• Home
  • ਨਗਰ ਸੁਧਾਰ ਟਰੱਸਟ ਦਾ ਸੁਪਰਡੰਟ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਨਗਰ ਸੁਧਾਰ ਟਰੱਸਟ ਦਾ ਸੁਪਰਡੰਟ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਚੰਡੀਗੜ•, : (ਖ਼ਬਰ ਵਾਲੇ ਬਿਊਰੋ)

          ਵਿਜੀਲੈਂਸ ਬਿਓਰੋ, ਪੰਜਾਬ ਨੇ ਨਗਰ ਸੁਧਾਰ ਟਰੱਸਟ ਜਲੰਧਰ ਵਿਖੇ ਤਾਇਨਾਤ ਸੁਪਰਡੰਟ ਨੂੰ 9,000 ਰੁਪਏ ਰਿਸ਼ਵਤ ਲੈਂਦਿਆ ਕਾਬੂ ਕੀਤਾ।

     ਅੱਜ ਇਥੇ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਨਗਰ ਸੁਧਾਰ ਟਰੱਸਟ ਜਲੰਧਰ ਵਿਖੇ ਤਾਇਨਾਤ ਸੁਪਰਡੰਟ ਮਹਿੰਦਰਪਾਲ ਨੂੰ ਚੇਤਨ ਸਰੀਨ ਵਾਸੀ ਪ੍ਰੀਤ ਨਗਰ, ਜਲੰਧਰ ਦੀ ਸ਼ਿਕਾਇਤ ਤੇ ਗ੍ਰਿਫਤਾਰਕੀਤਾ ਗਿਆ ਹੈ।

                ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੇ ਦੋਸਤਾਂ ਦੇ ਪਲਾਟ ਗੁਰੂ ਗੋਬਿੰਦ ਸਿੰਘ ਐਵੀਨਿਊ ਵਿਚ ਹਨ ਅਤੇ ਨਗਰ ਸੁਧਾਰ ਟਰੱਸਟ ਨੂੰ ਪਲਾਟ ਟਰਾਂਸਫਟਰ ਕਰਨ ਦੇ ਅਧਿਕਾਰ ਦਿੱਤੇ ਹੋਏੇਹਨ।  ਨਗਰ ਸੁਧਾਰ ਟਰੱਸਟ ਜਲੰਧਰ ਵਿਖੇ ਤਾਇਨਾਤ ਸੁਪਰਡੰਟ ਮਹਿੰਦਰਪਾਲ ਵਲੋਂ ਪਲਾਟਾਂ ਦੇ ਟਰਾਂਸਫਰ ਪੱਤਰ ਜਾਰੀ ਕਰਨ ਬਦਲੇ 9000  ਰੁਪਏ ਦੀ ਮੰਗ ਕੀਤੀ ਗਈ ਹੈ।

     ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਸੁਪਰਡੰਟ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 9,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ।

         ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਜਲੰਧਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।