• Home
  • ਬਰਗਾੜੀ ਮਾਮਲੇ ਦੀ ਜਾਂਚ ਕਰਨ ਵਾਲੇ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਦਾ ਤਬਾਦਲਾ -ਚੋਣ ਕਮਿਸ਼ਨ ਨੇ ਅਕਾਲੀਆਂ ਦੇ ਇਤਰਾਜ਼ ਤੇ ਲਿਆ ਫੈਸਲਾ

ਬਰਗਾੜੀ ਮਾਮਲੇ ਦੀ ਜਾਂਚ ਕਰਨ ਵਾਲੇ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਦਾ ਤਬਾਦਲਾ -ਚੋਣ ਕਮਿਸ਼ਨ ਨੇ ਅਕਾਲੀਆਂ ਦੇ ਇਤਰਾਜ਼ ਤੇ ਲਿਆ ਫੈਸਲਾ

ਚੰਡੀਗੜ੍ਹ :ਚੋਣ ਕਮਿਸ਼ਨ ਨੇ ਸ਼੍ਰੋਮਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਬਰਗਾੜੀ ਮਾਮਲੇ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕਰ ਰਹੀ ਐੱਸਆਈਟੀ ਦੇ ਸੀਨੀਅਰ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਤਬਾਦਲਾ ਕਰਨ ਦੇ ਹੁਕਮ ਦਿੱਤੇ ਹਨ । ਚੋਣ ਕਮਿਸ਼ਨ ਵੱਲੋਂ ਇਹ ਫੈਸਲਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੀ ਗਈ ਸ਼ਿਕਾਇਤ ਤੋਂ ਬਾਅਦ ਲਿਆ ਗਿਆ ਹੈ ਅਤੇ ਨਾਲ ਹੀ ਹੋਮ ਵਿਭਾਗ ਨੂੰ ਇਹ ਹੁਕਮ ਕੀਤੇ ਹਨ ਕਿ ਅੱਜ ਹੀ ਉਨ੍ਹਾਂ ਨੂੰ ਰਿਲੀਵ ਕੀਤਾ ਜਾਵੇ । ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੁੰਵਰ ਵਿਜੇ ਪ੍ਰਤਾਪ ਦੀ ਇਹ ਸ਼ਿਕਾਇਤ ਕੀਤੀ ਗਈ ਸੀ ਕਿ ਉਹ ਰਾਜਸ਼ੀ ਆਗੂਆਂ ਵਾਂਗ ਟਿੱਪਣੀਆਂ ਕਰਦੇ ਹਨ । ਜਿਸ ਨਾਲ ਅਕਾਲੀ ਦਲ ਨੂੰ ਚੋਣਾਂ ਚ ਰਾਜਸੀ ਤੌਰ ਤੇ ਨੁਕਸਾਨ ਹੁੰਦਾ ਹੈ ।
ਦੱਸਣਯੋਗ ਹੈ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਵਲੋਂ ਹੀ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਚ ਜਿੱਥੇ ਆਈ ਜੀ ਪਰਮਰਾਜ ਸਿੰਘ ਉਮਰਾਨੰਗਲ ,ਸਾਬਕਾ ਐਸਐਸਪੀ ਚਰਨੀ ਸ਼ਰਮਾ ਆਦਿ ਨੂੰ ਨਾਮਜ਼ਦ ਕਰਕੇ ਗ੍ਰਿਫ਼ਤਾਰੀ ਕੀਤੀ ਗਈ ਹੈ , ਉੱਥੇ ਹੀ ਉਸਨੇ ਘਟਨਾ ਸਮੇਂ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ,ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਸਾਬਕਾ ਡੀਜੀਪੀ ਸਮੇਧ ਸੈਣੀ , ਫਿਲਮ ਸਟਾਰ ਅਕਸ਼ੈ ਕੁਮਾਰ ' ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਤੂੰ ਪੁੱਛ ਕਿਸੇ ਵੀ ਕੀਤੀ ਹੈ ।