• Home
  • ਹੁਣ ਫਲਿਪਕਾਰਟ ਨੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ : ਮੈਟ ‘ਤੇ ਲਾਈ ਦਰਬਾਰ ਸਾਹਿਬ ਦੀ ਤਸਵੀਰ-ਸ਼੍ਰੋਮਣੀ ਕਮੇਟੀ ਭੇਜੇਗੀ ਕਾਨੂੰਨੀ ਨੋਟਿਸ

ਹੁਣ ਫਲਿਪਕਾਰਟ ਨੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ : ਮੈਟ ‘ਤੇ ਲਾਈ ਦਰਬਾਰ ਸਾਹਿਬ ਦੀ ਤਸਵੀਰ-ਸ਼੍ਰੋਮਣੀ ਕਮੇਟੀ ਭੇਜੇਗੀ ਕਾਨੂੰਨੀ ਨੋਟਿਸ

ਅੰਮ੍ਰਿਤਸਰ : ਆਨਲਾਈਨ ਵਿਕਰੀ ਕਰਨ ਵਾਲੀਆਂ ਕੰਪਨੀਆਂ ਵੱਲੋਂ ਲਗਾਤਾਰ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨਾਲ ਛੇੜਛਾੜ ਕੀਤੀ ਜਾ ਰਹੀ ਹੈ।ਪਹਿਲਾਂ ਐਮਾਜ਼ੋਨ ਵਲੋਂ ਟਾਇਲਟ ਸੀਟ ਤੇ ਮੈਟ 'ਤੇ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਛਾਪੀ ਗਈ ਸੀ। ਜਿਸ ਤੋਂ ਬਾਅਦ ਸਿੱਖ ਭਾਈਚਾਰੇ ਦੇ ਰੋਸ ਕਰਨ 'ਤੇ ਉਹ ਤਸਵੀਰਾਂ ਹਟਾ ਦਿੱਤੀਆਂ ਗਈਆਂ ਸੀ। ਹੁਣ ਉੱਥੇ ਹੀ ਕੰਪਨੀ ਫਲਿੱਪਕਾਰਟ ਵੱਲੋਂ ਵੀ ਮੈਟ 'ਤੇ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਤਸਵੀਰ ਲਗਾਈ ਗਈ ਹੈ।ਜਿਸ ਤੋਂ ਬਾਅਦ ਸਿੱਖ ਭਾਈਚਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹ । ਫਲਿੱਪਕਾਰਟ ਕੰਪਨੀ ਦਾ ਇੱਕ ਇਸਤਿਹਾਰ ਵਾਇਰਲ ਹੋ ਰਿਹਾ ਹੈ ਜਿਸ ਕਾਰਨ ਸਿੱਖਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਆਮ ਸਿੱਖ ਜਿਥੇ ਕੰਪਨੀ ਤੋਂ ਖ਼ਫ਼ਾ ਦਿਖਾਈ ਦੇ ਰਹੇ ਹਨ ਉਥੇ ਹੀ ਸ਼੍ਰੋਮਣੀ ਕਮੇਟੀ ਦੀ ਨਲਾਇਕੀ ਨੂੰ ਵੀ ਕੋਸ ਰਹੇ ਹਨ ਅਤੇ ਕਹਿ ਰਹੇ ਹਨ ਕਿ ਜੇ ਸ਼੍ਰੋਮਣੀ ਕਮੇਟੀ ਨੇ ਪਹਿਲਾਂ ਕੋਈ ਸਖ਼ਤ ਕਦਮ ਚੁਕਿਆ ਹੁੰਦਾ ਤਾਂ ਅਜਿਹੀਆਂ ਕੰਪਨੀਆਂ ਅਜਿਹਾ ਕਰਨ ਦੀ ਹਿੰਮਤ ਨਾ ਕਰਦੀਆਂ।
ਦੂਜੇ ਪਾਸੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦਾ ਕਹਿਣਾ ਹੈ ਕਿ ਕੰਪਨੀ ਨੇ ਇਹ ਬੱਜ਼ਰ ਗ਼ਲਤੀ ਕੀਤੀ ਹੈ ਇਸ ਲਈ ਉਸ ਨੂੰ ਕਾਨੂੰਨੀ ਨੋਟਿਸ ਭੇਜਿਆ ਜਾਵੇਗਾ।