• Home
  • ਸੜਕ ਹਾਦਸੇ ਨੇ ਉਜਾੜਿਆ ਪਰਵਾਰ, ਚਾਰ ਮੌਤਾਂ

ਸੜਕ ਹਾਦਸੇ ਨੇ ਉਜਾੜਿਆ ਪਰਵਾਰ, ਚਾਰ ਮੌਤਾਂ

ਮਲੋਟ, (ਖ਼ਬਰ ਵਾਲੇ ਬਿਊਰੋ): ਮਲੋਟ ਨੇੜੇ ਅੱਜ ਸਵੇਰਸਾਰ ਵਾਪਰੇ ਸੜਕ ਹਾਦਸੇ 'ਚ 2 ਬੱਚੀਆਂ ਸਮੇਤ 4 ਵਿਅਕਤੀਆਂ ਦੀ ਮੌਕੇ 'ਤੇ ਮੌਤ ਹੋ ਗਈ ਜਦਕਿ 3 ਲੋਕ ਗੰਭੀਰ ਤੌਰ 'ਤੇ ਜ਼ਖਮੀ ਹੋ ਗਏ, ਜਿਨਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।।

ਜਾਣਕਾਰੀ ਅਨੁਸਾਰ ਮਲੋਟ ਦੇ ਪਿੰਡ ਆਲਮਵਾਲਾ 'ਚ ਇਕ ਤੇਜ਼ ਰਫਤਾਰ ਕਾਰ, ਜਿਸ 'ਚ 7 ਲੋਕ ਸਵਾਰ ਸਨ, ਬੇਕਾਬੂ ਹੋ ਕੇ ਦਰੱਖ਼ਤ 'ਤੇ ਚੜ ਗਈ, ਜਿਸ ਕਾਰਨ ਇਕੋ ਪਰਿਵਾਰ ਦੇ 4 ਲੋਕਾਂ ਦੀ ਮੌਤ ਹੋ ਗਈ।। ਇਕੱਠੇ ਹੋਏ ਆਲੇ-ਦੁਆਲੇ ਦੇ ਲੋਕਾਂ ਨੇ ਜ਼ਖਮੀ 3 ਵਿਅਕਤੀਆਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾ ਦਿੱਤਾ ਹੈ।। ਘਟਨਾ ਦੀ ਸੂਚਨਾ ਮਿਲਣ 'ਤੇ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।