• Home
  • ਮਾਣੂੰਕੇ ਵਿਖੇ ਗਰੇਵਾਲ ਦੇ ਹੱਕ ‘ਚ ਹੋਈ ਅਕਾਲੀ ਦਲ ਮੀਟਿੰਗ ਨੇ ਰੈਲੀ ਦਾ ਰੂਪ ਧਾਰਿਆ -ਯੂਥ ਨੇ ਭਾਰੀ ਬੁਹਮਤ ਨਾਲ ਜਿਤਾਉਣ ਦਾ ਲਿਆ ਅਹਿਦ

ਮਾਣੂੰਕੇ ਵਿਖੇ ਗਰੇਵਾਲ ਦੇ ਹੱਕ ‘ਚ ਹੋਈ ਅਕਾਲੀ ਦਲ ਮੀਟਿੰਗ ਨੇ ਰੈਲੀ ਦਾ ਰੂਪ ਧਾਰਿਆ -ਯੂਥ ਨੇ ਭਾਰੀ ਬੁਹਮਤ ਨਾਲ ਜਿਤਾਉਣ ਦਾ ਲਿਆ ਅਹਿਦ

ਜਗਰਾਉਂ, 7ਮਈ()- ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਲੁਧਿਆਣਾ ਤੋਂ ਅਕਾਲੀ-ਭਾਜਪਾ ਉਮੀਦਵਾਰ ਮਹੇਸ਼ ਇੰਦਰ ਸਿੰਘ ਗਰੇਵਾਲ ਦੇ ਹੱਕ ਵਿਚ ਯੂਥ ਅਕਾਲੀ ਦਲ ਦੇ ਸਰਕਲ ਹਠੂਰ ਦੇ ਪ੍ਰਧਾਨ ਜਗਦੀਸ਼ ਸਿੰਘ ਮਾਣੂੰਕੇ ਦੇ ਗ੍ਰਹਿ ਵਿਖੇ ਹੋਈ ਮੀਟਿੰਗ ਅਕਾਲੀ ਵਰਕਰਾਂ ਤੇ ਇਲਾਕੇ ਦੇ ਲੋਕਾਂ ਦੀ ਭਰਵੀਂ ਸ਼ਮੂਲੀਅਤ ਨਾਲ ਇੱਕ ਰੈਲੀ ਦਾ ਰੂਪ ਧਾਰਨ ਕਰ ਗਈ। ਜਿਲ•ਾ ਪ੍ਰਧਾਨ ਯੂਥ ਪ੍ਰਭਜੋਤ ਸਿੰਘ ਧਾਲੀਵਾਲ ਦੀ ਦੇਖ-ਰੇਖ ਹੇਠ ਹੋਈ ਇਸ ਮੀਟਿੰਗ ਦੌਰਾਨ ਯੂਥ ਵਰਕਰਾਂ ਨੇ ਗਰਮਜੋਸ਼ੀ ਨਾਲ ਹਲਕਾ ਲੁਧਿਆਣਾ ਤੋਂ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੂੰ ਭਾਰੀ ਬੁਹਮੱਤ ਨਾਲ ਜਿਤਾਉਣ ਦਾ ਅਹਿਦ ਲਿਆ। ਇਸ ਮੌਕੇ ਵਿਚ ਮਹੇਸ਼ਇੰਦਰ ਸਿੰਘ ਗਰੇਵਾਲ ਦੇ ਬੇਟੇ ਡਾ. ਹਿਤੇਸ਼ ਗਰੇਵਾਲ ਸਮੇਤ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿੱਪ ਹਲਕਾ ਇੰਚਾਰਜ ਐੱਸ.ਆਰ. ਕਲੇਰ, ਚੰਦ ਸਿੰਘ ਡੱਲਾ, ਮਲਕੀਤ ਸਿੰਘ ਹਠੂਰ, ਹਰਸੁਰਿੰਦਰ ਸਿੰਘ ਗਿੱਲ, ਰਣਧੀਰ ਸਿੰਘ ਚਕਰ ਆਦਿ ਆਗੂਆਂ ਨੇ ਸ਼ਿਰਕਤ ਕੀਤੀ।

ਇਸ ਮੌਕੇ ਉਨ•ਾਂ ਯੂਥ ਵਰਕਰਾਂ ਤੇ ਲੋਕਾਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਇਨ•ਾਂ ਲੋਕ ਸਭਾ ਚੋਣਾਂ ਵਿਚ ਸੱਚ ਤੇ ਝੂਠ ਦੀ ਲੜਾਈ ਦਾ ਨਿਤਾਰਾ ਹੋਵੇਗਾ ਕਿਉਂਕਿ ਕਾਂਗਰਸ ਪਾਰਟੀ ਨੇ ਵਿਧਾਨ ਸਭਾ ਚੋਣਾਂ ਵੇਲੇ ਰੱਜ ਕੇ ਝੂਠ ਬੋਲ ਕੇ ਸੱਤਾ ਹਥਿਆਈ ਸੀ, ਜਦਕਿ ਅਕਾਲੀ-ਭਾਜਪਾ ਗੱਠਜੋੜ ਨੇ ਸੂਬੇ ਵਿਚ ਦਸ ਸਾਲ ਅਤੇ ਕੇਂਦਰ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਲੋਕਾਂ ਦੀ ਸੱਚੇ ਦਿਲੋਂ ਸੇਵਾ ਕੀਤੀ। ਜਿਸ ਦੌਰਾਨ ਪੰਜਾਬ ਅਤੇ ਦੇਸ਼ ਨੂੰ ਬੁਲੰਦੀਆਂ 'ਤੇ ਪਹੁੰਚਾਇਆ। ਇਸ ਮੌਕੇ ਸੰਬੋਧਨ ਕਰਦਿਆ ਜਿਲ਼ਾ ਪ੍ਰਧਾਨ ਪ੍ਰਭਜੋਤ ਸਿੰਘ ਧਾਲੀਵਾਲ ਨੇ ਆਖਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਯੂਥ ਅਕਾਲੀ ਦਲ ਦੇ ਸਰਪ੍ਰਸਤ ਬਿਕਰਮ ਸਿੰਘ ਮਜੀਠੀਆ ਦਾ ਸੁਨੇਹਾ ਅਤੇ ਕਾਂਗਰਸ ਸਰਕਾਰ ਦੇ ਝੂਠ ਨੂੰ ਘਰ-ਘਰ ਪਹੁੰਚਾਉਣ ਲਈ ਯੂਥ ਅਕਾਲੀ ਦਲ ਵੱਲੋਂ ਵੱਡੇ ਪੱਧਰ 'ਤੇ ਯਤਨ ਕੀਤੇ ਜਾ ਰਹੇ ਹਨ, ਬਲਕਿ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ਲਈ ਪਿੰਡਾਂ ਵਿਚ ਨੌਜਵਾਨਾਂ ਦੀਆਂ ਇਕਾਈਆਂ ਦਾ ਗਠਨ ਕੀਤਾ ਜਾ ਰਿਹਾ ਹੈ। ਇਸ ਮੌਕੇ ਜਗਦੀਸ਼ ਸਿੰਘ ਦੀਸ਼ਾ, ਹਰਦੀਪ ਸਿੰਘ, ਗੁਰਮੁੱਖ ਸਿੰਘ, ਰਛਪਾਲ ਸਿੰਘ, ਹਰਮਨ ਸਿੰਘ, ਬਿੱਟੂ, ਹੀਤਾ, ਸਤਨਾਮ ਸਿੰਘ ਬੱਸੂਵਾਲਾ, ਮਨਪ੍ਰੀਤ ਸਿੰਘ, ਇੰਦਰਜੀਤ ਸਿੰਘ, ਸੁਖਵਿੰਦਰ ਸਿੰਘ, ਕੁਲਵੰਤ ਸਿੰਘ, ਹਰਦੀਪ ਸਿੰਘ, ਗੁਰਮੁੱਖ ਸਿੰਘ, ਜੱਗਾਸਿੰਘ, ਕਰਮ ਸਿੰਘ, ਸਾਧੂ ਸਿੰਘ, ਰਛਪਾਲ ਸਿੰਘ, ਹਰਮਨ ਸਿੰਘ ਸਮੇਤ ਵੱਡੀ ਗਿਣਤੀ 'ਚ ਯੂਥ ਵਰਕਰ ਹਾਜਰ ਸਨ।