• Home
  • ਅਮਰਿੰਦਰ ਸਿੰਘ ਪੰਜਾਬ ਦੇ ਅਸਲ ਕਪਤਾਨ ਸਾਬਤ ਹੋਏ: ਸੁਖਜਿੰਦਰ ਸਿੰਘ ਰੰਧਾਵਾ

ਅਮਰਿੰਦਰ ਸਿੰਘ ਪੰਜਾਬ ਦੇ ਅਸਲ ਕਪਤਾਨ ਸਾਬਤ ਹੋਏ: ਸੁਖਜਿੰਦਰ ਸਿੰਘ ਰੰਧਾਵਾ

ਚੰਡੀਗੜ੍ਹ, 23 ਮਈ
ਲੋਕ ਸਭਾ ਚੋਣਾਂ ਦੇ ਨਤੀਜਿਆਂ ਵਿੱਚ ਪੰਜਾਬ ਵਿੱਚ ਕਾਂਗਰਸ ਪਾਰਟੀ ਨੂੰ ਮਿਲੀ ਵੱਡੀ ਸਫਲਤਾ ਉਤੇ ਬੋਲਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਦਾ ਸਿਹਰਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬੰਨ੍ਹਿਆ। ਉਨ੍ਹਾਂ ਕਿਹਾ ਕਿ 13 ਵਿੱਚੋਂ 8 ਸੀਟਾਂ ਦੀ ਸ਼ਾਨਦਾਰ ਜਿੱਤ ਨਾਲ ਅਮਰਿੰਦਰ ਸਿੰਘ ਪੰਜਾਬ ਦੇ ਅਸਲ ਕਪਤਾਨ ਸਾਬਤ ਹੋਏ ਜਿਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪਛਾੜਨ ਵਿੱਚ ਸਫਲਤਾ ਹਾਸਲ ਕੀਤੀ।

ਸ ਰੰਧਾਵਾ ਨੇ ਕਿਹਾ ਕਿ ਅਮਰਿੰਦਰ ਸਿੰਘ ਨੇ ਇਕ ਵਾਰ ਸਿੱਧ ਕਰ ਦਿੱਤਾ ਕਿ ਉਨ੍ਹਾਂ ਦੀ ਕਪਤਾਨੀ ਹੇਠ ਪੰਜਾਬ ਵਿੱਚ ਕਾਂਗਰਸ ਪਾਰਟੀ ਦਾ ਕਿਲਾ ਹੋਰ ਮਜ਼ਬੂਤ ਕੀਤਾ ਹੈ। ਉਨ੍ਹਾਂ ਕਿਹਾ ਕਿ ਦੋ ਸਾਲ ਪਹਿਲਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਦੋ ਤਿਹਾਈ ਬਹੁਮਤ ਨਾਲ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਕਾਬਲੀਅਤ ਸਿੱਧ ਕੀਤੀ ਸੀ ਅਤੇ ਹੁਣ ਲੋਕ ਸਭਾ ਚੋਣਾਂ ਵਿੱਚ 8 ਸੀਟਾਂ ਦੀ ਜਿੱਤ ਨਾਲ ਕਾਂਗਰਸ ਨੇ ਪਿਛਲੀਆਂ ਲੋਕ ਸਭਾ ਚੋਣਾਂ ਨਾਲ਼ੋਂ ਦੋਗੁਣਾ ਬਿਹਤਰ ਪ੍ਰਦਰਸ਼ਨ ਕਰ ਕੇ ਦਿਖਾਇਆ ਹੈ।

ਸ ਰੰਧਾਵਾ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦੀ ਵੱਡੀ ਜਿੱਤ ਨਾਲ ਅਕਾਲੀ ਦਲ ਤੇ ਆਪ ਖ਼ਾਤਮੇ ਵੱਲ ਵਧੇ ਹਨ। ਅਕਾਲੀ ਦਲ 4 ਵਿੱਚੋਂ 2 ਅਤੇ ਆਪ 4 ਵਿੱਚੋਂ 1 ਸੀਟ ਉਤੇ ਸਿਮਟ ਗਿਆ। ਬਾਦਲਾਂ ਨੇ ਆਪਣੇ ਪਰਿਵਾਰ ਪਿੱਛੇ ਪੂਰੇ ਅਕਾਲੀ ਦਲ ਨੂੰ ਛਿੱਕੇ ਟੰਗ ਦਿੱਤਾ ਅਤੇ ਨਤੀਜੇ ਵੀ ਇਹੋ ਸਾਬਤ ਕਰਦੇ ਹਨ।