• Home
  • ਪੰਜਾਬ ਦੇ 12 ਲੋਕ ਸਭਾ ਹਲਕਿਆਂ ਚ ਕਿਹੜੇ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਦਰੁਸਤ! ਪੜ੍ਹੋ ਚੋਣ ਕਮਿਸ਼ਨ ਦੀ ਫਾਈਨਲ ਰਿਪੋਰਟ

ਪੰਜਾਬ ਦੇ 12 ਲੋਕ ਸਭਾ ਹਲਕਿਆਂ ਚ ਕਿਹੜੇ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਦਰੁਸਤ! ਪੜ੍ਹੋ ਚੋਣ ਕਮਿਸ਼ਨ ਦੀ ਫਾਈਨਲ ਰਿਪੋਰਟ

ਚੰਡੀਗੜ, 30 ਅਪ੍ਰੈਲ : ਲੋਕ ਸਭਾ ਚੋਣਾਂ 2019 ਸਬੰਧੀ ਅੱਜ ਨਾਮਜ਼ਦਗੀਆਂ ਪੱਤਰਾਂ ਦੀ ਪੜਤਾਲ ਕੀਤੀ ਗਈ। ਜਿਸ ਸਬੰਧੀ ਹੇਠ ਲਿਖੇ ਅਨੁਸਾਰ ਰਿਪੋਰਟ ਹੈ।ਇਸ ਰਿਪੋਰਟ ਵਿੱਚ ਲੋਕ ਸਭਾ ਹਲਕਾ 06-ਅਨੰਦਪੁਰ ਸਾਹਿਬ ਅਤੇ ਲੋਕ ਸਭਾ ਹਲਕਾ 07- ਲੁਧਿਆਣਾ ਦੀ ਰਿਪੋਰਟ ਸ਼ਾਮਲ ਨਹੀਂ ਹੈ।
ਲੋਕ ਸਭਾ ਹਲਕਾ 01-ਗੁਰਦਾਸਪੁਰ ਲਈ ਕੁਲ 23 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ ਜਿਨ੍ਹਾਂ ਵਿੱਚੋਂ 16 ਨਾਮਜ਼ਦਗੀ ਪੱਤਰ ਦਰੁਸਤ ਪਾਏ ਗਏ ਅਤੇ ਸੱਤ ਰੱਦ ਕਰ ਦਿੱਤੇ ਗਏ। ਜਿਨ੍ਹਾਂ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਉਨ੍ਹਾਂ ਵਿੱਚ ਆਜ਼ਾਦ ਉਮੀਦਵਾਰ ਅਮਨਦੀਪ ਸਿੰਘ ਘੋਤਰਾ, ਅਸ਼ਵਨੀ ਕੁਮਾਰ ਸੀ.ਪੀ.ਆਈ. (ਐਮ.ਐਲ.) (ਲਿਬਰੇਸ਼ਨ), ਪੀਟਰ ਮਸੀਹ ਆਮ ਆਦਮੀ ਪਾਰਟੀ, ਰੈਵੁਲੇਸ਼ਨਰੀ ਮਾਰਕਸਿਸਟ ਪਾਰਟੀ ਆਫ਼ ਇੰਡੀਆ ਦੇ ਲਾਲ ਚੰਦ, ਡੈਮੋਕਰੇਟਿਕ ਪਾਰਟੀ ਆਫ਼ ਇੰਡੀਆ ਦੇ ਮੰਗਲ ਸਿੰਘ, ਕਾਂਗਰਸ ਪਾਰਟੀ ਦੇ ਸੁਨੀਲ ਕੁਮਾਰ ਜਾਖੜ, ਭਾਰਤੀ ਜਨਤਾ ਪਾਰਟੀ ਦੇ ਅਜੈ ਸਿੰਘ ਧਰਮਿੰਦਰ ਦਿਓਲ, ਜਨਰਲ ਸਮਾਜ ਪਾਰਟੀ ਦੇ ਪ੍ਰੀਤਮ ਸਿੰਘ ਭੱਟੀ, ਰੈਵੋਲੁਸ਼ਨਰੀ ਮਾਰਕਸਿਸਟ ਪਾਰਟੀ ਆਫ ਇੰਡੀਆ ਦੇ ਨੱਥਾ ਸਿੰਘ, ਆਜ਼ਾਦ ਉਮੀਦਵਾਰ ਹਰਪ੍ਰੀਤ ਸਿੰਘ, ਆਜ਼ਾਦ ਉਮੀਦਵਾਰ ਪਰਮਪ੍ਰੀਤ ਸਿੰਘ, ਆਜ਼ਾਦ ਉਮੀਦਵਾਰ ਕਾਸਿਮ ਦੀਨ, ਬਹੁਜਨ ਮੁਕਤੀ ਪਾਰਟੀ ਦੇ ਯਸ਼ਪਾਲ, ਆਜ਼ਾਦ ਉਮੀਦਵਾਰ ਕਰਮ ਸਿੰਘ, ਬੀ.ਐਸ.ਪੀ. (ਅੰਬੇਦਕਰ) ਦੇ ਜਸਬੀਰ ਸਿੰਘ ਅਤੇ ਆਜ਼ਾਦ ਉਮੀਦਵਾਰ ਸਕਿਰਤ ਸਾਰਦਾ ਸ਼ਾਮਲ ਹਨ। ਇਸ ਤੋਂ ਇਲਾਵਾ ਜਿਨ੍ਹਾਂ ਸੱਤ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ ਹਨ ਉਨ੍ਹਾਂ ਵਿੱਚ ਆਜ਼ਾਦ ਉਮੀਦਵਾਰ ਜਗਦੀਸ਼ ਮਸੀਹ, ਆਮ ਆਦਮੀ ਪਾਰਟੀ ਦੀ ਮਮਤਾ, ਭਾਰਤੀ ਜਨਤਾ ਪਾਰਟੀ ਦੇ ਅਸ਼ਵਨੀ ਕੁਮਾਰ, ਭਾਰਤ ਪਰਭਾਤ ਪਾਰਟੀ ਦੇ ਅਨਿਲ ਜੋਨ, ਪੰਜਾਬ ਡੈਮੋਕਰੈਟਿਕ ਪਾਰਟੀ ਦੀ ਕਿਰਣ ਦੇਵੀ, ਸ਼ਿਵ ਸੈਨਾ ਦੇ ਯੋਗਰਾਜ ਸ਼ਰਮਾ ਅਤੇ ਆਜ਼ਾਦ ਉਮੀਦਵਾਰ ਸੰਜੀਵ ਠਾਕੁਰ ਪਰੀਹਾਰ ਸ਼ਾਮਲ ਹਨ।
ਲੋਕ ਸਭਾ ਹਲਕਾ 02-ਅੰਮ੍ਰਿਤਸਰ ਲਈ ਕੁਲ 37 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ ਜਿਨ੍ਹਾਂ ਵਿੱਚੋਂ 30 ਨਾਮਜ਼ਦਗੀ ਪੱਤਰ ਦਰੁਸਤ ਪਾਏ ਗਏ ਅਤੇ 07 ਰੱਦ ਕਰ ਦਿੱਤੇ ਗਏ। ਜਿਨ੍ਹਾਂ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਉਨ੍ਹਾਂ ਵਿੱਚ ਭਾਰਤੀ ਜਨਤਾ ਪਾਰਟੀ ਦੇ ਹਰਦੀਪ ਸਿੰਘ ਪੁਰੀ, ਆਮ ਆਦਮੀ ਪਾਰਟੀ ਦੇ ਕੁਲਦੀਪ ਸਿੰਘ, ਕਾਂਗਰਸ ਪਾਰਟੀ ਦੇ ਸ੍ਰੀ ਗੁਰਜੀਤ ਸਿੰਘ ਔਜਲਾ, ਕਮਿਊਨਿਸਟ ਪਾਰਟੀ ਆਫ਼ ਇੰਡੀਆ ਦੇ ਦਸਵਿੰਦਰ, ਡੈਮੋਕ੍ਰੇਟਿਕ ਪਾਰਟੀ ਆਫ ਇੰਡੀਆ (ਅੰਬੇਦਕਰ) ਦੇ ਸਤਨਾਮ ਸਿੰਘ, ਬਹੁਜਨ ਸਮਾਜ ਪਾਰਟੀ (ਅੰਬੇਦਕਰ) ਦੇ ਕੰਵਲਜੀਤ ਸਿੰਘ, ਬਹੁਜਨ ਮੁਕਤੀ ਪਾਰਟੀ ਦੇ ਕੇਵਲ ਕ੍ਰਿਸ਼ਨ, ਸ਼ਿਵ ਸੈਨਾ ਦੇ ਗਗਨਦੀਪ ਕੁਮਾਰ, ਰਿਪਬਲਿਕਨ ਪਾਰਟੀ ਆਫ਼ ਇੰਡੀਆ (ਏ) ਦੇ ਲਖਵਿੰਦਰ ਸਿੰਘ, ਆਜ਼ਾਦ ਉਮੀਦਵਾਰ ਸਰਬਜੀਤ ਸਿੰਘ, ਆਜ਼ਾਦ ਉਮੀਦਵਾਰ ਸ਼ਮਸ਼ੇਰ ਸਿੰਘ, ਆਜ਼ਾਦ ਉਮੀਦਵਾਰ ਸ਼ਾਮ ਲਾਲ ਗਾਂਧੀਵਾਦੀ, ਆਜ਼ਾਦ ਉਮੀਦਵਾਰ ਸੰਜੀਵ ਕੁਮਾਰ, ਆਜ਼ਾਦ ਉਮੀਦਵਾਰ ਸੰਦੀਪ ਸਿੰਘ, ਆਜ਼ਾਦ ਉਮੀਦਵਾਰ ਸੁਨੀਲ ਕੁਮਾਰ ਪੁੱਤਰ ਓਮ ਪ੍ਰਕਾਸ਼, ਆਜ਼ਾਦ ਉਮੀਦਵਾਰ ਸੁਨੀਲ ਕੁਮਾਰ, ਆਜ਼ਾਦ ਉਮੀਦਵਾਰ ਸ਼ੁਭਮ ਕੁਮਾਰ, ਆਜ਼ਾਦ ਉਮੀਦਵਾਰ ਸੁਮਨ ਸਿੰਘ, , ਆਜ਼ਾਦ ਉਮੀਦਵਾਰ ਸੁਰਜੀਤ ਸਿੰਘ, ਆਜ਼ਾਦ ਉਮੀਦਵਾਰ ਹਰਜਿੰਦਰ ਸਿੰਘ, ਆਜ਼ਾਦ ਉਮੀਦਵਾਰ ਕਸ਼ਮੀਰ ਸਿੰਘ, ਆਜ਼ਾਦ ਉਮੀਦਵਾਰ ਕਾਬਲ ਸਿੰਘ, ਆਜ਼ਾਦ ਉਮੀਦਵਾਰ ਗੌਤਮ, ਆਜ਼ਾਦ ਉਮੀਦਵਾਰ ਚਾਂਦ ਕੁਮਾਰ, ਆਜ਼ਾਦ ਉਮੀਦਵਾਰ ਚੈਨ ਸਿੰਘ, ਆਜ਼ਾਦ ਉਮੀਦਵਾਰ ਜਸਪਾਲ ਸਿੰਘ, ਆਜ਼ਾਦ ਉਮੀਦਵਾਰ ਬਲਵਿੰਦਰ ਸਿੰਘ, ਆਜ਼ਾਦ ਉਮੀਦਵਾਰ ਬਾਲ ਕ੍ਰਿਸ਼ਨ, ਆਜ਼ਾਦ ਉਮੀਦਵਾਰ ਮੋਹਿੰਦਰ ਸਿੰਘ ਅਤੇ ਆਜ਼ਾਦ ਉਮੀਦਵਾਰ ਮਹਿੰਦਰ ਸਿੰਘ ਸ਼ਾਮਨ ਹਨ। ਜਿਨ੍ਹਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ ਹਨ ਉਨ੍ਹਾਂ ਵਿੱਚ ਕਾਂਗਰਸ ਪਾਰਟੀ ਦੇ ਸੁਖਜਿੰਦਰ ਸਿੰਘ ਔਜਲਾ, ਆਮ ਆਦਮੀ ਪਾਰਟੀ ਦੇ ਅਨਿਲ ਕੁਮਾਰ, ਭਾਰਤੀ ਜਨਤਾ ਪਾਰਟੀ ਦੇ ਬਖ਼ਸ਼ੀ ਰਾਮ ਅਰੋੜਾ ਅਤੇ ਆਜ਼ਾਦ ਉਮੀਦਵਾਰ ਸੰਜੀਵ ਕੁਮਾਰ ਸ਼ਾਮਲ ਹਨ।
ਇਸ ਤੋਂ ਇਲਾਵਾ ਲੋਕ ਸਭਾ ਹਲਕਾ 03-ਖਡੂਰ ਸਾਹਿਬ ਲਈ ਕੁਲ 32 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ ਜਿਨ੍ਹਾਂ ਵਿੱਚੋਂ 21 ਨਾਮਜ਼ਦਗੀ ਪੱਤਰ ਦਰੁਸਤ ਪਾਏ ਗਏ ਅਤੇ 10 ਰੱਦ ਕਰ ਦਿੱਤੇ ਗਏ। ਜਿਨ੍ਹਾਂ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਉਨ੍ਹਾਂ ਵਿੱਚ ਕਾਂਗਰਸ ਪਾਰਟੀ ਦੇ ਜਸਬੀਰ ਸਿੰਘ ਗਿੱਲ, ਸ਼੍ਰੋਮਣੀ ਅਕਾਲੀ ਦਲ ਦੀ ਜਾਗੀਰ ਕੌਰ, ਆਮ ਆਦਮੀ ਪਾਰਟੀ ਦੇ ਮਨਜਿੰਦਰ ਸਿੰਘ, ਸ਼ਿਵ ਸੈਨਾ ਦੇ ਸਟੀਫਨ ਭੱਟੀ, ਹਿੰਦੁਸਤਾਨ ਸ਼ਕਤੀ ਸੈਨਾ ਦੇ ਸੰਤੋਖ ਸਿੰਘ, ਸ਼ੋ੍ਰਮਣੀ ਲੋਕ ਦਲ ਪਾਰਟੀ ਦੇ ਸੁਰਜੀਤ ਸਿੰਘ, ਨੈਸ਼ਨਲ ਜਸਟਿਸ ਪਾਰਟੀ ਦੇ ਖਜਾਨ ਸਿੰਘ, ਪੰਜਾਬ ਏਕਤਾ ਪਾਰਟੀ ਦੀ ਪਰਮਜੀਤ ਕੌਰ ਖਾਲੜਾ, ਡੈਮੋਕ੍ਰੇਟਿਕ ਪਾਰਟੀ ਆਫ ਇੰਡੀਆ (ਅੰਬੇਦਕਰ) ਦੇ ਪਰਵਿੰਦਰ ਸਿੰਘ, ਬਹੁਜਨ ਸਮਾਜ ਪਾਰਟੀ (ਅੰਬੇਦਕਰ) ਦੇ ਪੂਰਨ ਸਿੰਘ, ਆਜ਼ਾਦ ਉਮੀਦਵਾਰ ਉਂਕਾਰ ਸਿੰਘ, ਆਜ਼ਾਦ ਉਮੀਦਵਾਰ ਸੁਖਵੰਤ ਸਿੰਘ, ਆਜ਼ਾਦ ਉਮੀਦਵਾਰ ਹਰਜੀਤ ਕੌਰ, ਆਜ਼ਾਦ ਉਮੀਦਵਾਰ ਹਰਮਨਦੀਪ ਸਿੰਘ, ਆਜ਼ਾਦ ਉਮੀਦਵਾਰ ਜਗੀਰ ਕੌਰ, ਆਜਾਦ ਉਮੀਦਵਾਰ ਪਰਮਜੀਤ ਸਿੰਘ, ਆਜ਼ਾਦ ਉਮੀਦਵਾਰ ਪਰਮਜੀਤ ਕੌਰ, ਆਜ਼ਾਦ ਉਮੀਦਵਾਰ ਪਾਇਲ ਅਤੇ ਆਜ਼ਾਦ ਉਮੀਦਵਾਰ ਮੋਹਣ ਸਿੰਘ ਸ਼ਾਮਲ ਹਨ। ਜਿਨ੍ਹਾਂ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਹੋਏ ਹਨ ਉਨ੍ਹਾਂ ਵਿੱਚ ਕਾਂਗਰਸ ਪਾਰਟੀ ਦੇ ਹਰਪਿੰਦਰਜੀਤ ਸਿੰਘ, ਆਜ਼ਾਦ ਉਮੀਦਵਾਰ ਹਰਜੀਤ ਕੌਰ, ਪੰਜਾਬ ਏਕਤਾ ਪਾਰਟੀ ਦੇ ਹਰਮਨਦੀਪ ਸਿੰਘ, ਆਮ ਆਦਮੀ ਪਾਰਟੀ ਦੇ ਗੁਰਦੇਵ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਰਜਨੀਤ ਕੌਰ ਸ਼ਾਮਲ ਹਨ।
ਲੋਕ ਸਭਾ ਹਲਕਾ 04-ਜਲੰਧਰ ਲਈ ਕੁਲ 27 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ ਜਿਨ੍ਹਾਂ ਵਿੱਚੋਂ 19 ਨਾਮਜ਼ਦਗੀ ਪੱਤਰ ਦਰੁਸਤ ਪਾਏ ਗਏ ਅਤੇ 7 ਰੱਦ ਕਰ ਦਿੱਤੇ ਗਏ। ਜਿਨ੍ਹਾਂ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਉਨ੍ਹਾਂ ਵਿੱਚ ਕਾਂਗਰਸ ਪਾਰਟੀ ਦੇ ਸੰਤੋਖ ਸਿੰਘ ਚੌਧਰੀ, ਸ਼੍ਰੋਮਣੀ ਅਕਾਲੀ ਦਲ ਦੇ ਚਰਨਜੀਤ ਸਿੰਘ, ਆਮ ਆਦਮੀ ਪਾਰਟੀ ਦੇ ਜ਼ੋਰਾ ਸਿੰਘ ਸਰੋਏ, ਬਹੁਜਨ ਸਮਾਜ ਪਾਰਟੀ ਦੇ ਬਲਵਿੰਦਰ ਕੁਮਾਰ, ਅੰਬੇਦਕਰ ਨੈਸ਼ਨਲ ਕਾਂਗਰਸ ਦੀ ਉਰਮਿਲਾ, ਸ਼ਿਵ ਸੈਨਾ ਦੇ ਸੁਭਾਸ਼ ਗੋਰੀਆ, ਪੀਪਲਜ਼ ਪਾਰਟੀ ਆਫ਼ ਇੰਡੀਆ (ਡੈਮੋਕਰੈਟਿਕ) ਦੇ ਹਰਿ ਮਿੱਤਰ, ਭਾਰਤ ਪ੍ਰਭਾਤ ਪਾਰਟੀ ਦੇ ਗੁਰੂਪਾਲ ਸਿੰਘ, ਹਮ ਭਾਰਤੀਯ ਪਾਰਟੀ ਦੇ ਜਗਨ ਨਾਥ ਬਾਜਵਾ, ਬਹੁਜਨ ਸਮਾਜ ਪਾਰਟੀ (ਅੰਬੇਦਕਰ) ਦੇ ਤਾਰਾ ਸਿੰਘ, ਰਿਪਬਲਿਕਨ ਪਾਰਟੀ ਆਫ਼ ਇੰਡੀਆ (ਏ) ਦੇ ਪ੍ਰਕਾਸ਼ ਚੰਦ ਜੱਸਲ, ਨੈਸ਼ਨਲ ਜਸਟਿਸ ਪਾਰਟੀ ਦੇ ਬਲਜਿੰਦਰ ਸੋਢੀ, ਬਹੁਜਨ ਮੁਕਤੀ ਪਾਰਟੀ ਦੇ ਰਮੇਸ਼ ਲਾਲ, ਆਜ਼ਾਦ ਉਮੀਦਵਾਰ ਓਪਕਾਰ ਸਿੰਘ, ਆਜ਼ਾਦ ਉਮੀਦਵਾਰ ਅਮਰੀਸ਼ ਕੁਮਾਰ, ਆਜ਼ਾਦ ਉਮੀਦਵਾਰ ਸਵਾਮੀ ਨਿਤਯਾ ਆਨੰਦ, ਆਜ਼ਾਦ ਉਮੀਦਵਾਰ ਸੁਖਦੇਵ ਸਿੰਘ, ਆਜ਼ਾਦ ਉਮੀਦਵਾਰ ਕਸ਼ਮੀਰ ਸਿੰਘ ਅਤੇ ਆਜ਼ਾਦ ਉਮੀਦਵਾਰ ਨੀਟੂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ। ਜਿਨ੍ਹਾਂ ਸੱਤ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ ਹਨ ਉਨ੍ਹਾਂ ਵਿੱਚ ਕਾਂਗਰਸ ਪਾਰਟੀ ਵਿਕਰਮਜੀਤ ਸਿੰਘ ਚੌਧਰੀ, ਭਾਰਤ ਪ੍ਰਭਾਤ ਪਾਰਟੀ ਦੇ ਗੁਰੂਪਾਲ ਸਿੰਘ, ਆਮ ਆਦਮੀ ਪਾਰਟੀ ਦੇ ਹਰਮਨਦੀਪ ਸਿੰਘ ਸਰੋਏ, ਬਹੁਜਨ ਸਮਾਜ ਪਾਰਟੀ ਦੀ ਮਨਜੀਤ ਕੁਮਾਰੀ, ਸ਼੍ਰੋਮਣੀ ਅਕਾਲੀ ਦਲ ਦੇ ਇੰਦਰ ਇਕਬਾਲ ਸਿੰਘ ਅਤੇ ਰਾਸ਼ਟਰੀਆ ਸਹਾਰਾ ਪਾਰਟੀ ਦੀ ਸੋਨਿਆ ਦੇ ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ ਗਏ ਹਨ।
ਲੋਕ ਸਭਾ ਹਲਕਾ 05-ਹੁਸ਼ਿਆਰਪੁਰ (ਐਸ.ਸੀ.) ਲਈ ਕੁਲ 15 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ ਜਿਨ੍ਹਾਂ ਵਿੱਚੋਂ 08 ਨਾਮਜ਼ਦਗੀ ਪੱਤਰ ਦਰੁਸਤ ਪਾਏ ਗਏ ਅਤੇ 07 ਰੱਦ ਕਰ ਦਿੱਤੇ ਗਏ। ਜਿਨ੍ਹਾਂ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਉਨ੍ਹਾਂ ਵਿੱਚ ਭਾਰਤੀ ਜਨਤਾ ਪਾਰਟੀ ਦੇ ਸੋਮ ਪ੍ਰਕਾਸ਼, ਬਹੁਜਨ ਸਮਾਜ ਪਾਰਟੀ ਦੇ ਖੁਸ਼ੀ ਰਾਮ, ਆਮ ਆਦਮੀ ਪਾਰਟੀ ਦੇ ਰਵਜੋਤ ਸਿੰਘ, ਕਾਂਗਰਸ ਪਾਰਟੀ ਦੇ ਰਾਜਕੁਮਾਰ, ਨੈਸ਼ਨੇਲਿਸਟ ਜਸਟਿਸ ਪਾਰਟੀ ਦੇ ਧਰਮ ਪਾਲ, ਸਮਾਜ ਭਲਾਈ ਮੋਰਚਾ ਦੇ ਪਰਮਜੀਤ ਸਿੰਘ, ਆਜ਼ਾਦ ਉਮੀਦਵਾਰ ਤਿਲਕ ਰਾਜ ਅਤੇ ਆਜ਼ਾਦ ਉਮੀਦਵਾਰ ਦਵਿੰਦਰ ਸਿੰਘ ਦੇ ਨਾਮਜ਼ਦਗੀ ਪੱਤਰ ਦਰੁਸਤ ਪਾਏ ਗਏ ਜਦਕਿ ਜਿਨ੍ਹਾਂ 7 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਹੋਏ ਹਨ ਉਨ੍ਹਾਂ ਵਿੱਚ ਕਾਂਗਰਸ ਪਾਰਟੀ ਦੀ ਸੋਨੀਆ, ਬਹੁਜਨ ਸਮਾਜ ਪਾਰਟੀ ਦੇ ਰਣਜੀਤ ਕੁਮਾਰ, ਆਜ਼ਾਦ ਉਮੀਦਵਾਰ ਜੈ ਗੋਪਾਲ ਧੀਮਾਨ, ਭਾਰਤੀ ਜਨਤਾ ਪਾਰਟੀ ਦੇ ਸਾਹਿਲ ਕੈਂਥ ਅਤੇ ਆਮ ਆਦਮੀ ਪਾਰਟੀ ਦੇ ਗੁਰਨਾਮ ਸਿੰਘ ਸ਼ਾਮਲ ਹਨ।
ਲੋਕ ਸਭਾ ਹਲਕਾ 08-ਫਤਿਹਗੜ੍ਹ ਸਾਹਿਬ (ਐਸ.ਸੀ) ਲਈ ਕੁਲ 31 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ ਜਿਨ੍ਹਾਂ ਵਿੱਚੋਂ 22 ਨਾਮਜ਼ਦਗੀ ਪੱਤਰ ਦਰੁਸਤ ਪਾਏ ਗਏ ਅਤੇ 9 ਰੱਦ ਕਰ ਦਿੱਤੇ ਗਏ। ਜਿਨ੍ਹਾਂ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਉਨ੍ਹਾਂ ਵਿੱਚ ਕਾਂਗਰਸ ਪਾਰਟੀ ਦੇ ਅਮਰ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਦਰਬਾਰਾ ਸਿੰਘ ਗੁਰੂ, ਆਮ ਆਦਮੀ ਪਾਰਟੀ ਦੇ ਬਨਦੀਪ ਸਿੰਘ, ਰਾਸ਼ਟਰੀ ਲੋਕ ਸਵਰਾਜ ਪਾਰਟੀ ਦੇ ਅਸ਼ੋਕ ਕੁਮਾਰ, ਭਾਰਤੀਆ ਲੋਕ ਸੇਵਾ ਦਲ ਦੇ ਸੁਰਜੀਤ ਸਿੰਘ, ਰੈਵੋਲੁਸ਼ਨਰੀ ਸ਼ੋਸ਼ਲਿਸਟ ਪਾਰਟੀ ਦੇ ਹਰਚੰਦ ਸਿੰਘ, ਡੇਮੋਕ੍ਰੈਟਿਕ ਪਾਰਟੀ ਆਫ ਇੰਡੀਆ (ਅੰਬੇਦਕਰ) ਦੇ ਕਮਲਜੀਤ ਸਿੰਘ, ਸਰਵਜਨ ਸੇਵਾ ਪਾਰਟੀ ਦੇ ਗੁਰਜੀਤ ਸਿੰਘ, ਸਮਾਜ ਅਧਿਕਾਰ ਕਲਿਆਣ ਪਾਰਟੀ ਦੇ ਗੁਰਬਚਨ ਸਿੰਘ, ਜੈ ਜਵਾਨ ਜੈ ਕਿਸਾਨ ਪਾਰਟੀ ਦੀ ਬਲਵਿੰਦਰ ਕੌਰ, ਲੋਕ ਇਨਸਾਫ ਪਾਰਟੀ ਦੇ ਮਨਵਿੰਦਰ ਸਿੰਘ, ਅੰਬੇਦਕਰਾਈਟ ਪਾਰਟੀ ਆਫ ਇੰਡੀਆ ਦੇ ਰਾਮ ਸਿੰਘ, ਭਾਰਤ ਪ੍ਰਭਾਤ ਪਾਰਟੀ ਦੇ ਵਿਨੋਦ ਕੁਮਾਰ, ਆਜ਼ਾਦ ਉਮੀਦਵਾਰ ਕਰਨਦੀਪ ਸਿੰਘ, ਆਜ਼ਾਦ ਉਮੀਦਵਾਰ ਕੁਲਦੀਪ ਸਿੰਘ, ਆਜ਼ਾਦ ਉਮੀਦਵਾਰ ਗੁਰਚਰਨ ਸਿੰਘ, ਆਜ਼ਾਦ ਉਮੀਦਵਾਰ ਐਡਵੋਕੇਟ ਪ੍ਰਭਜੋਤ ਸਿੰਘ, ਆਜ਼ਾਦ ਉਮੀਦਵਾਰ ਪ੍ਰੇਮ ਸਿੰਘ, ਆਜ਼ਾਦ ਉਮੀਦਵਾਰ ਬਲਕਾਰ ਸਿੰਘ, ਆਜ਼ਾਦ ਉਮੀਦਵਾਰ ਰਮਨਜੀਤ ਕੌਰ, ਆਜ਼ਾਦ ਉਮੀਦਵਾਰ ਲਛਮਣ ਸਿੰਘ ਅਤੇ ਆਜ਼ਾਦ ਉਮੀਦਵਾਰ ਵਿਜੈ ਰਾਣੀ ਦੇ ਨਾਮਜ਼ਦਗੀ ਪੱਤਰ ਦਰੁਸਤ ਪਾਏ ਗਏ। ਜਿਨ੍ਹਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ ਹਨ ਉਨ੍ਹਾਂ ਵਿੱਚ ਕਾਂਗਰਸ ਪਾਰਟੀ ਦੇ ਕਾਮਿਲ ਅਮਰ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਰਣਜੀਤ ਕੌਰ ਗੁਰੂ, ਆਜ਼ਾਦ ਉਮੀਦਵਾਰ ਲਛਮਣ ਸਿੰਘ ਪੁੱਤਰ ਸਰੂਪ ਸਿੰਘ, ਰਾਸ਼ਟਰੀ ਲੋਕ ਸਵਰਾਜ ਪਾਰਟੀ ਦੇ ਅਸ਼ੋਕ ਕੁਮਾਰ, ਆਜ਼ਾਦ ਉਮੀਦਵਾਰ ਲਛਮਣ ਸਿੰਘ, ਆਮ ਆਦਮੀ ਪਾਰਟੀ ਦੇ ਬਲਜਿੰਦਰ ਸਿੰਘ ਅਤੇ ਭਾਰਤੀਆ ਲੋਕ ਸੇਵਾ ਦਲ ਦੇ ਗੁਰਪ੍ਰੀਤ ਸਿੰਘ ਦੇ ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ ਗਏ ਹਨ।
ਲੋਕ ਸਭਾ ਹਲਕਾ 09-ਫਰੀਦਕੋਟ ਲਈ ਕੁਲ 28 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ ਜਿਨ੍ਹਾਂ ਵਿੱਚੋਂ 22 ਨਾਮਜ਼ਦਗੀ ਪੱਤਰ ਦਰੁਸਤ ਪਾਏ ਗਏ ਅਤੇ 04 ਰੱਦ ਕਰ ਦਿੱਤੇ ਗਏ। ਜਿਨ੍ਹਾਂ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਉਨ੍ਹਾਂ ਵਿੱਚ ਆਮ ਆਦਮੀ ਪਾਰਟੀ ਦੇ ਸਾਧੂ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਗੁਲਜ਼ਾਰ ਸਿੰਘ ਰਣੀਕੇ, ਨੈਸ਼ਨੇਲਿਸਟ ਕਾਂਗਰਸ ਪਾਰਟੀ ਦੇ ਦਲਜੀਤ ਸਿੰਘ, ਕਾਂਗਰਸ ਪਾਰਟੀ ਦੇ ਉਮੀਦਵਾਰ ਮੁਹੰਮਦ ਸਦੀਕ, ਭਾਰਤੀ ਜਨਰਾਜ ਪਾਰਟੀ ਦੇ ਓਮ ਪ੍ਰਕਾਸ਼, ਇੰਡੀਅਨ ਡੈਮੋਕਰੈਟਿਕ ਰਿਪਬਲਿਕਨ ਪਾਰਟੀ ਦੇ ਅਜੈ ਕੁਮਾਰ, ਪੀਪਲਜ਼ ਪਾਰਟੀ ਆਫ਼ ਇੰਡੀਆ (ਡੈਮੋਕਰੈਟਿਕ) ਦੀ ਅਮਨਦੀਪ ਕੌਰ, ਆਪਣਾ ਸਮਾਜ ਪਾਰਟੀ ਦੇ ਡਾ. ਸਵਰਣ ਸਿੰਘ ਅਤੇ ਸਮੀਕਸ਼ਾ ਸਿੰਘ, ਹਿੰਦੁਸਤਾਨ ਸ਼ਕਤੀ ਸੈਨਾ ਦੇ ਸੁਖਦੇਵ ਸਿੰਘ, ਬਹੁਜਨ ਮੁਕਤੀ ਪਾਰਟੀ ਦੇ ਚੰਨਨ ਸਿੰਘ, ਭਾਰਤ ਪ੍ਰਭਾਤ ਪਾਰਟੀ ਦੇ ਪਰਮਿੰਦਰ ਸਿੰਘ, ਪੰਜਾਬ ਏਕਤਾ ਪਾਰਟੀ ਦੇ ਬਲਦੇਵ ਸਿੰਘ, ਭਾਰਤੀਯਾ ਲੋਕ ਸੇਵਾ ਦਲ ਦੇ ਭੋਲਾ ਸਿੰਘ, ਰਾਸ਼ਟਰੀਆ ਜਨਸ਼ਕਤੀ ਪਾਰਟੀ (ਸੈਕੂਲਰ) ਦੀ ਰਜਿੰਦਰ ਕੌਰ ਸਫਰੀ, ਸਮਾਜ ਅਧਿਕਾਰ ਕਲਿਆਣ ਪਾਰਟੀ ਦੀ ਵੀਰਪਾਲ ਕੌਰ, ਆਜ਼ਾਦ ਉਮੀਦਵਾਰ ਜਸਵਿੰਦਰ ਸਿੰਘ, ਆਜ਼ਾਦ ਉਮੀਦਵਾਰ ਜਗਮੀਤ ਸਿੰਘ, ਆਜ਼ਾਦ ਉਮੀਦਵਾਰ ਬੰਤ ਸਿੰਘ ਸ਼ੇਖੋਂ ਅਤੇ ਆਜ਼ਾਦ ਉਮੀਦਵਾਰ ਬਾਦਲ ਸਿੰਘ ਦੇ ਨਾਮਜ਼ਦਗੀ ਪੱਤਰ ਦਰੁਸਤ ਪਾਏ ਗਏ। ਜਿਨ੍ਹਾਂ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ ਹਨ ਉਨ੍ਹਾਂ ਵਿੱਚ ਕਾਂਗਰਸ ਪਾਰਟੀ ਦੀ ਉਮੀਦਵਾਰ ਜਾਵੇਦ ਅਖ਼ਤਰ, ਸ਼੍ਰੋਮਣੀ ਅਕਾਲੀ ਦਲ ਦੇ ਗੁਰਿੰਦਰ ਪਾਲ ਸਿੰਘ ਰਣੀਕੇ, ਆਮ ਆਦਮੀ ਪਾਰਟੀ ਦੇ ਰਾਜਪਾਲ ਸਿੰਘ ਅਤੇ ਆਜ਼ਾਦ ਉਮੀਦਵਾਰ ਜਗਮੀਤ ਸਿੰਘ ਸ਼ਾਮਲ ਹਨ।
ਲੋਕ ਸਭਾ ਹਲਕਾ 10-ਫਿਰੋਜ਼ਪੁਰ ਲਈ ਕੁਲ 27 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ ਜਿਨ੍ਹਾਂ ਵਿੱਚੋਂ 22 ਨਾਮਜ਼ਦਗੀ ਪੱਤਰ ਦਰੁਸਤ ਪਾਏ ਗਏ ਅਤੇ 05 ਰੱਦ ਕਰ ਦਿੱਤੇ ਗਏ। ਜਿਨ੍ਹਾਂ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਉਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ, ਇੰਡੀਅਨ ਨੈਸ਼ਨਲ ਕਾਂਗਰਸ ਦੇ ਸ਼ੇਰ ਸਿੰਘ, ਆਮ ਆਦਮੀ ਪਾਰਟੀ ਦੇ ਹਰਜਿੰਦਰ ਸਿੰਘ, ਕਮਿਊਨਿਸਟ ਪਾਰਟੀ ਆਫ਼ ਇੰਡੀਆ ਦੇ ਹੰਸ ਰਾਜ ਗੋਲਡਨ, ਅਖਿਲ ਭਾਰਤੀ ਅਪਨਾ ਦਲ ਦੇ ਸੰਨੀ ਬਾਵਾ, ਭਾਰਤੀਯ ਲੋਕ ਸੇਵਾ ਦਲ ਦੇ ਸੁਖਜੀਤ ਸਿੰਘ, ਸਮਾਜ ਅਧਿਕਾਰ ਕਲਿਆਣ ਪਾਰਟੀ ਦੇ ਹਰਮੰਦਰ ਸਿੰਘ, ਹਿੰਦੁਸਤਾਨ ਸ਼ਕਤੀ ਸੈਨਾ ਦੇ ਨਰੇਸ਼ ਕੁਮਾਰ, ਜਰਨਲ ਸਮਾਜ ਪਾਰਟੀ ਦੇ ਬਲਵੰਤ ਸਿੰਘ, ਰਿਪਬਲਿਕਨ ਪਾਰਟੀ ਆਫ ਇੰਡੀਆ (ਰਿਫੋਰਮਿਸਟ) ਦੇ ਮਦਨ ਲਾਲ, ਆਜ਼ਾਦ ਉਮੀਦਵਾਰ ਸਤਨਾਮ ਸਿੰਘ, ਆਜ਼ਾਦ ਉਮੀਦਵਾਰ ਸਤਨਾਮ ਸਿੰਘ, ਆਜ਼ਾਦ ਉਮੀਦਵਾਰ ਸ਼ੁਸ਼ੀਲ ਕੁਮਾਰ, ਆਜ਼ਾਦ ਉਮੀਦਵਾਰ ਸੁਰਜੀਤ ਸਿੰਘ, ਆਜ਼ਾਦ ਉਮੀਦਵਾਰ ਕਸ਼ਮੀਰ ਸਿੰਘ, ਆਜ਼ਾਦ ਉਮੀਦਵਾਰ ਕੁਲਦੀਪ ਸਿੰਘ, ਆਜ਼ਾਦ ਉਮੀਦਵਾਰ ਜਤਿੰਦਰ ਸਿੰਘ, ਆਜ਼ਾਦ ਉਮੀਦਵਾਰ ਪਰਵਿੰਦਰ ਸਿੰਘ, ਆਜ਼ਾਦ ਉਮੀਦਵਾਰ ਪਾਲਾ ਸਿੰਘ, ਆਜ਼ਾਦ ਉਮੀਦਵਾਰ ਬਲਕਾਰ ਸਿੰਘ, ਆਜ਼ਾਦ ਉਮੀਦਵਾਰ ਬੂਟਾ ਰਾਮ ਅਤੇ ਆਜ਼ਾਦ ਉਮੀਦਵਾਰ ਮਨੋਜ ਕੁਮਾਰ ਦੇ ਨਾਮਜ਼ਦਗੀ ਪੱਤਰ ਦਰੁਸਤ ਪਾਏ ਗਏ ਹਨ। ਜਿਨ੍ਹਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ ਹਨ ਉਨ੍ਹਾਂ ਵਿੱਚ ਆਜ਼ਾਦ ਉਮੀਦਵਾਰ ਮਨੋਜ ਕੁਮਾਰ, ਸ਼੍ਰੋਮਣੀ ਅਕਾਲੀ ਦਲ ਦੇ ਜਨਮੇਜਾ ਸਿੰਘ, ਆਮ ਆਦਮੀ ਪਾਰਟੀ ਦੀ ਸੁਖਵੰਤ ਕੌਰ ਅਤੇ ਕਾਂਗਰਸ ਪਾਰਟੀ ਦੀ ਕ੍ਰਿਸ਼ਨਾ ਰਾਣੀ ਸ਼ਾਮਲ ਹਨ।
ਲੋਕ ਸਭਾ ਹਲਕਾ 11-ਬਠਿੰਡਾ ਲਈ ਕੁਲ 36 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ ਜਿਨ੍ਹਾਂ ਵਿੱਚੋਂ 31 ਨਾਮਜ਼ਦਗੀ ਪੱਤਰ ਦਰੁਸਤ ਪਾਏ ਗਏ ਅਤੇ 06 ਰੱਦ ਕਰ ਦਿੱਤੇ ਗਏ। ਜਿਨ੍ਹਾਂ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਉਨ੍ਹਾਂ ਵਿੱਚ ਕਾਂਗਰਸ ਪਾਰਟੀ ਦੇ ਅਮਰਿੰਦਰ ਸਿੰਘ ਰਾਜਾ ਵੜਿੰਗ, ਸ਼੍ਰੋਮਣੀ ਅਕਾਲੀ ਦਲ ਦੀ ਹਰਸਿਮਰਤ ਕੌਰ, ਆਮ ਆਦਮੀ ਪਾਰਟੀ ਦੀ ਬਲਜਿੰਦਰ ਕੌਰ, ਸੋਸ਼ਲਿਸਟ ਯੂਨਿਟੀ ਸੈਂਟਰ ਆਫ਼ ਇੰਡੀਆ (ਕਮਿਊਨਿਸਟ) ਦੇ ਸਵਰਨ ਸਿੰਘ, ਹਿੰਦੁਸਤਾਨ ਸ਼ਕਤੀ ਸੈਨਾ ਦੇ ਸੁਖਚੈਨ ਸਿੰਘ ਭਾਰਗਵ, ਪੰਜਾਬ ਏਕਤਾ ਪਾਰਟੀ ਦੇ ਸੁਖਪਾਲ ਸਿੰਘ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਸਿਮਰਨਜੀਤ ਸਿੰਘ ਮਾਨ) ਦੇ ਗੁਰਸੇਵਕ ਸਿੰਘ, ਪੰਜਾਬ ਲੇਬਰ ਪਾਰਟੀ ਦੇ ਗੁਰਮੀਤ ਸਿੰਘ ਇੰਸਾ, ਬਹੁਜਨ ਮੁਕਤੀ ਪਾਰਟੀ ਦੇ ਜਗਸੀਰ ਸਿੰਘ, ਸੋਸ਼ਲਿਸਟ ਪਾਰਟੀ (ਇੰਡੀਆ) ਦੇ ਬਲਜਿੰਦਰ ਕੁਮਾਰ, ਕਮਿਊਨਿਸਟ ਪਾਰਟੀ ਆਫ਼ ਇੰਡੀਆ (ਮਾਰਕਸਿਸਟ-ਲੈਨਿਨਸਟ) (ਲਿਬਰੇਸ਼ਨ) ਦੇ ਭਗਵੰਤ ਸਿੰਘ, ਸਮਾਜ ਅਧਿਕਾਰ ਕਲਿਆਣ ਪਾਰਟੀ ਦੇ ਭੁਪਿੰਦਰ ਸਿੰਘ, ਆਜ਼ਾਦ ਉਮੀਦਵਾਰ ਅਮਰੀਕ ਸਿੰਘ, ਆਜ਼ਾਦ ਉਮੀਦਵਾਰ ਸੰਦੀਪ ਕੁਮਾਰ, ਆਜ਼ਾਦ ਉਮੀਦਵਾਰ ਸੁਨੀਲ ਕੁਮਾਰ, ਆਜ਼ਾਦ ਉਮੀਦਵਾਰ ਸੁਰਜੀਤ ਸਿੰਘ, ਆਜ਼ਾਦ ਉਮੀਦਵਾਰ ਹਰਪਾਲ ਸਿੰਘ, ਆਜ਼ਾਦ ਉਮੀਦਵਾਰ ਕਰਤਾਰ ਸਿੰਘ, ਆਜ਼ਾਦ ਉਮੀਦਵਾਰ ਗੁਰਚਰਨ ਸਿੰਘ, ਆਜ਼ਾਦ ਉਮੀਦਵਾਰ ਗੁਰਮੇਲ ਸਿੰਘ, ਆਜ਼ਾਦ ਉਮੀਦਵਾਰ ਜਸਵੰਤ ਸਿੰਘ, ਆਜ਼ਾਦ ਉਮੀਦਵਾਰ ਤੇਜਾ ਸਿੰਘ, ਆਜ਼ਾਦ ਉਮੀਦਵਾਰ ਦੀਪਕ ਬਾਂਸਲ, ਆਜ਼ਾਦ ਉਮੀਦਵਾਰ ਨਾਹਰ ਸਿੰਘ, ਆਜ਼ਾਦ ਉਮੀਦਵਾਰ ਭੋਲਾ ਸਿੰਘ ਸਹੋਤਾ, ਆਜ਼ਾਦ ਉਮੀਦਵਾਰ ਮਨਜੀਤ ਕੌਰ, ਆਜ਼ਾਦ ਉਮੀਦਵਾਰ ਰਣਵੀਰ ਸਿੰਘ, ਆਜ਼ਾਦ ਉਮੀਦਵਾਰ ਰਾਕੇਸ਼ ਭਾਟਿਆ, ਆਜ਼ਾਦ ਉਮੀਦਵਾਰ ਲਖਬੀਰ ਸਿੰਘ ਅਤੇ ਆਜ਼ਾਦ ਉਮੀਦਵਾਰ ਵੀਰਪਾਲ ਕੌਰ ਸ਼ਾਮਲ ਹਨ। ਜਿਨ੍ਹਾਂ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ ਹਨ ਉਨ੍ਹਾਂ ਵਿੱਚ ਕਾਂਗਰਸ ਪਾਰਟੀ ਦੇ ਅਮ੍ਰਿਤਾ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਕਾਸ਼ ਸਿੰਘ ਬਾਦਲ, ਆਮ ਆਦਮੀ ਪਾਰਟੀ ਦੀ ਰਣਜੀਤ ਕੌਰ, ਆਜ਼ਾਦ ਉਮੀਦਵਾਰ ਗੁਰਦੀਪ ਸਿੰਘ ਅਤੇ ਆਜ਼ਾਦ ਉਮੀਦਵਾਰ ਸੁਖਰਾਜ ਸਿੰਘ ਨੱਤ ਸ਼ਾਮਲ ਹਨ।
ਲੋਕ ਸਭਾ ਹਲਕਾ 12-ਸੰਗਰੂਰ ਲਈ ਕੁਲ 32 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ ਜਿਨ੍ਹਾਂ ਵਿੱਚੋਂ 27 ਨਾਮਜ਼ਦਗੀ ਪੱਤਰ ਦਰੁਸਤ ਪਾਏ ਗਏ ਅਤੇ 4 ਰੱਦ ਕਰ ਦਿੱਤੇ ਗਏ। ਜਿਨ੍ਹਾਂ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਉਨ੍ਹਾਂ ਵਿੱਚ ਕਾਂਗਰਸ ਪਾਰਟੀ ਦੇ ਕੇਵਲ ਸਿੰਘ ਢਿੱਲੋ, ਸ਼੍ਰੋਮਣੀ ਅਕਾਲੀ ਦਲ ਦੇ ਪਰਮਿੰਦਰ ਸਿੰਘ, ਆਮ ਆਦਮੀ ਪਾਰਟੀ ਦੇ ਭਗਵੰਤ ਮਾਨ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) (ਸਿਮਰਨਜੀਤ ਸਿੰਘ ਮਾਨ) ਦੇ ਸਿਮਰਨਜੀਤ ਸਿੰਘ ਮਾਨ, ਕਮਿਊਨੀਸਟ ਪਾਰਟੀ ਆਫ਼ ਇੰਡੀਆ (ਮਾਰਕਿਸਸਟ-ਲੈਨਿਨਸਿਟ) (ਲਿਬਰੇਸ਼ਨ) ਦੇ ਗੁਰਨਾਮ ਸਿੰਘ, ਲੋਕ ਇਨਸਾਫ ਪਾਰਟੀ ਦੇ ਜਸਰਾਜ ਸਿੰਘ ਲੋਂਗੀਆ, ਰਾਸ਼ਟਰੀਆ ਜਨਸ਼ਕਤੀ ਪਾਰਟੀ ਦੇ ਜਸਵੰਤ ਸਿੰਘ, ਜਨਰਲ ਸਮਾਜ ਪਾਰਟੀ ਦੇ ਜਗਮੋਹਨ ਕ੍ਰਿਸ਼ਨ, ਰਾਸ਼ਟਰੀਆ ਸਹਾਰਾ ਪਾਰਟੀ ਦੀ ਨਜੀਰਾ, ਭਾਰਤ ਪਰਭਾਤ ਪਾਰਟੀ ਦੇ ਬਲਵਿੰਦਰ ਸਿੰਘ ਸੰਧੂ, ਭਾਰਤੀਯ ਲੋਕ ਸੇਵਾ ਦਲ ਦੇ ਮਹਿੰਦਰ ਪਾਲ ਸਿੰਘ, ਭਾਰਤੀਆ ਜਨਰਾਜ ਪਾਰਟੀ ਦੇ ਮਨੀਸ਼ ਕੁਮਾਰ, ਜਨਤਾ ਦਲ (ਯੁਨਾਇਟਡ) (ਜੇ.ਡੀ.ਯੂ) ਦੇ ਮਾਲਵਿੰਦਰ ਸਿੰਘ, ਹਿੰਦੁਸਤਾਨ ਸ਼ਕਤੀ ਸੈਨਾ ਦੀ ਰਾਜਵੀਰ ਕੌਰ, ਭਾਰਤੀ ਸ਼ਕਤੀ ਚੇਤਨਾ ਪਾਰਟੀ ਦੇ ਵਿਜੈ ਅਗਰਵਾਲ, ਲੋਕ ਇਨਸਾਫ ਪਾਰਟੀ ਦੇ ਅਰਵਿੰਦਰ ਸਿੰਘ ਲੋਂਗੀਆ, ਆਜ਼ਾਦ ਉਮੀਦਵਾਰ ਗੁਰਜੀਤ ਸਿੰਘ, ਆਜ਼ਾਦ ਉਮੀਦਵਾਰ ਸੁਖਵਿੰਦਰ ਸਿੰਘ, ਆਜ਼ਾਦ ਉਮੀਦਵਾਰ ਸਰਬਜੀਤ ਕੌਰ, ਆਜ਼ਾਦ ਉਮੀਦਵਾਰ ਤੁਲਸੀ ਸਿੰਘ, ਆਜ਼ਾਦ ਉਮੀਦਵਾਰ ਦਿਆਲ ਚੰਦ, ਆਜ਼ਾਦ ਉਮੀਦਵਾਰ ਦੇਸਾ ਸਿੰਘ, ਆਜ਼ਾਦ ਉਮੀਦਵਾਰ ਪੱਪੂ ਕੁਮਾਰ, ਆਜ਼ਾਦ ਉਮੀਦਵਾਰ ਬੱਗਾ ਸਿੰਘ, ਆਜ਼ਾਦ ਉਮੀਦਵਾਰ ਭੰਤਬੀਰ ਸਿੰਘ ਅਤੇ ਆਜ਼ਾਦ ਉਮੀਦਵਾਰ ਰਾਜ ਕੁਮਾਰ ਦੇ ਨਾਮਜ਼ਦਗੀ ਪੱਤਰ ਦਰੁਸਤ ਪਾਏ ਗਏ। ਜਿਨ੍ਹਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ ਹਨ ਉਨ੍ਹਾਂ ਵਿੱਚ ਕਾਂਗਰਸ ਪਾਰਟੀ ਦੇ ਕਰਨ ਇੰਦਰ ਸਿੰਘ ਢਿੱਲੋਂ, ਆਜ਼ਾਦ ਉਮੀਦਵਾਰ ਰਤਨ ਲਾਲ, ਇੰਡੀਅਨ ਡੈਮੋਕਰੇਟਿਕ ਰਿਪਬਲਿਕਨ ਫਰੰਟ ਦੇ ਬਲਵਿੰਦਰ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਗਗਨਦੀਪ ਕੌਰ ਸ਼ਾਮਲ ਹਨ।
ਲੋਕ ਸਭਾ ਹਲਕਾ 13-ਪਟਿਆਲਾ ਲਈ ਕੁਲ 33 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ ਜਿਨ੍ਹਾਂ ਵਿੱਚੋਂ 29 ਨਾਮਜ਼ਦਗੀ ਪੱਤਰ ਦਰੁਸਤ ਪਾਏ ਗਏ ਅਤੇ 03 ਰੱਦ ਕਰ ਦਿੱਤੇ ਗਏ। ਜਿਨ੍ਹਾਂ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਉਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੁਰਜੀਤ ਸਿੰਘ ਰੱਖੜਾ, ਆਮ ਆਦਮੀ ਪਾਰਟੀ ਦੀ ਨੀਨਾ ਮਿੱਤਲ, ਕਾਂਗਰਸ ਪਾਰਟੀ ਦੀ ਪਰਨੀਤ ਕੌਰ, ਸ਼ਿਵ ਸੈਨਾ ਦੇ ਅਸ਼ਵਨੀ ਕੁਮਾਰ, ਰਾਸ਼ਟਰੀਅ ਜਨਸ਼ਕਤੀ ਪਾਰਟੀ (ਸੈਕੁਲਰ) ਦੇ ਅਜੈਬ ਸਿੰਘ, ਹਿੰਦੁਸਤਾਨ ਸ਼ਕਤੀ ਸੈਨਾ ਦੇ ਸ਼ਮਾਕਾਂਤ ਪਾਂਡੇ, ਅੰਬੇਦਕਰਾਈਟ ਪਾਰਟੀ ਆਫ਼ ਇੰਡੀਆ ਦੇ ਹਰਪਾਲ ਸਿੰਘ, ਨਵਾਂ ਪੰਜਾਬ ਪਾਰਟੀ ਦੇ ਧਰਮਵੀਰ ਗਾਂਧੀ, ਨਵਾਂ ਪੰਜਾਬ ਪਾਰਟੀ ਦੇ ਨਰਿੰਦਰ ਸਿੰਘ, ਬਹੁਜਨ ਮੁਕਤੀ ਪਾਰਟੀ ਦੇ ਰਾਜਿੰਦਰ ਸਿੰਘ, ਆਜ਼ਾਦ ਉਮੀਦਵਾਰ ਅਮਨਪ੍ਰੀਤ ਸਿੰਘ, ਆਜ਼ਾਦ ਉਮੀਦਵਾਰ ਅਵਤਾਰ ਸਿੰਘ, ਆਜ਼ਾਦ ਉਮੀਦਵਾਰ ਸ਼ੰਕਰ ਲਾਲ, ਆਜ਼ਾਦ ਉਮੀਦਵਾਰ ਹਰਭਜਨ ਸਿੰਘ ਵਿਰਕ, ਆਜ਼ਾਦ ਉਮੀਦਵਾਰ ਗੁਰਨਾਮ ਸਿੰਘ, ਆਜ਼ਾਦ ਉਮੀਦਵਾਰ ਜਸਬੀਰ ਸਿੰਘ, ਆਜ਼ਾਦ ਉਮੀਦਵਾਰ ਜਗਮੇਲ ਸਿੰਘ, ਆਜ਼ਾਦ ਉਮੀਦਵਾਰ ਪਰਮਿੰਦਰ ਕੁਮਾਰ, ਆਜ਼ਾਦ ਉਮੀਦਵਾਰ ਪ੍ਰਵੀਨ ਕੁਮਾਰ, ਆਜ਼ਾਦ ਉਮੀਦਵਾਰ ਬਨਵਾਰੀ ਲਾਲ, ਆਜ਼ਾਦ ਉਮੀਦਵਾਰ ਬਲਦੀਪ ਸਿੰਘ, ਆਜ਼ਾਦ ਉਮੀਦਵਾਰ ਮੱਖਣ ਸਿੰਘ, ਆਜ਼ਾਦ ਉਮੀਦਵਾਰ ਮਨਜੀਤ ਸਿੰਘ, ਆਜ਼ਾਦ ਉਮੀਦਵਾਰ ਮਲਕੀਤ ਸਿੰਘ, ਆਜ਼ਾਦ ਉਮੀਦਵਾਰ ਮੋਹਨ ਲਾਲ, ਆਜ਼ਾਦ ਉਮੀਦਵਾਰ ਰਣਧੀਰ ਸਿੰਘ ਖੱਗੂੜਾ, ਆਜ਼ਾਦ ਉਮੀਦਵਾਰ ਰਾਜੇਸ਼ ਕੁਮਾਰ, ਆਜ਼ਾਦ ਉਮੀਦਵਾਰ ਰੀਸ਼ਭ ਸ਼ਰਮਾ, ਅਤੇ ਆਜ਼ਾਦ ਉਮੀਦਵਾਰ ਲਾਲ ਚੰਦ ਸ਼ਾਮਲ ਹਨ। ਜਿਨ੍ਹਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ ਹਨ ਉਨ੍ਹਾਂ ਵਿੱਚ ਆਮ ਆਦਮੀ ਪਾਰਟੀ ਦੇ ਅਜੈ ਮਿੱਤਲ, ਕਾਂਗਰਸ ਪਾਰਟੀ ਦੀ ਹਿੰਮਤ ਸਿੰਘ ਕਾਹਲੋਂ, ਸ਼੍ਰੋਮਣੀ ਅਕਾਲੀ ਦਲ ਦੇ ਚਰਨਜੀਤ ਸਿੰਘ ਅਤੇ ਆਪਣਾ ਸਮਾਜ ਪਾਰਟੀ ਦੇ ਗੁਰਬਾਜ ਸਿੰਘ ਸ਼ਾਮਲ ਹਨ।

ਲੋਕ ਸਭਾ ਚੋਣਾਂ ਦੇ ਹਲਕਾ ਲੁਧਿਆਣਾ-07 ਲਈ ਭਰੀਆਂ ਗਈਆਂ ਨਾਮਜ਼ਦਗੀਆਂ ਵਿੱਚੋਂ 23 ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਦਰੁਸਤ ਪਾਈਆਂ ਗਈਆਂ ਹਨ, ਜਦਕਿ ਕੁੱਲ 28 ਉਮੀਦਵਾਰਾਂ ਵਿੱਚੋਂ 5 ਉਮੀਦਵਾਰਾਂ ਦੀਆਂ 7 ਨਾਮਜ਼ਦਗੀਆਂ ਰੱਦ ਹੋ ਗਈਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ•ਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਜਿਨ•ਾਂ ਉਮੀਦਵਾਰਾਂ ਦੇ ਕਾਗਜ਼ ਰੱਦ ਹੋਏ ਹਨ, ਉਨ•ਾਂ ਵਿੱਚ ਲਾਲ ਚੰਦ ਰਾਓ, ਅਨੁਪਮਾ (ਦੋ ਨਾਮਜ਼ਦਗੀਆਂ), ਅਮਨਜੋਤ ਕੌਰ (ਦੋ ਨਾਮਜ਼ਦਗੀਆਂ), ਹਿਤੇਸ਼ ਇੰਦਰ ਸਿੰਘ ਅਤੇ ਰਾਜਿੰਦਰ ਕੁਮਾਰ ਗੋਇਲ ਸ਼ਾਮਿਲ ਹਨ। 
ਮਾਨਤਾ ਪ੍ਰਾਪਤ ਰਾਸ਼ਟਰੀ ਅਤੇ ਰਾਜ ਦੇ ਰਾਜਨੀਤਕ ਦਲਾਂ ਦੇ ਜਿਨ•ਾਂ ਉਮੀਦਵਾਰਾਂ ਦੇ ਕਾਗਜ਼ ਸਹੀ ਪਾਏ ਗਏ ਹਨ, ਉਨ•ਾਂ ਵਿੱਚ ਨੈਸ਼ਨਲਿਸਟ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਵਿੰਦਰ ਸਿੰਘ, ਆਮ ਆਦਮੀ ਪਾਰਟੀ ਦੇ ਤੇਜ ਪਾਲ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਮਹੇਸ਼ ਇੰਦਰ ਸਿੰਘ ਅਤੇ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦੇ ਰਵਨੀਤ ਸਿੰਘ ਸ਼ਾਮਿਲ ਹਨ। 
ਰਜਿਸਟਰਡ ਰਾਜਨੀਤਕ ਦਲਾਂ ਵਿੱਚੋਂ ਭਾਰਤੀ ਲੋਕ ਸੇਵਾ ਦਲ ਦੇ ਉਮੀਦਵਾਰ ਅਮਰਜੀਤ ਸਿੰਘ, ਲੋਕ ਇਨਸਾਫ਼ ਪਾਰਟੀ ਦੇ ਸਿਮਰਜੀਤ ਸਿੰਘ, ਜੈ ਜਵਾਨ ਜੈ ਕਿਸਾਨ ਪਾਰਟੀ ਦੇ ਦਰਸ਼ਨ ਸਿੰਘ, ਪੀਪਲਜ਼ ਪਾਰਟੀ ਆਫ਼ ਇੰਡੀਆ (ਸੈਕੂਲਰ) ਦੇ ਦਲਜੀਤ ਸਿੰਘ, ਹਿੰਦੁਸਤਾਨ ਸ਼ਕਤੀ ਸੇਨਾ ਦੇ ਦਵਿੰਦਰ ਭਗਰਿਆ, ਅੰਬੇਦਕਰਾਈਟ ਪਾਰਟੀ ਆਫ਼ ਇੰਡੀਆ ਦੇ ਦਿਲਦਾਰ ਸਿੰਘ, ਸਮਾਜ ਅਧਿਕਾਰ ਕਲਿਆਣ ਪਾਰਟੀ ਦੇ ਪ੍ਰਦੀਪ ਸਿੰਘ, ਭਾਰਤ ਪ੍ਰਭਾਤ ਪਾਰਟੀ ਦੇ ਬਲਜੀਤ ਸਿੰਘ, ਨੈਸ਼ਨਲਿਸਟ ਜਸਟਿਸ ਪਾਰਟੀ ਦੇ ਇੰਜੀਨੀਅਰ ਬਲਦੇਵ ਰਾਜ ਕਤਨਾ, ਪੀਪਲਜ਼ ਪਾਰਟੀ ਆਫ਼ ਇੰਡੀਆ (ਡੈਮੋਕ੍ਰੇਟਿਕ) ਦੇ ਬ੍ਰਿਜੇਸ਼ ਕੁਮਾਰ, ਅੰਬੇਦਕਰ ਨੈਸ਼ਨਲ ਕਾਂਗਰਸ ਦੇ ਬਿੰਟੂ ਕੁਮਾਰ ਟਾਂਕ, ਰਾਸ਼ਟਰੀਆ ਸਹਾਰਾ ਪਾਰਟੀ ਦੇ ਮੁਹੰਮਦ ਨਸੀਮ ਅੰਸਾਰੀ, ਹਿੰਦੂ ਸਮਾਜ ਪਾਰਟੀ ਦੇ ਰਜਿੰਦਰ ਕੁਮਾਰ ਅਤੇ ਬਹੁਜਨ ਸਮਾਜ ਪਾਰਟੀ ਦੇ ਰਾਮ ਸਿੰਘ ਦੀਪਕ ਦੇ ਕਾਗਜ਼ ਦਰੁਸਤ ਪਾਏ ਗਏ। 
ਇਸ ਤੋਂ ਇਲਾਵਾ ਜਿਨ•ਾਂ ਆਜ਼ਾਦ ਉਮੀਦਵਾਰਾਂ ਦੇ ਕਾਗਜ਼ ਸਹੀ ਪਾਏ ਗਏ ਹਨ, ਉਨ•ਾਂ ਵਿੱਚ ਸੁਰਿੰਦਰ ਕੌਰ, ਜਸਦੀਪ ਸਿੰਘ, ਜੈ ਪ੍ਰਕਾਸ਼ ਜੈਨ, ਮਹਿੰਦਰ ਸਿੰਘ ਅਤੇ ਰਵਿੰਦਰ ਪਾਲ ਸਿੰਘ ਸ਼ਾਮਿਲ ਹਨ।