• Home
  • ਅਕਤੂਬਰ ‘ਚ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ

ਅਕਤੂਬਰ ‘ਚ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ

ਚੰਡੀਗੜ, (ਖ਼ਬਰ ਵਾਲੇ ਬਿਊਰੋ): ਪੰਜਾਬ ਸਰਕਾਰ ਨੇ ਅਕਤੂਬਰ 'ਚ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਲ ਸੱਦਣ ਦਾ ਫੈਸਲਾ ਲਿਆ ਹੈ। ਇਹ ਸੈਸ਼ਨ ਜੀਐਸਟੀ ਕਾਨੂੰਨ ਦੀ ਸੋਧ ਬਾਰੇ ਹੋਵੇਗਾ। ਜਾਣਕਾਰੀ ਅਨੁਸਾਰ ਇਹ ਸੈਸ਼ਨ ਇਕ ਰੋਜ਼ਾ ਹੋਵੇਗਾ। ਭਾਵੇਂ ਇਸ ਸੈਸ਼ਨ ਬਾਰੇ ਪੱਕੀ ਤਾਰੀਕ ਦਾ ਐਲਾਨ ਨਹੀਂ ਕੀਤਾ ਗਿਆ ਪਰ ਦਸਿਆ ਜਾ ਰਿਹਾ ਹੈ ਕਿ ਇਹ ਅਕਤੂਬਰ ਦੇ ਪਹਿਲੇ ਹਫ਼ਤੇ 'ਚ ਹੀ ਬੁਲਾਇਆ ਜਾਵੇਗਾ। ਇਸ ਵਿਚ ਕੇਵਲ ਜੀਐਸਟੀ ਕਾਨੂੰਨ ਦੀਆਂ ਸੋਧਾਂ ਬਾਰੇ ਵਿਚਾਰ ਕੀਤਾ ਜਾਵੇਗਾ।
ਦਸ ਦਈਏ ਕਿ ਇਸ ਮਹੀਨੇ ਦੇ ਖ਼ਤਮ ਹੋਣ ਤੱਕ ਜੀ. ਐੱਸ. ਟੀ. ਨੂੰ ਲੈ ਕੇ ਦਿੱਲੀ ਵਿਚ ਦੇਸ਼ ਦੇ ਵੱਖ-ਵੱਖ ਸੂਬਿਆਂ ਦੇ ਵਿੱਤ ਮੰਤਰੀਆਂ ਦੀ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨਾਲ ਬੈਠਕ ਹੈ। ਇਸ ਬਾਰੇ ਸੂਬੇ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਪੈਟਰੋ ਪਦਾਰਥਾਂ ਨੂੰ ਜੀ. ਐੱਸ. ਟੀ. ਦੇ ਦਾਇਰੇ 'ਚ ਲਿਆਉਣ ਦੀ ਵਕਾਲਤ ਕਰਨਗੇ। ਇਸ ਬੈਠਕ 'ਚ ਜੀ. ਐੱਸ. ਟੀ. ਵਿਚ ਕੁਝ ਸੁਧਾਰਾਂ ਨੂੰ ਲੈ ਕੇ ਵੀ ਚਰਚਾ ਹੋਵੇਗੀ, ਜਿਸ ਤੋਂ ਬਾਅਦ ਸੂਬੇ 'ਚ ਜੀ. ਐੱਸ. ਟੀ. ਸੁਧਾਰਾਂ ਨੂੰ ਲੈ ਕੇ ਇੱਕ ਦਿਨ ਦਾ ਵਿਧਾਨ ਸਭਾ ਸੈਸ਼ਨ ਵੀ ਬੁਲਾਇਆ ਜਾਵੇਗਾ।