• Home
  • ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦੇਣ ਜਾ ਰਹੇ ਆਪ ਦੇ ਆਗੂਆਂ ਤੇ ਵਰਕਰਾਂ ਦਾ ਪੁਲਿਸ ਵਲੋਂ ਪਾਣੀ ਨਾਲ ਸਵਾਗਤ

ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦੇਣ ਜਾ ਰਹੇ ਆਪ ਦੇ ਆਗੂਆਂ ਤੇ ਵਰਕਰਾਂ ਦਾ ਪੁਲਿਸ ਵਲੋਂ ਪਾਣੀ ਨਾਲ ਸਵਾਗਤ

ਚੰਡੀਗੜ, (ਖ਼ਬਰ ਵਾਲੇ ਬਿਊਰੋ): ਅੱਜ ਪੰਚਾਇਤੀ ਚੋਣਾਂ ਵਿਚ ਹਿੰਸਾ ਨੂੰ ਲੈ ਕੇ ਅਤੇ ਪੰਜਾਬ ਦੇ ਹੋਰ ਮਸਲਿਆਂ ਨੂੰ ਲੈ ਕੇ ਅੱਜ ਆਮ ਆਦਮੀ ਪਾਰਟੀ ਦਾ ਪ੍ਰੋਗਰਾਮ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦੇਣ ਦਾ ਸੀ। ਸੰਸਦ ਮੈਂਬਰ ਭਗਵੰਤ ਮਾਨ ਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ 'ਚ ਜਦੋਂ ਭਾਰੀ ਗਿਣਤੀ 'ਚ ਇਕੱਠੇ ਹੋਏ ਆਪ ਵਰਕਰਾਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ਵਲ ਵਧਣਾ ਸ਼ੁਰੂ ਕੀਤਾ ਤਾਂ ਪੁਲਿਸ ਨੇ ਥਾਂ ਥਾਂ 'ਤੇ ਬੈਰੀਕੇਡ ਨਗਾ ਕੇ ਉਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਕਈ ਥਾਵਾਂ 'ਤੇ ਆਪ ਆਗੂਆਂ ਤੇ ਵਰਕਰਾਂ ਦੀ ਪੁਲਿਸ ਨਾਲ ਤੂੰ-ਤੂੰ, ਮੈਂ-ਮੈਂ ਵੀ ਹੋਈ। ਇਕੱਠੇ ਹੋਏ ਵਰਕਰਾਂ ਨੇ ਜਦੋਂ ਬੈਰੀਕੇਡ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਨਾਲ ਉਨਾਂ ਦਾ ਸਵਾਗਤ ਕੀਤਾ। ਇਸ ਹਫੜਾ ਦਫੜੀ 'ਚ ਕਈ ਆਗੂਆਂ ਤੇ ਵਰਕਰਾਂ ਦੀਆਂ ਪੱਗਾਂ ਲੱਥ ਗਈਆਂ।