• Home
  • ਆਪ ਉਮੀਦਵਾਰ ਹਰਿੰਦਰ ਸਿੰਘ ਹਿੰਦਾ ਦੇ ਕਤਲ ਦੀ ਗੁੱਥੀ ਸੁਲਝੀ, ਪਤਨੀ ਹੀ ਨਿਕਲੀ ਕਾਤਲ

ਆਪ ਉਮੀਦਵਾਰ ਹਰਿੰਦਰ ਸਿੰਘ ਹਿੰਦਾ ਦੇ ਕਤਲ ਦੀ ਗੁੱਥੀ ਸੁਲਝੀ, ਪਤਨੀ ਹੀ ਨਿਕਲੀ ਕਾਤਲ

ਬਠਿੰਡਾ, (ਖ਼ਬਰ ਵਾਲੇ ਬਿਊਰੋ): ਬਠਿੰਡਾ ਦੇ ਜੇਠੂਕੇ 'ਚ ਆਪ ਦੇ ਰਾਮਪੁਰਾ ਦੇ ਗਿੱਲ ਕਲਾਂ ਹਲਕੇ ਤੋਂ ਜ਼ਿਲਾ ਪ੍ਰੀਸ਼ਦ ਲਈ ਉਮੀਦਵਾਰ ਹਰਿੰਦਰ ਸਿੰਘ ਹਿੰਦਾ ਦੇ ਕਤਲ ਦੀ ਗੁੱਥੀ ਸੁਲਝਾਉਂਦੇ ਹੋਏ ਪੁਲਿਸ ਨੇ ਉਸ ਦੀ ਪਤਨੀ ਸਮੇਤ ਉਸ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।।ਪੁਲਿਸ ਅਨੁਸਾਰ ਹਿੰਦਾ ਦੀ ਪਤਨੀ ਨੇ ਹੀ ਆਪਣੇ ਸਾਥੀਆਂ ਨਾਲ ਮਿਲ ਕੇ ਉਸ ਦਾ ਕਤਲ ਕੀਤਾ ਸੀ। ਦਸ ਦਈਏ ਕਿ ਜ਼ਿਲਾ ਪ੍ਰੀਸ਼ਦ ਦੀ ਚੋਣ ਲੜ ਰਹੇ ਹਰਿੰਦਰ ਹਿੰਦਾ ਦੀ ਦੋ ਦਿਨ ਪਹਿਲਾਂ ਘਰ ਵਿਚ ਹੀ ਗੋਲੀ ਮਾਰ ਕੇ ਹੱਤਿਆ ਕਰ ਦਿਤੀ ਗਈ ਸੀ।