• Home
  • ਅਖੀਰ ਅਕਾਲੀ ਦਲ ਦੇ ਐੱਮ ਪੀ ਸ਼ੇਰ ਸਿੰਘ ਘੁਬਾਇਆ ਕਾਂਗਰਸ ਚ ਸ਼ਾਮਿਲ ਹੋਏ

ਅਖੀਰ ਅਕਾਲੀ ਦਲ ਦੇ ਐੱਮ ਪੀ ਸ਼ੇਰ ਸਿੰਘ ਘੁਬਾਇਆ ਕਾਂਗਰਸ ਚ ਸ਼ਾਮਿਲ ਹੋਏ

ਨਵੀਂ ਦਿੱਲੀ :- ਸ਼੍ਰੋਮਣੀ ਅਕਾਲੀ ਦਲ ਤੋਂ ਬੀਤੇ ਕੱਲ ਅਸਤੀਫਾ ਦੇਣ ਤੋਂ ਬਾਅਦ ਅਕਾਲੀ ਦਲ ਦੇ ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ ਰਸਮੀ ਤੌਰ ਤੇ ਅੱਜ ਕੁੱਲ ਹਿੰਦ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਹੁਲ ਗਾਂਧੀ ਦੇ ਦਰਬਾਰ ਵਿੱਚ ਕਾਂਗਰਸ ਚ ਰਸਮੀ ਤੌਰ ਤੇ ਸ਼ਾਮਿਲ ਹੋ ਗਏ ਹਨ । ਦੱਸਣਯੋਗ ਹੈ ਕਿ ਸ਼ੇਰ ਸਿੰਘ ਘੁਬਾਇਆ ਮੈਂਬਰ ਪਾਰਲੀਮੈਂਟ ਫ਼ਿਰੋਜ਼ਪੁਰ ਜੋ ਕਿ ਬਹੁਤ ਲੰਬੇ ਸਮੇਂ ਤੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਟਿੱਪਣੀਆਂ ਕਰਦੇ ਰਹਿੰਦੇ ਸਨ ਅਤੇ ਉਨ੍ਹਾਂ ਦੇ ਸਪੁੱਤਰ ਨੇ ਕਾਂਗਰਸ ਦੀ ਟਿਕਟ ਤੇ ਚੋਣ ਲੜ ਕੇ ਹਲਕਾ ਜਲਾਲਾਬਾਦ ਤੋਂ ਚੋਣ ਜਿੱਤੀ ਸੀ । ਜੋ ਕਿ ਅੱਜ ਕੱਲ ਵਿਧਾਇਕ ਹਨ । ਸ਼ੇਰ ਸਿੰਘ ਘੁਬਾਇਆ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਆਸ਼ਾ ਕੁਮਾਰੀ ਦੀ ਹਾਜ਼ਰੀ ਚ ਬਿਨਾਂ ਸ਼ਰਤ ਕਾਂਗਰਸ ਚ ਸ਼ਾਮਿਲ ਹੋਣ ਦਾ ਐਲਾਨ ਕੀਤਾ ।