• Home
  • ਆਪ ਤੇ ਕਾਂਗਰਸ ਨੇ ਹਮੇਸ਼ਾ ਝੂਠ ਦਾ ਸਹਾਰਾ ਲੈ ਕੇ ਯੂਥ ਸ਼ਕਤੀ ਨੂੰ ਆਪਣੇ ਨਿੱਜੀ ਤੇ ਸਿਆਸੀ ਹਿੱਤਾ ਲਈ ਵਰਤਿਆ-ਪਰਮਿੰਦਰ ਢੀਂਡਸਾ

ਆਪ ਤੇ ਕਾਂਗਰਸ ਨੇ ਹਮੇਸ਼ਾ ਝੂਠ ਦਾ ਸਹਾਰਾ ਲੈ ਕੇ ਯੂਥ ਸ਼ਕਤੀ ਨੂੰ ਆਪਣੇ ਨਿੱਜੀ ਤੇ ਸਿਆਸੀ ਹਿੱਤਾ ਲਈ ਵਰਤਿਆ-ਪਰਮਿੰਦਰ ਢੀਂਡਸਾ

ਸੰਗਰੂਰ, 8 ਮਈ - ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਸ. ਪਰਮਿੰਦਰ ਸਿੰਘ ਢੀਂਡਸਾ ਦੀ ਚੋਣ ਮੁਹਿੰਮ ਨੂੰ ਹੁੰਗਾਰਾ ਦੇਣ ਲਈ ਅੱਜ ਵੱਡੀ ਗਿਣਤੀ ਨੌਜਵਾਨ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੇ, ਜ੍ਹਿਨ੍ਹਾਂ ਨੇ ਉਨ੍ਹਾਂ ਦੀ ਚੋਣ ਮੁਹਿੰਮ ਨੂੰ ਜਿੱਤ ਦੇ ਮੁਕਾਮ ਤੱਕ ਲੈ ਕੇ ਜਾਣ ਦਾ ਅਹਿਦ ਲੈਂਦਿਆਂ ਸ. ਢੀਂਡਸਾ ਨੂੰ ਭਰੋਸਾ ਦੁਆਇਆ ਕਿ ਉਹ ਘਰ-ਘਰ ਜਾ ਕੇ ਅਕਾਲੀ-ਭਾਜਪਾ ਦੀਆਂ ਲੋਕ ਪੱਖੀ ਨੀਤੀਆਂ ਅਤੇ ਕਾਂਗਰਸ ਤੇ ਆਪ ਵੱਲੋਂ ਕੀਤੇ ਜਾਂਦੇ ਚੋਣ ਸਟੰਟਾਂ ਤੋਂ ਲੋਕਾਂ ਨੂੰ ਜਾਣੂ ਕਰਵਾਉਣਗੇ। ਹਮਾਇਤ ਕਰਨ ਲਈ ਪਹੁੰਚੇ ਨੌਜਵਾਨਾਂ ਨੇ ਦੱਸਿਆ ਕਿ ਉਹ ਸ. ਢੀਂਡਸਾ ਵੱਲੋਂ ਖੇਡਾਂ ਨੂੰ ਪ੍ਰਫੁਲਿਤ ਕਰਨ ਅਤੇ ਨੌਜਵਾਨਾਂ ਦੇ ਭਵਿੱਖ ਨੂੰ ਸੰਵਾਰਨ ਲਈ ਪਿਛਲੇ ਸਮੇਂ ਦੌਰਾਨ ਕੀਤੇ ਗਏ ਵੱਖ-ਵੱਖ ਕੰਮਾਂ ਤੋਂ ਪ੍ਰਭਾਵਿਤ ਹਨ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਮੈਂਬਰ ਪਾਰਲੀਮੈਂਟ ਬਣ ਕੇ ਨੌਜਵਾਨਾਂ ਦੇ ਹਿੱਤਾਂ ਦੀ ਰਾਖੀ ਲਈ ਹੋਰ ਵੀ ਵਧੇਰੇ ਉੱਦਮ ਕਰਨਗੇ।
ਇਸ ਮੌਕੇ ਸ. ਢੀਂਡਸਾ ਨੇ ਨੌਜਵਾਨਾਂ ਦੇ ਵੱਡੇ ਇਕੱਠ ਦਾ ਸਵਾਗਤ ਕਰਦਿਆਂ ਕਿਹਾ ਕਿ ਯੂਥ ਵਰਗ ਦੀ ਹਰ ਚੋਣ ਵਿਚ ਅਹਿਮ ਭੂਮਿਕਾ ਹੁੰਦੀ ਹੈ ਅਤੇ ਇਨ੍ਹਾਂ ਚੋਣ ਵਿਚ ਯੂਥ ਸ਼ਕਤੀ ਹਲਕੇ ਦੇ ਸਰਵਪੱਖੀ ਵਿਕਾਸ ਅਤੇ ਲੋਕ ਭਲਾਈ ਹਿੱਤ ਡੱਟ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਨਾਲ ਖੜ੍ਹੀ ਹੈ, ਕਿਉਂਕਿ ਨੌਜਵਾਨ ਵਰਗ ਜਾਣ ਚੁੱਕਿਆ ਹੈ ਕਿ ਆਪ ਅਤੇ ਕਾਂਗਰਸ ਨੇ ਹਮੇਸ਼ਾ ਝੂਠ ਦਾ ਸਹਾਰਾ ਲੈ ਕੇ ਯੂਥ ਸ਼ਕਤੀ ਨੂੰ ਆਪਣੇ ਨਿੱਜੀ ਅਤੇ ਸਿਆਸੀ ਹਿੱਤਾਂ ਲਈ ਵਰਤਿਆ ਹੈ, ਜਦੋਂਕਿ ਅਕਾਲੀ-ਭਾਜਪਾ ਗਠਜੋੜ ਨੇ ਨੌਜਵਾਨਾਂ ਦੀ ਭਲਾਈ ਹਿੱਤ ਅਨੇਕਾਂ ਕੰਮ ਕੀਤੇ ਹਨ। ਨੌਜਵਾਨਾਂ ਨੂੰ ਨਸ਼ਿਆਂ ਦੇ ਰਾਹ ਤੋਂ ਮੋੜ ਕੇ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਅਨੇਕਾਂ ਉਪਰਾਲੇ ਕੀਤੇ। ਮਾਂ ਖੇਡ ਕਬੱਡੀ ਨੂੰ ਪ੍ਰਫੁਲਿਤ ਕਰਨ ਲਈ ਵਿਸ਼ਵ ਪੱਧਰੀ ਟੂਰਨਾਮੈਂਟ ਕਰਵਾਏ, ਖਿਡਾਰੀਆਂ ਨੂੰ ਨੌਕਰੀਆਂ ਦਿੱਤੀਆਂ ਅਤੇ ਪਿੰਡਾਂ ਵਿਚ ਕਲੱਬ ਬਣਾ ਕੇ ਖੇਡ ਕਿੱਟਾਂ ਅਤੇ ਜਿੰਮ ਦਿੱਤੇ। ਇਹੋ ਕਾਰਨ ਹੈ ਕਿ ਪੂਰੇ ਸੂਬੇ ਦਾ ਨੌਜਵਾਨ ਵਰਗ ਅਕਾਲੀ-ਭਾਜਪਾ ਗਠਜੋੜ ਨਾਲ ਚੱਟਾਨ ਵਾਂਗ ਖੜ੍ਹਾ ਹੈ। 
ਇਸ ਮੌਕੇ ਰਾਜਵੀਰ ਸਿੰਘ, ਰਵੀ ਕੁਮਾਰ, ਵਿਨੋਦ ਕੁਮਾਰ, ਦਲਵੀਰ ਸਿੰਘ, ਨਵਜੀਤ ਸਿੰਘ, ਸੰਦੀਪ ਸਿੰਘ, ਜਸਪਾਲ ਸਿੰਘ ਪਾਲੀ, ਪ੍ਰਦੀਪ ਕੁਮਾਰ, ਨਿਤੀਨ, ਕਾਲੂ, ਸੁਖਦੀਪ ਸਿੰਘ, ਰਾਜੀਵ ਕੁਮਾਰ, ਅਮਰਜੀਤ ਸਿੰਘ, ਰਾਜਵਿੰਦਰ ਰਾਜੀ, ਨੀਟੂ ਬਾਕਸਰ, ਦਲਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ  ਨੌਜਵਾਨ ਹਾਜਰ ਸਨ।