• Home
  • ਕੁੰਵਰ ਵਿਜੈ ਪ੍ਰਤਾਪ ਦੀ ਬਦਲੀ ‘ਤੇ ਮੁੜ ਵਿਚਾਰ ਕਰੇ ਚੋਣ ਕਮਿਸ਼ਨ : ਭਾਈ ਵਡਾਲਾ

ਕੁੰਵਰ ਵਿਜੈ ਪ੍ਰਤਾਪ ਦੀ ਬਦਲੀ ‘ਤੇ ਮੁੜ ਵਿਚਾਰ ਕਰੇ ਚੋਣ ਕਮਿਸ਼ਨ : ਭਾਈ ਵਡਾਲਾ

ਲੁਧਿਆਣਾ, 9 ਅਪ੍ਰੈਲ : ਬੀਤੇ ਦਿਨੀਂ ਚੋਣ ਕਮਿਸ਼ਨ ਵੱਲੋਂ ਪੰਜਾਬ ਅੰਦਰ ਹੋਈਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਦੇ ਮੈਂਬਰ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਹਟਾਉਣ ਦੇ ਹੁਕਮ ਜਾਰੀ ਕਰਨ ਤੋਂ ਬਾਅਦ ਸਿੱਖ ਸੰਗਤਾਂ 'ਚ ਰੋਸ ਦੀ ਲਹਿਰ ਦੌੜ ਪਈ ਹੈ। ਇਸ ਸੰਬੰਧੀ ਜਦੋਂ ਸਿੱਖ ਸਦਭਾਵਨਾ ਦਲ ਦੇ ਮੁੱਖ ਸੇਵਾਦਾਰ ਭਾਈ ਬਲਦੇਵ ਸਿੰਘ ਵਡਾਲਾ ਨਾਲ ਗ਼ੱਲਬਾਤ ਕੀਤੀ ਗਈ ਤਾਂ ਉਨ•ਾਂ ਚੋਣ ਕਮਿਸ਼ਨ ਨੂੰ ਆਪਣੇ ਫੈਸਲੇ 'ਤੇ ਮੁੜ ਵਿਚਾਰ ਕਰਨ ਲਈ ਆਖਦਿਆਂ ਕਿਹਾ ਕਿ ਹੁਣ ਜਦੋਂ ਵਿਸ਼ੇਸ਼ ਜਾਂਚ ਟੀਮ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਦੇ ਗ਼ਲਾਵੇਂ ਨੂੰ ਹੱਥ ਪਾਉਣ ਦੇ ਇਨ•ੀ ਨੇੜੇ ਪੁੱਜ ਚੁੱਕੀ ਹੈ, ਅਜਿਹੇ 'ਚ ਚੋਣ ਕਮਿਸ਼ਨ ਵੱਲੋਂ ਅਜਿਹਾ ਫੈਸਲਾ, ਜਿੱਥੇ ਸਿੱਖ ਹਿਰਦਿਆਂ ਨੂੰ ਵਲੂੰਧਰ ਰਿਹਾ ਹੈ, ਉਥੇਂ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋਸ਼ੀਆਂ ਨੂੰ ਬਚਾਉਣ ਵੱਲ ਵੀ ਸਾਫ਼ ਇਸ਼ਾਰਾ ਕਰ ਰਿਹਾ ਹੈ। ਭਾਈ ਵਡਾਲਾ ਨੇ ਆਖਿਆ ਕਿ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਇਹ ਗ਼ੱਲ ਹਰ ਸਿੱਖ ਸੰਗਤ ਦੀ ਜ਼ੁਬਾਨ 'ਤੇ ਹੈ ਕਿ ਬਾਦਲ ਦਲ ਨੇ ਵਿਸ਼ੇਸ਼ ਜਾਂਚ ਟੀਮ ਦਾ ਹੱਥ ਆਪਣੇ ਗ਼ਲਾਵੇਂ ਨੂੰ ਪੈਂਦਾ ਦੇਖ ਕੇਂਦਰ 'ਤੇ ਕਾਬਜ਼ ਆਪਣੀ ਭਾਈਵਾਲ ਭਾਜਪਾ ਦੀ ਸਰਕਾਰ ਨੂੰ ਆਖ ਕੇ ਚੋਣ ਕਮਿਸ਼ਨ 'ਤੇ ਦਬਾਅ ਬਣਾ ਕੇ ਆਪਣੇ ਆਪ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਹੈ, ਜਿਸ 'ਤੇ ਅਕਾਲੀ ਦਲ ਦੀ ਖੁਸ਼ੀ ਨੇ ਮੋਹਰ ਵੀ ਲਾਈ ਹੈ। ਉਨ•ਾਂ ਆਖਿਆ ਕਿ ਚੋਣ ਕਮਿਸ਼ਨ ਦੇ ਇਸ ਫੈਸਲੇ ਨਾਲ ਜਿੱਥੇ ਸਿੱਖਾਂ ਦੇ ਅੰਦਰ ਜਾਗੀ ਇਨਸਾਫ਼ ਦੀ ਕਿਰਨ ਕਿਤੇ ਅਲੋਪ ਹੋ ਗਈ ਹੈ, ਉਥੇਂ ਹੀ ਦੇਸ਼ ਅੰਦਰ ਫਿਰ ਤੋਂ ਸਿੱਖਾਂ ਨੂੰ ਬੇਗਾਨੀਅਤ ਦਾ ਅਹਿਸਾਸ ਕਰਵਾਇਆ ਗਿਆ ਹੈ। ਭਾਈ ਵਡਾਲਾ ਨੇ ਆਖਿਆ ਕਿ ਚੋਣ ਕਮਿਸ਼ਨ ਨੂੰ ਆਪਣੇ ਫੈਸਲੇ 'ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ ਅਤੇ ਇਸ ਲਈ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸਿੱਖ ਸਦਭਾਵਨਾ ਦਲ ਵੱਲੋਂ 15 ਅਪ੍ਰੈਲ ਦਿਨ ਸੋਮਵਾਰ ਨੂੰ ਜ਼ਿਲ•ਾ ਪੱਧਰ 'ਤੇ ਡਿਪਟੀ ਕਮਿਸ਼ਨਰ-ਕਮ- ਜ਼ਿਲ•ਾ ਚੋਣ ਕਮਿਸ਼ਨਰ ਰਾਹੀਂ ਚੋਣ ਕਮਿਸ਼ਨ ਨੂੰ ਮੁੜ ਨਿਗਰਾਨੀ ਪੱਤਰ ਦਿੱਤੇ ਜਾਣਗੇ।
2