• Home
  • ਆਪ ਆਗੂ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਬੈਠੇ ਭੁੱਖ ਹੜਤਾਲ ‘ਤੇ

ਆਪ ਆਗੂ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਬੈਠੇ ਭੁੱਖ ਹੜਤਾਲ ‘ਤੇ

ਚੰਡੀਗੜ, (ਖ਼ਬਰ ਵਾਲੇ ਬਿਊਰੋ) : ਪੰਜਾਬ ਆਪ ਦੇ ਚਾਰ ਆਗੂ ਭਗਵੰਤ ਮਾਨ, ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਬਲਜਿੰਦਰ ਕੌਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦੇ ਬਾਹਰ ਭੁੱਖ ਹੜਤਾਲ 'ਤੇ ਬੈਠ ਗਏ ਹਨ। ਇਸ ਤੋਂ ਪਹਿਲਾਂ ਪੰਜਾਬ 'ਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਬਰਗਾੜੀ ਕਾਂਡ ਸਬੰਧੀ ਆਮ ਆਦਮੀ ਪਾਰਟੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੀ ਹੈ। ਪਾਰਟੀ ਦੇ ਆਗੂਆਂ ਵਲੋਂ ਪਹਿਲਾਂ ਗੁਰਦੁਆਰਾ ਨਾਡਾ ਸਾਹਿਬ ਵਿਖੇ ਮੱਥਾ ਟੇਕ ਕੇ ਅਰਦਾਸ ਕੀਤੀ ਗਈ ਅਤੇ ਇਸ ਤੋਂ ਬਾਅਦ ਕੈਪਟਨ ਦੀ ਰਿਹਾਇਸ਼ ਵੱਲ ਕੂਚ ਕੀਤਾ।
ਇਸ ਘਿਰਾਉ ਨੂੰ ਦੇਖਦਿਆਂ ਪੁਲਿਸ ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਸਨ। ਜਿਵੇਂ ਹੀ ਪਾਰਟੀ ਆਗੂ ਤੇ ਵਰਕਰ ਇਕੱਠੇ ਹੋ ਕੇ ਮੁੱਖ ਮੰਤਰੀ ਦੀ ਰਿਹਾਇਸ਼ ਵਲ ਵਧਣ ਲੱਗੇ ਤਾਂ ਪੁਲਿਸ ਨੇ ਉਨਾਂ ਨੂੰ ਰੋਕ ਲਿਆ ਅਤੇ ਜਿਸ ਦੇ ਰੋਸ ਵਜੋਂ ਆਪ ਦੇ ਸੀਨੀਅਰ ਚਾਰੇ ਆਗੂ ਰਿਹਾਇਸ਼ ਦੇ ਬਾਹਰ ਹੀ ਭੁੱਖ ਹੜਤਾਲ 'ਤੇ ਬੈਠ ਗਏ।
ਇਸ ਸਮੇਂ ਪਾਰਟੀ ਆਗੂ ਬਲਜਿੰਦਰ ਕੌਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਲੋਕਾਂ ਦੀ ਨੁਮਾਇੰਦਗੀ ਕਰਦੇ ਹਾਂ ਤੇ ਲੋਕਾਂ ਦੀ ਅਵਾਜ਼ ਲੈ ਕੇ ਹੀ ਮੁੱਖ ਮੰਤਰੀ ਦੇ ਦਰਵਾਜ਼ੇ ਤਕ ਪਹੰੁੰਚੇ ਹਾਂ ਪਰ ਕੋਈ ਸਾਡੀ ਗੱਲ ਸੁਣਨ ਨੂੰ ਤਿਆਰ ਨਹੀਂ ਹੈ। ਉਨਾਂ ਕਿਹਾ ਕਿ ਨਾਨਕ ਨਾਮ ਲੇਵਾ ਸੰਗਤ ਇਨਸਾਫ਼ ਦੀ ਉਡੀਕ ਕਰ ਰਹੀ ਹੈ ਤੇ ਸੱਤਾਧਾਰੀ ਤੇ ਅਕਾਲੀ ਰੈਲੀਆਂ ਕਰਨ 'ਚ ਰੁਝੇ ਹੋਏ ਹਨ।