• Home
  • ਕੈਪਟਨ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਹਿਲੇ ਤੇ ਮਾਰਿਆ ਦੇਹਿਲਾ …!

ਕੈਪਟਨ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਹਿਲੇ ਤੇ ਮਾਰਿਆ ਦੇਹਿਲਾ …!

ਚੰਡੀਗੜ•, 29 ਮਈ:(ਖ਼ਬਰ ਵਾਲੇ ਬਿਊਰੋ )

ਧਾਰਮਿਕ ਮਾਮਲਿਆਂ ਵਿੱਚ ਕਥਿਤ ਦਖਲ-ਅੰਦਾਜੀ ਸਬੰਧੀ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ ਜੀ ਪੀ ਸੀ) ਵਲੋਂ ਕੀਤੇ 'ਇਤਰਾਜ਼' 'ਤੇ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣਾ ਉਨ•ਾਂ ਦੀ ਪਹਿਲੀ ਜ਼ਿੰਮੇਵਾਰੀ ਹੈ ਜਿਸਦੇ ਵਾਸਤੇ ਉਹ ਪੂਰੀ ਤਰ•ਾਂ ਵਚਨਬੱਧ ਹੈ।
ਐਸ ਜੀ ਪੀ ਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇੱਕ ਦੂਜੇ ਨੂੰ ਦਿੱਤੀਆਂ ਜਾ ਰਹੀਆਂ ਧਮਕੀਆਂ ਸੱਭਿਅਕ ਸਮਾਜ ਵਿੱਚ ਪ੍ਰਵਾਨਯੋਗ ਨਹੀਂ ਹਨ ਅਤੇ ਉਹ ਨਾ ਹੀ ਮੁੱਖ ਮੰਤਰੀ ਵਜੋਂ ਅਤੇ ਨਾ ਹੀ ਇਕ ਵਿਅਕਤੀ ਵਜੋਂ ਇਨ•ਾਂ ਨੂੰ ਪ੍ਰਵਾਨ ਕਰਦੇ ਹਨ।
ਦਮਦਮੀ ਟਕਸਾਲ ਅਤੇ ਸੰਤ ਰਣਜੀਤ ਸਿੰਘ ਢੱਡਰੀਆਂਵਾਲਾ ਵਿੱਚਕਾਰ ਮੱਤਭੇਦਾਂ ਬਾਰੇ ਉਨ•ਾਂ ਵੱਲੋਂ ਪ੍ਰਗਟਾਈ ਸ਼ੰਕਾ ਨਾਲ ਸਬੰਧਿਤ ਅਖ਼ਬਾਰ ਵਿੱਚ ਛਪੇ ਬਿਆਨ 'ਤੇ ਮੁੱਖ ਮੰਤਰੀ ਨੇ ਲੌਂਗੋਵਾਲ ਨੂੰ ਲਿਖਿਆ ਹੈ ਕਿ ਜੇ ਵੱਖ ਵੱਖ ਸਿੱਖ ਸੰਪਰਦਾਵਾਂ ਵਿੱਚਕਾਰ ਰਾਇ ਸਬੰਧੀ ਮੱਤਭੇਦ ਹਨ ਤਾਂ ਐਸ.ਜੀ.ਪੀ.ਸੀ. ਦੇ ਪ੍ਰਧਾਨ ਹੋਣ ਦੇ ਨਾਤੇ ਇਹ ਤੁਹਾਡੀ ਡਿਊਟੀ ਬਣਦੀ ਹੈ ਕਿ ਤੁਸੀਂ ਇਨ•ਾਂ ਦਾ ਹੱਲ ਕਰੋ ਜਾਂ ਇਸ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਦੇ ਜੱਥੇਦਾਰ ਸਾਹਿਬ ਦੇ ਦਖਲ ਦੀ ਮੰਗ ਕਰੋ।
ਮੁੱਖ ਮੰਤਰੀ ਨੇ ਅੱਗੇ ਲਿਖਿਆ ਹੈ ਕਿ ਪੰਜਾਬ ਬਹੁਤ ਮੁਸ਼ਕਲਾਂ ਭਰੇ ਸਮੇਂ ਵਿੱਚ ਗੁਜ਼ਰਿਆ ਹੈ ਅਤੇ ਹੁਣ ਉਹ ਸਮਾਂ ਹੈ ਜਦੋਂ ਐਸ.ਜੀ.ਪੀ.ਸੀ. ਵੱਲੋਂ ਅਜਿਹੇ ਮਾਮਲਿਆਂ ਦੇ ਦੋਸਤਾਨਾ ਹੱਲ ਵਾਸਤੇ ਪਹਿਲਕਦਮੀ ਕਰਨੀ ਚਾਹੀਦੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਤੁਸੀਂ ਐਸ ਜੀ ਪੀ ਸੀ ਦੇ ਪ੍ਰਧਾਨ ਹੋ ਅਤੇ ਇਸ ਸਬੰਧ ਵਿੱਚ ਜ਼ਰੂਰੀ ਕਦਮ ਚੁੱਕਣਾ ਤੁਹਾਡੀ ਜ਼ਿੰਮੇਵਾਰੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਇਹ ਪੱਤਰ ਲੌਂਗੋਵਾਲ ਦੇ ਹਵਾਲੇ ਨਾਲ ਮੀਡੀਆ ਵਿੱਚ ਪ੍ਰਕਾਸ਼ਿਤ ਰਿਪੋਰਟਾਂ ਦੇ ਸੰਦਰਭ ਵਿੱਚ ਲਿਖਿਆ ਹੈ  ਜਿਨ•ਾਂ ਵਿੱਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਨੂੰ ਧਾਰਮਿਕ ਪ੍ਰਚਾਰਕਾਂ, ਸੰਤ ਸਮਾਜ ਅਤੇ ਸਿੱਖ ਸੰਸਥਾਵਾਂ ਵਿਚ ਧੜੇਬੰਦੀ ਪੈਦਾ ਕਰਨ ਤੋਂ ਪਰੇ ਰਹਿਣਾ ਚਾਹੀਦਾ ਹੈ। ਇਕ ਬੁਲਾਰੇ ਅਨੁਸਾਰ ਢੱਡਰੀਆਂਵਾਲੇ ਨੂੰ ਖੁਲ•ੇਆਮ ਮਾਰਨ ਦੀ ਦਿੱਤੀ ਧਮਕੀ ਤੋਂ ਬਾਅਦ ਮੁੱਖ ਮਤੰਰੀ ਵਲੋਂ ਦਮਦਮੀ ਟਕਸਾਲ ਨੂੰ ਦਿੱਤੀ ਚੁਣੌਤੀ ਦੀ ਪ੍ਰਤੀਕ੍ਰਿਆ ਵਿੱਚ ਲਂੌਗੋਂਵਾਲ ਦਾ ਇਹ ਬਿਆਨ ਸਾਹਮਣੇ ਆਇਆ ਹੈ।