• Home
  • –ਤੇ ਕਰਨ ਜੌਹਰ ਦੀ ਖ਼ੁਸ਼ੀ ਦਾ ਠਿਕਾਣਾ ਨਾ ਰਿਹਾ

–ਤੇ ਕਰਨ ਜੌਹਰ ਦੀ ਖ਼ੁਸ਼ੀ ਦਾ ਠਿਕਾਣਾ ਨਾ ਰਿਹਾ

ਮੁੰਬਈ, (ਖ਼ਬਰ ਵਾਲੇ ਬਿਊਰੋ): ਸੁਪਰੀਮ ਕੋਰਟ ਨੇ ਜਿਵੇਂ ਹੀ ਧਾਰਾ 377 ਸਬੰਧੀ ਆਪਣਾ ਫੈਸਲਾ ਸੁਣਾਇਆ ਤਾਂ ਕਰਨ ਜੌਹਰ ਦੀ ਖ਼ੁਸ਼ੀ ਦਾ ਕੋਈ ਠਿਕਾਣਾ ਨਾ ਰਿਹਾ। ਉਸ ਨੇ ਆਪਣੇ ਟਵਿੱਟਰ ਅਕਾਊਂਟ 'ਤੇ ਲਿਖਿਆ ਕਿ ਫ਼ਾਈਨਲੀ ਇਤਿਹਾਸਕ ਫ਼ੈਸਲਾ ਆ ਹੀ ਗਿਆ ਤੇ ਮੈਨੂੰ ਬਹੁਤ ਖ਼ੁਸ਼ੀ ਹੋ ਰਹੀ ਹੈ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਸਮਲਿੰਗਤਾ ਨੂੰ ਅਪਰਾਧ ਦੀ ਸ਼੍ਰੇਣੀ 'ਚੋਂ ਬਾਹਰ ਕੱਢਦਿਆਂ ਕਿਹਾ ਹੈ ਕਿ ਦੋ ਬਾਲਗ਼ਾਂ ਵਿਚਕਾਰ ਬਣਨ ਵਾਲੇ ਯੌਨ ਸਬੰਧਾਂ ਨੂੰ ਅਪਰਾਧ ਨਹੀਂ ਮੰਨਿਆ ਜਾਣਾ ਚਾਹੀਦਾ।