• Home
  • ਫ਼ਿਲਮ ‘ਐਕਸੀਡੈਂਟਲ ਪ੍ਰਾਈਮ ਮਨਿਸਟਰ’ ਵਿਰੁਧ ਇੱਕ ਹੋਰ ਪਟੀਸ਼ਨ ਪਾਈ

ਫ਼ਿਲਮ ‘ਐਕਸੀਡੈਂਟਲ ਪ੍ਰਾਈਮ ਮਨਿਸਟਰ’ ਵਿਰੁਧ ਇੱਕ ਹੋਰ ਪਟੀਸ਼ਨ ਪਾਈ

ਚੰਡੀਗੜ : ਪੰਜਾਬ ਹਰਿਆਣਾ ਹਾਈਕੋਰਟ ਵਿੱਚ ਅੱਜ ਫਿਲਮ 'ਐਕਸੀਡੈਂਟਲ ਪ੍ਰਾਈਮ ਮਨਿਸਟਰ' ਵਿਰੁਧ ਇੱਕ ਪਟੀਸ਼ਨ ਪਾਈ ਗਈ ਹੈ। ਪਟੀਸ਼ਨਕਰਤਾ ਨੇ ਫਿਲਮ 'ਤੇ ਰੋਕ ਲਾਉਣ ਦੀ ਮੰਗ ਕਰਦਿਆਂ ਦਲੀਲ ਦਿੱਤੀ ਕਿ ਫਿਲਮ ਬਣਾਉਣ ਤੋਂ ਪਹਿਲਾਂ ਉਸ ਵਿਅਕਤੀ ਤੋਂ ਸਰਟੀਫਿਕੇਟ ਲੈਣਾ ਜ਼ਰੂਰੀ ਹੁੰਦਾ ਹੈ ਜਿਸ ਬਾਰੇ ਫਿਲਮ ਬਣ ਰਹੀ ਹੁੰਦੀ ਹੋਵੇ ਪਰ ਫਿਲਮ ਬਣਾਉਣ ਵਾਲਿਆਂ ਨੇ ਅਜਿਹਾ ਨਹੀਂ ਕੀਤਾ। ਅਦਾਲਤ ਨੇ ਇਸ ਪਟੀਸ਼ਨ ਦੀ ਸੁਣਵਾਈ ਭਲਕੇ 'ਤੇ ਰੱਖ ਦਿੱਤੀ ਹੈ।