• Home
  • ਸਿੱਧੂ ਨੂੰ ਝਟਕਾ-ਰੋਡਰੇਜ ਮਾਮਲੇ ‘ਤੇ ਸੁਪਰੀਮ ਕੋਰਟ ਫਿਰ ਕਰੇਗੀ ਵਿਚਾਰ

ਸਿੱਧੂ ਨੂੰ ਝਟਕਾ-ਰੋਡਰੇਜ ਮਾਮਲੇ ‘ਤੇ ਸੁਪਰੀਮ ਕੋਰਟ ਫਿਰ ਕਰੇਗੀ ਵਿਚਾਰ

ਨਵੀਂ ਦਿੱਲੀ, (ਖ਼ਬਰ ਵਾਲੇ ਬਿਊਰੋ) : 1988 ਦੇ ਰੋਡਰੇਜ ਮਾਮਲੇ ਵਿਚ ਸੁਪਰੀਮ ਕੋਰਟ ਨੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਝਟਕਾ ਦਿੰਦੇ ਹੋਏ ਸ਼ਿਕਾਇਤ ਕਰਤਾ ਵਲੋਂ ਪਾਈ ਗਈ ਪੁਨਰ ਵਿਚਾਰ ਪਟੀਸ਼ਨ ਨੂੰ ਸਵੀਕਾਰ ਕਰ ਲਿਆ ਹੈ।। ਸੁਪਰੀਮ ਕੋਰਟ ਨੇ ਰੋਡਰੇਜ ਮਾਮਲੇ ਵਿਚ ਮੁੜ ਵਿਚਾਰ ਕਰਨ ਦਾ ਫ਼ੈਸਲਾ ਕੀਤਾ ਹੈ।
ਇਸ ਸਬੰਧੀ ਸੁਪਰੀਮ ਕੋਰਟ ਨੇ ਬਕਾਇਦਾ ਨਵਜੋਤ ਸਿੱਧੂ ਨੂੰ ਨੋਟਿਸ ਭੇਜ ਕੇ ਜਵਾਬ ਮੰਗਿਆ ਹੈ। ਇਹ ਹੁਕਮ ਜਸਟਿਸ ਏ. ਐੱਮ. ਖਾਨਵਿਲਕਰ ਅਤੇ ਜਸਟਿਸ ਸੰਜੇ ਕਿਸ਼ਨ ਕੌਲ ਦੇ ਬੈਂਚ ਵਲੋਂ ਜਾਰੀ ਕੀਤੇ ਗਏ ਹਨ। ਦਸ ਦਈਏ ਕਿ ਇਸ ਤੋਂ ਪਹਿਲਾਂ ਪੀੜਤ ਧਿਰ ਨੇ ਅਦਾਲਤ ਵਿਚ ਅਰਜ਼ੀ ਦੇ ਕੇ ਸਿੱਧੂ ਦੀ ਸਜ਼ਾ ਵਧਾਉਣ ਦੀ ਮੰਗ ਕੀਤੀ ਸੀ ਤੇ ਰਵਿਊ ਪਟੀਸ਼ਨ ਪਾਉਣ ਦੀ ਇਜਾਜ਼ਤ ਮੰਗੀ ਸੀ ਜਿਸ ਨੂੰ ਮਨਜ਼ੂਰ ਕਰਦਿਆਂ ਅੱਜ ਸੁਪਰੀਮ ਕੋਰਟ ਨੇ ਇਹ ਫ਼ੈਸਲਾ ਲਿਆ ਹੈ।