜਨਰਲ ਸਕੱਤਰ ਵਜੋਂ ਨਿਯੁਕਤੀ

ਮੁਨੀਸ਼ ਤਿਵਾੜੀ ਦੀ ਕਾਂਗਰਸ ਦੇ ਵਿਦੇਸ਼ ਮਾਮਲਿਆਂ ਦੇ ਜਨਰਲ ਸਕੱਤਰ ਵਜੋਂ ਨਿਯੁਕਤੀ

ਨਵੀਂ ਦਿੱਲੀ, (ਖ਼ਬਰ ਵਾਲੇ ਬਿਊਰੋ): ਸਾਬਕਾ ਸੂਚਨਾ ਤੇ ਪ੍ਰਸਾਰਣ ਮੰਤਰੀ ਮੁਨੀਸ਼ ਤਿਵਾੜੀ ਨੂੰ ਕਾਂਗਰਸ ਪਾਰਟੀ ਨੇ ਵਿਦੇਸ਼ ਮਾਮਲਿਆਂ ਲਈ ਜਨਰਲ ਸਕੱਤਰ ਵਜੋਂ ਨਿਯੁਕਤ ਕੀਤਾ ਹੈ। ਉਹ ਹੁਣ ਕਾਂਗਰਸ ਪਾਰਟੀ ਵਲੋਂ ਵਿਦੇਸ਼ੀ ਮਾਮਲਿਆਂ ਦੇ ਨਾਲ ਨਾਲ ਵਿਦੇਸ਼ਾਂ ਵਿਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਬਾਰੇ ਚੁੱਕੇ ਜਾਣ ਵਾਲੇ ਕਦਮਾਂ ਬਾਰੇ ਵੀ ਕੰਮ ਕਰਨਗੇ। ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵਲੋਂ ਮਨੀਸ਼ ਤਿਵਾੜੀ ਦੀ ਇਸ ਅਹੁਦੇ ਲਈ ਚੋਣ ਕਰਨ ਤੋਂ ਬਾਅਦ ਉਨਾਂ ਦੀ ਨਿਯੁਕਤੀ ਕਰ ਦਿੱਤੀ ਗਈ ਹੈ।