• Home
  • ਝੂਠੇ ਪੁਲਿਸ ਮੁਕਾਬਲੇ ਦੇ ਦੋਸ਼ ‘ਚ ਦੋ ਪੁਲਿਸ ਅਧਿਕਾਰੀਆਂ ਨੂੰ ਉਮਰ ਕੈਦ

ਝੂਠੇ ਪੁਲਿਸ ਮੁਕਾਬਲੇ ਦੇ ਦੋਸ਼ ‘ਚ ਦੋ ਪੁਲਿਸ ਅਧਿਕਾਰੀਆਂ ਨੂੰ ਉਮਰ ਕੈਦ

ਮੋਹਾਲੀ, (ਖ਼ਬਰ ਵਾਲੇ ਬਿਊਰੋ): ਮੋਹਾਲੀ ਦੀ ਸੀਬੀਆਈ ਕੋਰਟ ਨੇ ਦੋ ਪੁਲਿਸ ਅਧਿਕਾਰੀਆਂ ਗਿਆਨ ਸਿੰਘ ਅਤੇ ਨਰਿੰਦਰ ਮੱਲੀ ਨੂੰ ਝੂਠੇ ਪੁਲਿਸ ਮੁਕਾਬਲੇ ਕੇਸ 'ਚ ਉਮਰ ਕੈਦ ਦੀ ਸਜ਼ਾ ਸੁਣਾਈ ਹੈ।
ਇਨਾਂ ਪੁਲਿਸ ਅਧਿਕਾਰੀਆਂ 'ਤੇ ਦੋਸ਼ ਸੀ ਕਿ ਇਨਾਂ ਨੇ 1992 'ਚ ਤਰਨਤਾਰਨ ਇਲਾਕੇ 'ਚ ਹਰਜੀਤ ਸਿੰਘ ਗੋਰਾ ਨਾਮਕ ਨੌਜਵਾਨ ਨੂੰ ਚੁੱਕ ਕੇ ਝੂਠੇ ਪੁਲਿਸ ਮੁਕਾਬਲੇ 'ਚ ਮਾਰ ਦਿੱਤਾ ਸੀ।
ਅੱਜ ਅਦਾਲਤ ਨੇ 26 ਸਾਲ ਬਾਅਦ ਫੈਸਲਾ ਸੁਣਾ ਕੇ ਪੀੜਤਾਂ ਨੂੰ ਰਾਹਤ ਦਿੱਤੀ ਹੈ।