• Home
  • ਕਰਤਾਰਪੁਰ ਲਾਂਘੇ ਬਾਰੇ ਵਿਦੇਸ਼ ਮੰਤਰਾਲੇ ਦਾ ਬਿਆਨ-ਫੈਸਲਾ ਸਿਰਫ਼ ਸਿਧਾਂਤਕ

ਕਰਤਾਰਪੁਰ ਲਾਂਘੇ ਬਾਰੇ ਵਿਦੇਸ਼ ਮੰਤਰਾਲੇ ਦਾ ਬਿਆਨ-ਫੈਸਲਾ ਸਿਰਫ਼ ਸਿਧਾਂਤਕ

ਨਵੀਂ ਦਿੱਲੀ : ਕਰਤਾਰਪੁਰ ਸਾਹਿਬ ਲਾਂਘੇ ਲਈ ਜਦੋਂ ਦੋਹੇਂ ਪਾਸੇ ਨੀਂਹ ਪੱਥਰ ਵੀ ਰੱਖੇ ਜਾ ਚੁੱਕੇ ਹਨ। ਅੱਜ ਇਸ ਸਬੰਧੀ ਭਾਰਤੀ ਵਿਦੇਸ਼ ਮੰਤਰਾਲੇ ਨੇ ਇਸ ਸਬੰਧੀ ਬਿਆਨ ਜਾਰੀ ਕਰ ਕੇ ਨਾਨਕ ਨਾਮ ਲੇਵਾ ਸੰਗਤ ਨੂੰ ਸੋਚਣ ਲਈ ਮਜਬੂਰ ਕਰ ਦਿੱਤਾ ਹੈ ਕਿ ਇਹ ਲਾਂਘਾ ਬਣੇਗਾ ਵੀ ਜਾਂ ਨਹੀਂ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਪ੍ਰੈਸ ਕਾਨਫਰੰਸ ਕਰ ਕੇ ਦਸਿਆ ਕਿ ਅਜੇ ਤਕ ਪਾਕਿ ਨਾਲ ਕੋਈ ਅਧਿਕਾਰਤ ਗੱਲ ਨਹੀਂ ਹੋਈ ਕਿ ਇਸ ਸਬੰਧੀ ਕੀ ਨਿਯਮ ਬਣਨਗੇ। ਬੁਲਾਰੇ ਨੇ ਦਸਿਆ ਕਿ ਇਹ ਫੈਸਲਾ ਕੇਵਲ ਸਿਧਾਂਤਕ ਤੌਰ 'ਤੇ ਹੀ ਲਿਆ ਗਿਆ ਹੈ ਪਰ ਅਜੇ ਤਕ ਇਹ ਸਪੱਸ਼ਟ ਨਹੀਂ ਹੈ ਕਿ ਭਵਿੱਖ ਵਿੱਚ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਕੀ ਨਿਯਮ ਬਣਨਗੇ।
ਇਸ ਮੌਕੇ ਬੁਲਾਰੇ ਨੇ ਇਹ ਵੀ ਦਸਿਆ ਕਿ ਜਿਸ ਦਿਨ ਪਾਕਿਸਤਾਨ ਵਲ ਉਦਾਘਾਟਨ ਲਈ ਨੀਂਹ ਪੱਥਰ ਰੱਖਿਆ ਗਿਆ, ਉਸ ਸਮੇਂ ਪ੍ਰੋਟੋਕੋਲ ਦਾ ਉਲੰਘਣ ਹੋਇਆ ਕਿਉਂਕਿ ਮੰਤਰੀਆਂ ਨਾਲ ਗਏ ਅਧਿਕਾਰੀਆਂ ਨੂੰ ਅੰਦਰ ਨਹੀਂ ਜਾਣ ਦਿੱਤਾ ਗਿਆ।