• Home
  • ਅੰਮ੍ਰਿਤਸਰ ‘ਚ ਕੈਬਨਿਟ ਮੰਤਰੀ ਰੰਧਾਵਾ ਚੁਕਾਉਣਗੇ 11 ਨੂੰ ਜ਼ਿਲ•ਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਮੈਂਬਰਾਂ ਅਤੇ ਸਰਪੰਚਾਂ-ਪੰਚਾਂ ਨੂੰ ਸਹੁੰ

ਅੰਮ੍ਰਿਤਸਰ ‘ਚ ਕੈਬਨਿਟ ਮੰਤਰੀ ਰੰਧਾਵਾ ਚੁਕਾਉਣਗੇ 11 ਨੂੰ ਜ਼ਿਲ•ਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਮੈਂਬਰਾਂ ਅਤੇ ਸਰਪੰਚਾਂ-ਪੰਚਾਂ ਨੂੰ ਸਹੁੰ

ਅੰਮ੍ਰਿਤਸਰ, 10 ਜਨਵਰੀ : ਜ਼ਿਲ•ਾ ਅੰਮ੍ਰਿਤਸਰ ਦੇ ਜ਼ਿਲ•ਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਮੈਂਬਰਾਂ ਅਤੇ ਨਵੀਆਂ ਚੁਣੀਆਂ ਪੰਚਾਇਤਾਂ ਦੇ ਸਰਪੰਚਾਂ ਤੇ ਪੰਚਾਂ ਨੂੰ 11 ਜਨਵਰੀ ਨੂੰ ਸਹੁੰ ਚੁਕਾਈ ਜਾ ਰਹੀ ਹੈ। ਰਣਜੀਤ ਐਵੀਨਿਊ ਅੰਮ੍ਰਿਤਸਰ  ਵਿਖੇ ਹੋਣ ਵਾਲੇ ਜ਼ਿਲ•ਾ ਪੱਧਰੀ ਸਹੁੰ ਚੁੱਕ ਸਮਾਗਮ ਵਿੱਚ ਪੰਜਾਬ ਦੇ ਸਹਿਕਾਰਤਾ ਅਤੇ ਜੇਲਾਂ ਬਾਰੇ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਇਨ•ਾਂ ਮੈਂਬਰਾਂ ਨੂੰ ਸਹੁੰ ਚੁਕਾਉਣਗੇ। ਡਿਪਟੀ ਕਮਿਸ਼ਨਰ ਸ. ਕਮਲਦੀਪ ਸਿੰਘ ਸੰਘਾ ਨੇ ਇਹ ਜਾਣਕਾਰੀ ਦਿੰਦੇ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਵਿੰਦਰ ਸਿੰਘ ਦੀ ਅਗਵਾਈ ਹੇਠ ਪੰਚਾਇਤ ਅਤੇ ਹੋਰ ਵਿਭਾਗਾਂ ਦੀ ਟੀਮ ਇਸ ਪ੍ਰੋਗਰਾਮ ਨੂੰ ਨੇਪਰੇ ਚਾੜਨ ਲਈ ਤਿਆਰੀਆਂ ਵਿਚ ਲੱਗੀ ਹੋਈ ਹੈ।
ਇਸ ਸਮਾਗਮ ਦੇ ਪ੍ਰਬੰਧਾਂ ਸਬੰਧੀ ਅੱਜ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਰਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ, ਜਿਸ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ। ਸਮਾਗਮ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਡਿਊਟੀ ਲਾਉਂਦਿਆਂ ਉਨ•ਾਂ ਸਹੁੰ ਚੁੱਕ ਸਮਾਗਮ ਲਈ ਸਬੰਧਤ ਵਿਭਾਗੀ ਅਧਿਕਾਰੀਆਂ ਨੂੰ ਸਮੁੱਚੇ ਪ੍ਰਬੰਧ ਮੁਕੰਮਲ ਕਰਨ ਦੀ ਹਦਾਇਤ ਕੀਤੀ।
ਸ੍ਰੀ ਰਵਿੰਦਰ ਸਿੰਘ ਨੇ ਸਮਾਗਮ ਵਾਲੀ ਥਾਂ ਦੀ ਸਫ਼ਾਈ, ਪੀਣ ਵਾਲੇ ਪਾਣੀ ਦੀ ਉਪਲਬਧਤਾ ਅਤੇ ਵੱਡੀ ਗਿਣਤੀ ਵਿੱਚ ਪਹੁੰਚਣ ਵਾਲੇ ਮੈਂਬਰਾਂ ਅਤੇ ਉਨ•ਾਂ ਦੇ ਰਿਸ਼ਤੇਦਾਰਾਂ ਤੇ ਸਹਿਯੋਗੀਆਂ ਦੇ ਬੈਠਣ ਦੇ ਪ੍ਰਬੰਧ ਯਕੀਨੀ ਬਣਾਉਣ ਲਈ ਹਦਾਇਤ ਕਰਦੇ ਕਿਹਾ ਕਿ ਪ੍ਰੋਗਰਾਮ ਨੂੰ ਸੁਚਾਰੂ ਰੂਪ ਨਾਲ ਨੇਪਰੇ ਚਾੜਨ ਲਈ ਸਾਰੇ ਅਧਿਕਾਰੀ ਤੇ ਕਰਮਚਾਰੀ ਇਕ ਟੀਮ ਵਜੋਂ ਕੰਮ ਕਰਨ।
ਮੀਟਿੰਗ ਦੌਰਾਨ ਜ਼ਿਲ•ਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਗੁਰਪ੍ਰੀਤ ਸਿੰਘ ਗਿੱਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸਮੂਹ ਬਲਾਕਾਂ ਦੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਹਾਜ਼ਰ ਸਨ।