• Home
  • 9 ਮਾਰਚ ਨੂੰ ਹੋਵੇਗੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿਮ ਚੋਣ

9 ਮਾਰਚ ਨੂੰ ਹੋਵੇਗੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿਮ ਚੋਣ

ਨਵੀਂ ਦਿੱਲੀ : ਦਿੱਲੀ ਸਰਕਾਰ ਦੇ ਗੁਰਦੁਆਰਾ ਇਲੈਕਸ਼ਨ ਕਮਿਸ਼ਨ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿਮ ਚੋਣ 9 ਮਾਰਚ ਕਰਵਾਉਣ ਲਈ ਹਰੀ ਝੰਡੀ ਦੇ ਦਿੱਤੀ ਹੈ । ਇਸ ਦੇ ਨਾਲ ਹੀ ਦਿੱਲੀ ਗੁਰਦੁਆਰਾ ਇਲੈਕਸ਼ਨ ਕਮਿਸ਼ਨ ਨੂੰ ਚੋਣਾਂ ਦੀਆਂ ਤਿਆਰੀਆਂ ਲਈ ਦਿੱਲੀ ਸਰਕਾਰ ਨੇ ਪੱਤਰ ਵੀ ਭੇਜਿਆ ਹੈ । ਦਸਣਯੋਗ ਹੈ ਕਿ ਪ੍ਰਧਾਨ ਮਨਜੀਤ ਸਿੰਘ ਜੀ ਕੇ ਤੇ ਸਮੁੱਚੀ ਕਾਰਜਕਾਰਨੀ ਵੱਲੋਂ ਜਨਰਲ ਹਾਊਸ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਅਜੇ ਤੱਕ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕਾਰਜਕਾਰੀ ਤੌਰ ਤੇ ਕੰਮ ਕਰ ਰਹੀ ਹੈ ਪਰ ਹੁਣ 9 ਮਾਰਚ ਨੂੰ ਨਵੇਂ ਪ੍ਰਧਾਨ ਸਮੇਤ 15 ਅਹੁਦੇਦਾਰ ਤੇ ਕਾਰਜਕਾਰਨੀ ਦੇ ਮੈਂਬਰਾਂ ਦੀ ਚੋਣ ਹੋਵੇਗੀ ।

ਦੱਸਣਯੋਗ ਹੈ ਕਿ ਇਸ ਕਾਰਜਕਾਲ ਦਾ ਸਮਾਂ ਦੋ ਸਾਲ ਦਾ ਹੋਵੇਗਾ ਅਤੇ ਮਾਰਚ 2021 ਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਹੋਣਗੀਆਂ । ਇੱਥੇ ਇਹ ਵੀ ਦੱਸਣਾ ਹੈ ਕਿ ਮੌਜੂਦਾ ਕਾਰਜਕਾਰਨੀ ਦਾ ਕਾਰਜਕਾਲ ਨੱਥੀ 29 -3-2019ਨੂੰ ਖ਼ਤਮ ਹੋ ਰਿਹਾ ਹੈ ।