• Home
  • ਨਵਜੋਤ ਸਿੱਧੂ ਦੀ ਜੱਫੀ ਦਾ ਕਮਾਲ :- ਖੁੱਲ੍ਹ ਜਾਵੇਗਾ ਕਰਤਾਰਪੁਰ ਸਾਹਿਬ (ਪਾਕਿ )ਦਾ ਲਾਂਘਾ.!

ਨਵਜੋਤ ਸਿੱਧੂ ਦੀ ਜੱਫੀ ਦਾ ਕਮਾਲ :- ਖੁੱਲ੍ਹ ਜਾਵੇਗਾ ਕਰਤਾਰਪੁਰ ਸਾਹਿਬ (ਪਾਕਿ )ਦਾ ਲਾਂਘਾ.!

ਚੰਡੀਗੜ, (ਖ਼ਬਰ ਵਾਲੇ ਬਿਊਰੋ): ਪਾਕਿਤਸਾਨ ਸਰਕਾਰ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਜੁੜੇ ਕਰਤਾਰਪੁਰ ਸਾਹਿਬ ਗੁਰਦਵਾਰੇ ਦਾ ਲਾਂਘਾ ਖੋਲਣ ਦਾ ਫ਼ੈਸਲਾ ਕਰ ਲਿਆ ਹੈ। ਸੂਤਰ ਦਸਦੇ ਹਨ ਕਿ ਇਹ ਨਵਜੋਤ ਸਿੰਘ ਸਿੱਧੂ ਤੇ ਪਾਕਿਸਤਾਨੀ ਫ਼ੌਜ ਮੁਖੀ ਜਾਵੇਦ ਬਾਜਵਾ ਦੀ ਗੱਲਬਾਤ ਤੋਂ ਬਾਅਦ ਹੀ ਸੰਭਵ ਹੋਇਆ ਹੈ

ਦੱਸਣਯੋਗ ਹੈ ਕਿ  ਜਦੋਂ ਨਵਜੋਤ ਸਿੰਘ ਸਿੱਧੂ ਇਮਰਾਨ ਖ਼ਾਨ ਦੇ ਸਹੁੰ ਚੁੱਕ ਸਮਾਗਮ 'ਚ ਗਏ ਸਨ ਤਾਂ ਉਸ ਵੇਲੇ ਬਾਜਵਾ ਨੇ ਭਰੋਸਾ ਦਿਤਾ ਸੀ ਕਿ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਣ ਬਾਰੇ ਵਿਚਾਰ ਕੀਤਾ ਜਾਵੇਗਾ। ਜੇਕਰ ਅਜਿਹਾ ਹੋ ਜਾਂਦਾ ਹੈ ਤਾਂ ਭਾਰਤੀ ਸਿੱਖ ਸ਼ਰਧਾਲੂਆਂ ਲਈ ਗੁਰਦਵਾਰਾ ਸਾਹਿਬ ਦੇ ਦਰਸ਼ਨ ਕਰਨੇ ਸੌਖੇ ਹੋ ਜਾਣਗੇ ਕਿਉਂਕਿ ਉਥੇ ਜਾਣ ਲਈ ਕਿਸੇ ਤਰਾਂ ਦੇ ਵੀਜ਼ੇ ਦੀ ਲੋੜ ਨਹੀਂ ਪਵੇਗੀ।