• Home
  • ਅਨਾਜ ਮੰਡੀ ਸਰਦੂਲਗੜ੍ਹ ਵਿਖੇ ਕਣਕ ਦੀ ਆਈ ਢੇਰੀ ਦੀ ਹੋਈ ਸਰਕਾਰੀ ਬੋਲੀ

ਅਨਾਜ ਮੰਡੀ ਸਰਦੂਲਗੜ੍ਹ ਵਿਖੇ ਕਣਕ ਦੀ ਆਈ ਢੇਰੀ ਦੀ ਹੋਈ ਸਰਕਾਰੀ ਬੋਲੀ


ਮਾਨਸਾ, 15 ਅਪ੍ਰੈਲ : ਐਸ.ਡੀ.ਐਮ. ਸਰਦੂਲਗੜ੍ਹ ਸ਼੍ਰੀ ਲਤੀਫ਼ ਅਹਿਮਦ ਨੇ ਅੱਜ ਸਰਦੂਲਗੜ੍ਹ ਅਨਾਜ ਮੰਡੀ ਵਿਖੇ ਕਣਕ ਦੀ ਖਰੀਦ ਦਾ ਆਗਾਜ਼ ਕਰਵਾਇਆ। ਸਰਦੂਲਗੜ੍ਹ ਵਿਖੇ ਕਿਸਾਨ ਸੁਖਦੇਵ ਸਿੰਘ ਪੁੱਤਰ ਗੁਰਦੀਪ ਸਿੰਘ (ਪਿੰਡ ਸਰਦੂਲੇਵਾਲਾ) ਦੀ ਕਣਕ ਦੀ ਢੇਰੀ ਦੀ ਬੋਲੀ ਸਰਕਾਰੀ ਰੇਟ ਨਾਲ ਸ਼ੁਰੂ ਕਰਵਾਈ ਗਈ, ਜਿਸ ਦੀ ਪਨਗਰੇਨ ਏਜੰਸੀ ਵੱਲੋਂ ਖਰੀਦ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਕਣਕ ਦੀ ਖਰੀਦ ਸਬੰਧੀ ਪਹਿਲਾਂ ਤੋਂ ਹੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਸਨ, ਤਾਂ ਜੋ ਨਿਯਮਾਂ ਅਨੁਸਾਰ ਕਣਕ ਦੀ ਖਰੀਦੋ-ਫਰੋਖ਼ਤ ਕਰਵਾਈ ਜਾ ਸਕੇ।
 ਇਸ ਮੌਕੇ ਐਸ.ਡੀ.ਐਮ. ਸ਼੍ਰੀ ਲਤੀਫ਼ ਅਹਿਮਦ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੰਡੀਆਂ ਵਿੱਚ ਕਣਕ ਸੁੱਕੀ ਤੇ ਸਾਫ-ਸੁਥਰੀ ਹੀ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਕਿਸਾਨ ਨੂੰ ਕੋਈ ਪ੍ਰੇਸ਼ਾਨੀ ਪੇਸ਼ ਆਉਂਦੀ ਹੈ, ਤਾਂ ਉਹ ਜ਼ਿਲ੍ਹਾ ਪ੍ਰਸ਼ਾਸ਼ਨ ਨਾਲ ਰਾਬਤਾ ਕਾਇਮ ਕਰ ਸਕਦਾ ਹੈ।
ਇਸ ਮੌਕੇ ਡੀ.ਐਸ.ਪੀ. ਸਰਦੂਲਗੜ੍ਹ ਸ਼੍ਰੀ ਸੰਜੀਵ ਗੋਇਲ ਤੋਂ ਇਲਾਵਾ ਆੜ੍ਹਤੀ ਅਤੇ ਕਿਸਾਨ ਮੌਜੂਦ ਸਨ।