• Home
  • ਈ. ਵੀ. ਐਮ/ਵੀ. ਵੀ. ਪੈਟ ਮਸ਼ੀਨਾਂ ਦੀ ਪਹਿਲੀ ਰੈਂਡਮਾਈਜ਼ੇਸ਼ਨ

ਈ. ਵੀ. ਐਮ/ਵੀ. ਵੀ. ਪੈਟ ਮਸ਼ੀਨਾਂ ਦੀ ਪਹਿਲੀ ਰੈਂਡਮਾਈਜ਼ੇਸ਼ਨ

ਐਸ. ਏ. ਐਸ. ਨਗਰ, 30 ਮਾਰਚਲੋਕ ਸਭਾ ਚੋਣਾਂ-2019 ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਅੱਜ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸ਼੍ਰੀਮਤੀ ਗੁਰਪ੍ਰੀਤ ਕੌਰ ਸਪਰਾ ਦੀ ਅਗਵਾਈ ਵਿੱਚ ਤਿੰਨਾਂ ਵਿਧਾਨ ਸਭਾ ਹਲਕਿਆਂ ਮੋਹਾਲੀ, ਡੇਰਾਬੱਸੀ ਅਤੇ ਖਰੜ ਵਿਖੇ ਵਰਤੀਆਂ ਜਾਣ ਵਾਲੀਆਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ. ਵੀ. ਐਮਜ਼)/ਵੀ. ਵੀ. ਪੈਟ ਮਸ਼ੀਨਾਂ ਦੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਨੈਸ਼ਨਲ ਇਨਫਰਮੇਸ਼ਨ ਸੈਂਟਰ (ਐਨ. ਆਈ. ਸੀ.) ਦੇ ਦਫਤਰ ਵਿਖੇ ਪਹਿਲੀ ਰੈਂਡਮਾਈਜ਼ੇਸ਼ਨ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫਸਰ ਸ਼੍ਰੀਮਤੀ ਸਾਕਸ਼ੀ ਸਾਹਨੀ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ।  ਵਧੀਕ ਜ਼ਿਲ੍ਹਾ ਚੋਣ ਅਫਸਰ ਨੇ ਇਸ ਮੌਕੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦੱਸਿਆ ਕਿ ਅੱਜ ਪਹਿਲੀ ਰੈਂਡੇਮਾਈਜ਼ੇਸ਼ਨ ਦੌਰਾਨ ਜ਼ਿਲ੍ਹੇ ਵਿੱਚ ਮੌਜੂਦ 1599 ਬੈਲਟ ਯੁਨਿਟਾਂ, 904 ਕੰਟਰੋਲ ਯੁਨਿਟਾਂ ਅਤੇ 961 ਵੀ. ਵੀ. ਪੈਟ ਯੁਨਿਟਾਂ 'ਚੋਂ ਚੋਣ ਬੂਥਾਂ ਦੇ ਹਿਸਾਬ ਨਾਲ ਮਸ਼ੀਨਾਂ ਦੀ ਵੰਡ ਕੀਤੀ ਗਈ ਹੈ। ਇਨ੍ਹਾਂ 'ਚੋਂ 15 ਫੀਸਦੀ ਬੈਲਟ ਤੇ ਕੰਟਰੋਲ ਯੂਨਿਟ ਅਤੇ 20 ਫੀਸਦੀ ਵੀ. ਵੀ. ਪੈਟ ਯੁਨਿਟ ਵਿਧਾਨ ਸਭਾ ਹਲਕਾ ਵਾਰ ਰਾਖਵੇਂ ਰੱਖੇ ਜਾਣਗੇ। ਉਨ੍ਹਾਂ ਦੱਸਿਆ ਕਿ ਅੱਜ ਮਸ਼ੀਨਾਂ ਦੀ ਹਲਕਾ )ਵਾਰ ਵੰਡ ਕੀਤੀ ਗਈ ਅਤੇ ਦੂਜੀ ਰੈਂਡੇਮਾਈਜ਼ੇਸ਼ਨ, ਜੋ ਕਿ 4 ਮਈ ਨੂੰ ਹੋਣੀ ਹੈ, ਉਸ ਤੋਂ ਬਾਅਦ ਚੋਣ ਬੂਥ ਵਾਰ ਮਸ਼ੀਨਾਂ ਦੀ ਵੰਡ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਅੱਜ ਜਿਨ੍ਹਾਂ ਮਸ਼ੀਨਾਂ ਦੀ ਰੈਂਡੇਮਾਈਜ਼ੇਸ਼ਨ ਕੀਤੀ ਗਈ ਹੈ, ਉਹ ਫਸਟ ਲੈਵਲ ਚੈਕਿੰਗ ਦੌਰਾਨ ਬਿਲਕੁਲ ਸਹੀ ਪਾਈਆਂ ਗਈਆਂ ਹਨ। ਇਸ ਉਪਰੰਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਈ. ਵੀ. ਐਮ/ਵੀ. ਵੀ. ਪੈਟ ਮਸ਼ੀਨਾਂ ਦੀ ਕਾਰਜਪ੍ਰਣਾਲੀ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਕਰਵਾਈ ਗਈ ਮੌਕ ਪੋਲ ਵਿੱਚ ਉਨ੍ਹਾਂ ਨੂੰ ਵੋਟ ਪਾਉਣ ਅਤੇ ਇਨ੍ਹਾਂ ਦੀ ਗਿਣਤੀ ਹੋਣ ਦੇ ਤਰੀਕੇ ਬਾਰੇ ਜਾਣੂ ਕਰਵਾਇਆ ਗਿਆ। ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੇ ਈ. ਵੀ. ਐਮ/ਵੀ. ਵੀ. ਪੈਟ ਮਸ਼ੀਨਾਂ ਰਾਹੀਂ ਮੌਕੇ 'ਤੇ ਵੋਟ ਪਾ ਕੇ ਮਸ਼ੀਨਾਂ ਦੀ ਕਾਰਗੁਜ਼ਾਰੀ 'ਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਰਾਜਨੀਤਿਕ ਪਾਰਟੀਆਂ ਵੱਲੋਂ ਈ. ਵੀ. ਐਮ/ਵੀ. ਵੀ. ਪੈਟ ਮਸ਼ੀਨਾਂ ਬਾਰੇ ਕਈ ਸਵਾਲ ਵੀ ਪੁੱਛੇ, ਜਿਨ੍ਹਾਂ ਦੇ ਜ਼ਿਲ੍ਹਾ ਚੋਣ ਅਫਸਰ ਸ਼੍ਰੀਮਤੀ ਸਪਰਾ ਨੇ ਤਸੱਲੀਬਖਸ਼ ਜਵਾਬ ਦਿੱਤੇ। ਇਸ ਮੌਕੇ ਨੋਡਲ ਅਫਸਰ ਈ. ਵੀ. ਐਮ. ਸ਼੍ਰੀ ਸੁਖਸਾਗਰ ਸਿੰਘ, ਜ਼ਿਲ੍ਹਾ ਸੂਚਨਾ ਅਫਸਰ ਸ਼੍ਰੀਮਤੀ ਅਨੂੰ ਗੁਪਤਾ, ਤਹਿਸੀਲਦਾਰ ਸੁਖਪਿੰਦਰ ਕੌਰ, ਤਹਿਸੀਲਦਾਰ ਚੋਣਾਂ ਸ਼੍ਰੀ ਸੰਜੇ ਕੁਮਾਰ, ਇੰਜ. ਸ਼੍ਰੀ ਚਮਨ ਕਿਸ਼ੋਰ ਭਾਰਤ ਇਲੈਕਟ੍ਰਾਨਿਕ ਲਿਮ., ਸੁਖਦੇਵ ਸਿੰਘ ਸੈਕਟਰੀ ਬਹੁਜਨ ਸਮਾਜ ਪਾਰਟੀ ਮੁਹਾਲੀ, ਭਾਜਪਾ ਆਗੂ ਜੋਗਿੰਦਰ ਸਿੰਘ, ਜ਼ਿਲ੍ਹਾ ਕਾਂਗਰਸ ਕਮੇਟੀ ਤੋਂ ਨਵਜੋਤ ਸਿੰਘ ਤੇ ਸੰਦੀਪ ਧੀਮਾਨ, ਜ਼ਿਲ੍ਹਾ ਜਨਰਲ ਸਕੱਤਰ ਆਮ ਆਦਮੀ ਪਾਰਟੀ ਪਾਰਟੀ ਬਹਾਦਰ ਸਿੰਘ, ਬੀਰਦਵਿੰਦਰ ਸਿੰਘ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਟੀ), ਹਰਭਜਨ ਸਿੰਘ ਸ਼੍ਰੋਮਣੀ ਅਕਾਲੀ ਦਲ (ਟੀ), ਕਾਂਗਰਸੀ ਆਗੂ ਜਸਪ੍ਰੀਤ ਸਿੰਘ, ਅਕਾਲੀ ਆਗੂ ਹਰਸੰਗਤ ਸਿੰਘ, ਟੀ. ਪੀ. ਸਿੰਘ ਸੀ. ਪੀ. ਆਈ., ਅਕਾਲੀ ਆਗੂ ਆਰ. ਕੇ ਮਿੱਤਲ ਸਮੇਤ ਹੋਰ ਕਈ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ।ਕੈਪਸ਼ਨ : ਮੌਕ ਪੋਲ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਈ. ਵੀ. ਐਮਜ਼/ਵੀ. ਵੀ. ਪੈਟ ਮਸ਼ੀਨਾਂ ਦੀ ਕਾਰਜਪ੍ਰਣਾਲੀ ਬਾਰੇ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ-ਕਮ ਜ਼ਿਲ੍ਹਾ ਚੋਣ ਅਫਸਰ ਸ਼੍ਰੀਮਤੀ ਗੁਰਪ੍ਰੀਤ ਕੌਰ ਸਪਰਾ।