• Home
  • ਚੋਣ ਕਮਿਸ਼ਨ ਵੱਲੋਂ ਦੋ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਇੰਟਰਵਿਊ ਕਰਨ ਦੀ ਪ੍ਰਵਾਨਗੀ

ਚੋਣ ਕਮਿਸ਼ਨ ਵੱਲੋਂ ਦੋ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਇੰਟਰਵਿਊ ਕਰਨ ਦੀ ਪ੍ਰਵਾਨਗੀ

ਚੰਡੀਗੜ੍ਹ, 25 ਮਾਰਚ: ਭਾਰਤੀ ਚੋਣ ਕਮਿਸ਼ਨ ਨੇ ਅੱਜ ਇਕ ਪੱਤਰ ਜ਼ਾਰੀ ਕਰਕੇ ਦੋ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਇੰਟਰਵਿਊ ਕਰਨ ਦੀ ਪ੍ਰਵਾਨਗੀ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਰਾਜ ਦੇ ਦੋ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਅਧਿਆਪਕਾਂ ਦੀ ਭਰਤੀ ਹਿੱਤ ਇੰਟਰਵਿਊ ਕਰਨ ਲਈ ਪ੍ਰਵਾਨਗੀ ਮੰਗੀ ਗਈ ਸੀ।ਜਿਸ ਨੂੰ ਭਾਰਤੀ ਚੋਣ ਕਮਿਸ਼ਨ ਨੇ ਪ੍ਰਵਾਨਗੀ ਦੇ ਦਿੱਤੀ ਹੈ ਅਤੇ ਨਾਲ ਹੀ ਹਦਾਇਤ ਕੀਤੀ ਹੈ ਕਿ ਇਸ ਸਬੰਧੀ ਤੈਅ ਨਿਯਮਾਂ ਦੀ ਪਾਲਣਾ ਕੀਤੀ ਜਾਵੇ।