• Home
  • ਰਾਹੁਲ ਗਾਂਧੀ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਨੱਤਮਸਤਕ ਹੋਏ;- ਦੇਖੋ ਤਸਵੀਰਾਂ

ਰਾਹੁਲ ਗਾਂਧੀ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਨੱਤਮਸਤਕ ਹੋਏ;- ਦੇਖੋ ਤਸਵੀਰਾਂ

ਅੰਮ੍ਰਿਤਸਰ :- ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਰਾਏਕੋਟ ਤੇ ਜਗਰਾਉਂ ਦੀਆਂ ਰੈਲੀਆਂ ਚ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨੂੰ ਬੱਚਾ ਅਤੇ ਸਿੱਖਾਂ ਦਾ ਦੁਸ਼ਮਣ ਦੱਸਿਆ ,ਪਰ ਰਾਹੁਲ ਗਾਂਧੀ ਨੇ ਅੱਜ ਦੇਰ ਰਾਤ ਸਿੱਖਾਂ ਦੇ ਮੱਕਾ ਸਮਝੇ ਜਾਂਦੇ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਿਆ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੀ ਨਤਮਸਤਕ ਹੋਏ ।ਇਸ ਮੌਕੇ ਉਨ੍ਹਾਂ ਦੇ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ,ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਆਸ਼ਾ ਕੁਮਾਰੀ ,ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਤੇ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਉਮੀਦਵਾਰ ਸਾਂਸਦ ਗੁਰਜੀਤ ਸਿੰਘ ਔਜਲਾ ਨਾਲ ਸਨ ।