• Home
  • ਅਨਾਜ ਮੰਡੀਆਂ ਵਿੱਚ ਬਾਰਦਾਨੇ ਅਤੇ ਲਿਫਟਿੰਗ ਦੀ ਨਾ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ- ਡਿਪਟੀ ਕਮਿਸ਼ਨਰ

ਅਨਾਜ ਮੰਡੀਆਂ ਵਿੱਚ ਬਾਰਦਾਨੇ ਅਤੇ ਲਿਫਟਿੰਗ ਦੀ ਨਾ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ- ਡਿਪਟੀ ਕਮਿਸ਼ਨਰ

ਬਠਿੰਡਾ 6 ਮਈ : ਡਿਪਟੀ ਕਮਿਸ਼ਨਰ, ਬਠਿੰਡਾ ਸ਼੍ਰੀ ਬੀ. ਸ੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲੇ ਦੀਆਂ ਅਨਾਜ ਮੰਡੀਆਂ ਵਿਚ ਬੀਤੀ ਸ਼ਾਮ ਤੱਕ 850056 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 823670 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਅਤੇ 500622 ਮੀਟ੍ਰਿਕ ਟਨ ਕਣਕ ਦੀ ਲਿਫ਼ਟਿੰਗ ਵੀ ਕਰਵਾਈ ਜਾ ਚੁੱਕੀ ਹੈ।  ਇਸ ਮੌਕੇ ਉਨਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਹਨ ਕਿ ਜ਼ਿਲੇ ਅੰਦਰ ਚੱਲ ਰਹੀ ਕਣਕ ਦੀ ਖਰੀਦ ਦੌਰਾਨ ਅਨਾਜ ਮੰਡੀਆਂ ਵਿੱਚ ਬਾਰਦਾਨੇ ਅਤੇ ਲਿਫਟਿੰਗ ਦੀ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ, ਤਾਂ ਜੋ  ਮੰਡੀਆਂ ਵਿੱਚ ਕਣਕ ਦੀ ਫ਼ਸਲ ਵੇਚਣ ਆਏ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਦਾ ਕੋਈ ਸਾਹਮਣਾ ਨਾ ਕਰਨਾ ਪਵੇ। ਜ਼ਿਲੇ ਅੰਦਰ ਚੱਲ ਰਹੀ ਕਣਕ ਦੀ ਖਰੀਦ ਬਾਰੇ ਹੋਰ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਜ਼ਿਲਾ ਫੂਡ ਤੇ ਸਪਲਾਈ ਕੰਟਰੋਲਰ ਸ਼੍ਰੀਮਤੀ ਅਤਿੰਦਰ ਕੌਰ ਨੇ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਨੇ 218490 ਮੀਟ੍ਰਿਕ ਟਨ,  ਮਾਰਕਫੈਡ ਨੇ 209510 ਮੀਟ੍ਰਿਕ ਟਨ, ਪਨਸਪ ਵਲੋਂ 171207 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 94247 ਮੀਟ੍ਰਿਕ ਟਨ, ਪੰਜਾਬ ਐਗਰੋ ਨੇ 91063 ਮੀਟ੍ਰਿਕ ਟਨ ਅਤੇ ਐਫ਼.ਸੀ.ਆਈ. ਨੇ 39153 ਮੀਟ੍ਰਿਕ ਟਨ ਕਣਕ ਦੀ ਵੱਖ-ਵੱਖ ਏਜੰਸੀਆਂ ਵਲੋਂ ਖ਼ਰੀਦ ਕੀਤੀ ਗਈ ਹੈ।