• Home
  • ਅਕਾਲੀ ਆਗੂ ਕੋਲਿਆਂਵਾਲੀ ਦੀ ਜ਼ਮਾਨਤ ਅਰਜ਼ੀ ਖਾਰਜ

ਅਕਾਲੀ ਆਗੂ ਕੋਲਿਆਂਵਾਲੀ ਦੀ ਜ਼ਮਾਨਤ ਅਰਜ਼ੀ ਖਾਰਜ

ਮੋਹਾਲੀ : ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਮਾਮਲੇ 'ਚ ਮੁਹਾਲੀ ਦੇ ਵਧੀਕ ਜ਼ਿਲਾ ਸੈਸ਼ਨ ਜੱਜ ਸੰਜੇ ਅਗਨੀਹੋਤਰੀ ਦੀ ਅਦਾਲਤ ਨੇ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਬਾਦਲ ਪਰਵਾਰ ਦੇ ਨਜ਼ਦੀਕੀ ਦਿਆਲ ਸਿੰਘ ਕੋਲਿਆਂਵਾਲੀ ਦੀ ਜ਼ਮਾਨਤ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਵੱਲੋਂ ਦਿਆਲ ਸਿੰਘ ਕੋਲਿਆਂਵਾਲੀ ਨੂੰ ਦਿੱਤੀ ਰਾਹਤ ਦਾ ਸਮਾਂ ਅੱਜ ਰਾਤ 12 ਵਜੇ ਖ਼ਤਮ ਹੋ ਜਾਵੇਗਾ । ਇਸ ਤੋਂ ਬਾਅਦ ਜੇਕਰ ਦਿਆਲ ਸਿੰਘ ਕੋਲਿਆਂਵਾਲੀ ਨੇ ਆਤਮ ਸਮਰਪਣ ਨਾ ਕੀਤਾ ਤਾਂ ਉਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਦਸ ਦਈਏ ਕਿ ਉਨਾਂ 'ਤੇ ਦੋਸ਼ ਲੱਗਾ ਸੀ ਕਿ ਉਨਾਂ ਅਕਾਲੀ ਭਾਜਪਾ ਰਾਜ ਦੌਰਾਨ ਆਮਦਨ ਨਾਲੋਂ ਵੱਧ ਜਾਇਦਾਦ ਬਣਾਈ ਹੈ। ਵਿਜੀਲੈਂਸ ਬਿਉਰੋ ਵਲੋਂ ਉਨਾਂ ਵਿਰੁਧ 30 ਜੂਨ ਨੂੰ ਕੇਸ ਦਰਜ ਕੀਤਾ ਗਿਆ ਸੀ।