• Home
  • ਅਨੁਸੂਚਿਤ ਜਾਤੀ ਨਾਲ ਸਬੰਧਤ ਨੌਜਵਾਨ ਦੇ ਲੁਧਿਆਣੇ ਜਿਲ੍ਹੇ ‘ਚ ਬੇਰਹਿਮੀ ਨਾਲ ਹੋਏ ਕਤਲ ‘ਤੇ ਕੈਪਟਨ ਸਰਕਾਰ ਚੁੱਪੀ ਤੋੜੇ – ਕੈਂਥ

ਅਨੁਸੂਚਿਤ ਜਾਤੀ ਨਾਲ ਸਬੰਧਤ ਨੌਜਵਾਨ ਦੇ ਲੁਧਿਆਣੇ ਜਿਲ੍ਹੇ ‘ਚ ਬੇਰਹਿਮੀ ਨਾਲ ਹੋਏ ਕਤਲ ‘ਤੇ ਕੈਪਟਨ ਸਰਕਾਰ ਚੁੱਪੀ ਤੋੜੇ – ਕੈਂਥ

ਚੰਡੀਗੜ੍ਹ,15 ਅਪ੍ਰੈਲ     ਅਨੁਸੂਚਿਤ ਜਾਤੀਆਂ ਨਾਲ ਪੰਜਾਬ ਵਿੱਚ ਅਨਿਆਂ ,ਅੱਤਿਆਚਾਰ, ਬਲਾਤਕਾਰ, ਸ਼ੋਸ਼ਣ ਅਤੇ ਕਤਲ ਦੀਆਂ ਘਟਨਾਵਾਂ ਨਾਲ ਸੰਬੰਧਤ ਵਰਗ ਵਿੱਚ ਅਸੁਰੱਖਿਅਤ ਦੀ ਭਾਵਨਾਵਾਂ ਨਾਲ ਡਰ ਅਤੇ ਸਹਿਮ ਦੇ ਹਾਲਤ ਪੈਂਦਾ ਹੋ ਗਏ ਹਨ ਇਹ ਵਿਚਾਰਾਂ ਦਾ ਪ੍ਰਗਟਾਵਾ ਕਰਦੀਆਂ ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕੀਤਾ ਹੈ।ਸ੍ਰ ਕੈਂਥ ਦੱਸਿਆ ਕਿ ਲੁਧਿਆਣਾ ਜਿਲ੍ਹੇ ਦੇ ਪਿੰਡ ਰੂਮੀ ਵਿੱਚ ਮਾਮੂਲੀ ਤਕਰਾਰ ਪਿੱਛੋਂ ਅਨੁਸੂਚਿਤ ਜਾਤੀ ਸਮਾਜ ਨਾਲ ਸਬੰਧਤ ਨੌਜਵਾਨ ਨੂੰ ਕੁੱਝ ਸ਼ਰਾਰਤੀ ਵਿਆਕਤੀਆਂ ਨੇ ਤੇਜ਼ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕਲ ਦਿੱਤਾ ਹੈ।ਅਜਿਹੀ ਘਟਨਾ ਵਾਪਰਨਾ ਦੁੱਖਦਾਈ ਅਤੇ ਚਿੰਤਾ ਦਾ ਵਿਸ਼ਾ ਬਣ ਗਿਆ ਹੈ ਗਰੀਬ ਵਰਗ ਨਾਲ ਅਜਿਹਾ ਦਿਲ ਕਬਾਊ ਘਟਨਾਵਾਂ ਨਾਲ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਅਨੁਸੂਚਿਤ ਜਾਤੀਆਂ ਦੀ ਜਾਨਮਾਲ ਦੀ ਸੁਰੱਖਿਆ ਪ੍ਰਦਾਨ ਕਰਨ ਵਿੱਚ ਨਾਕਾਮਯਾਬ ਸਾਬਿਤ ਹੋ ਗਈ ਹੈ ਅਤੇ ਅਨੁਸੂਚਿਤ ਜਾਤੀਆਂ ਉੱਤੇ ਹੋ ਰਹੇ ਅੱਤਿਆਚਾਰਾਂ ‘ਤੇ ਕੈਪਟਨ ਅਮਰਿੰਦਰ ਸਿੰਘ ਨੂੰ ਚੁੱਪੀ ਨੂੰ ਤੋੜਨਾ ਚਾਹੀਦਾ ਹੈ।  ਉਹਨਾਂ ਕਿਹਾ ਕਿ ਸਿਆਸੀ ਪਾਰਟੀਆਂ ਅਜਿਹੀਆਂ ਘਟਨਾਵਾਂ ਉਤੇ ਸ਼ਰਾਰਤੀ ਚੁੱਪੀ ਅਪਣਾਉਣ ਨਾਲ ਆਪਣੀ ਨੈਤਿਕ ਜੁਮੇਵਾਰੀ ਤੋਂ ਮੁਕਤ ਨਹੀਂ ਹੋ ਸਕਦੀਆਂ।ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਰਾਜਨੀਤਕ ਪਾਰਟੀਆਂ ਦੇ ਅਜਿਹੇ ਵਿਵਹਾਰ ਦੀ ਨਿਖੇਧੀ ਕਰਦਾ ਹੈ।ਸ੍ਰ ਕੈਂਥ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਵਿੱਚ ਸ਼ਮੂਲੀਅਤ ਕਰਨ ਵਾਲੇ ਅਪਰਾਧੀ ਕਿਸਮ ਦੇ ਲੋਕਾਂ ਨਾਲ ਕੈਪਟਨ ਸਰਕਾਰ ਨੂੰ ਸ਼ਕਤੀ ਨਾਲ ਪੇਸ਼ ਆਉਣਾ ਚਾਹੀਦਾ ਹੈ। ਅਨੁਸੂਚਿਤ ਜਾਤੀ ਪੀੜਤ ਪਰਿਵਾਰ ਨੂੰ ਸਰਕਾਰੀ ਪੱਧਰ ਉੱਤੇ ਆਰਥਿਕ ਸਹਾਇਤਾ ਅਤੇ ਸਰਕਾਰੀ ਨੌਕਰੀ ਦਾ ਪ੍ਰਬੰਧ ਕਰਨਾ ਚਾਹੀਦੀ ਹੈ।ਅਨੁਸੂਚਿਤ ਜਾਤੀ ਅੱਤਿਆਚਾਰ ਰੋਕੂ ਐਕਟ 89 ਅਧੀਨ ਕਾਰਵਾਈ ਕੀਤੀ ਜਾਵੇ ਅਤੇ ਪ੍ਰੀਵਾਰ ਦੇ ਜਾਨਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ।