• Home
  • ਹੋਣਹਾਰ ਅਧਿਆਪਕਾਂ ਦਾ ਸਨਮਾਨ

ਹੋਣਹਾਰ ਅਧਿਆਪਕਾਂ ਦਾ ਸਨਮਾਨ

ਮਾਨਸਾ, (ਖ਼ਬਰ ਵਾਲੇ ਬਿਊਰੋ): ਸਿੱਖਿਆ ਵਿਕਾਸ ਮੰਚ ਮਾਨਸਾ ਵਲੋਂ ਜ਼ਿਲ•ਾ ਪ੍ਰਸ਼ਾਸਨ, ਸਿੱਖਿਆ ਵਿਭਾਗ, ਨਹਿਰੂ ਯੁਵਾ ਕੇਂਦਰ, ਯੁਵਕ ਸੇਵਾਵਾਂ ਵਿਭਾਗ ਦੀ ਸਰਪ੍ਰਸਤੀ ਹੇਠ ਜ਼ਿਲ•ੇ ਦੇ 31 ਹੋਣਹਾਰ ਅਧਿਆਪਕਾਂ ਦਾ ਵਿਸ਼ੇਸ਼ ਸਨਮਾਨ ਡਿਪਟੀ ਕਮਿਸ਼ਨਰ ਮਾਨਸਾ ਅਪਨੀਤ ਰਿਆਤ ਨੇ ਕਰਦਿਆਂ ਸਮਾਜ ਦੇ ਇਸ ਅਹਿਮ ਵਰਗ ਨੂੰ ਸੱਦਾ ਦਿੱਤਾ ਕਿ ਉਹ ਬੱਚਿਆਂ ਦੇ ਸੁਨਹਿਰੀ ਭਵਿੱਖ ਅਤੇ ਚੰਗੇ ਸਮਾਜ ਦੀ ਸਿਰਜਣਾ ਲਈ ਅੱਗੇ ਆਉਣ।
ਸਿੱਖਿਆ ਮੰਚ ਦੇ ਪ੍ਰਧਾਨ ਹਰਦੀਪ ਸਿੱਧੂ ਅਤੇ ਜਨਰਲ ਸਕੱਤਰ ਰਾਜੇਸ਼ ਕੁਮਾਰ ਬੁਢਲਾਡਾ ਨੇ ਦਸਿਆ ਕਿ ਸਨਮਾਨਿਤ ਕੀਤੇ ਜਾਣ ਵਾਲੇ ਅਧਿਆਪਕਾਂ ਵਿੱਚ ਪ੍ਰਿੰਸੀਪਲ ਮੁਕੇਸ਼ ਕੁਮਾਰ ਬੋਹਾ, ਪ੍ਰਿੰਸੀਪਲ ਅਸ਼ੋਕ ਕੁਮਾਰ ਕੋਟੜਾ ਕਲਾਂ, ਪ੍ਰਿੰਸੀਪਲ ਮਦਨ ਲਾਲ ਕਟਾਰੀਆਂ ਫਫੜੇ ਭਾਈਕੇ, ਇੰਚਾਰਜ਼ ਕਰਮਜੀਤ ਕੌਰ ਬੋੜਾਵਾਲ ਅਤੇ ਲੈਕਚਰਾਰ ਪਰਮਿੰਦਰ ਤਾਂਗੜੀ ਬੋਹਾ ਤੋਂ ਇਲਾਵਾ ਅਨੂ ਬਾਲਾ ਸਰਕਾਰੀ ਪ੍ਰਾਇਮਰੀ ਸਕੂਲ ਸ਼ੇਖੂਪੁਰ ਖੁਡਾਲ ਅਤੇ ਕੁਲਦੀਪ ਸਿੰਘ ਫਫੜੇ ਭਾਈਕੇ ਵੀ ਸ਼ਾਮਲ ਹਨ। ਇਸ ਤੋਂ ਇਲਾਵਾ ਮਾਲਵਾ ਪਬਲਿਕ ਹਾਈ ਸਕੂਲ ਖਿਆਲਾ ਕਲਾਂ ਦੇ ਪਰਮਪ੍ਰੀਤ ਸਿੰਘ ਅਤੇ ਮੱਖਣ ਸਿੰਘ ਰਾਏਪੁਰ ਵੀ ਸ਼ਾਮਲ ਹਨ।