• Home
  • ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਕਰਤਾਰਪੁਰ ਲਾਂਘਾ ਖੋਲ ਦਿਆਂਗੇ : ਫ਼ਵਾਦ ਚੌਧਰੀ

ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਕਰਤਾਰਪੁਰ ਲਾਂਘਾ ਖੋਲ ਦਿਆਂਗੇ : ਫ਼ਵਾਦ ਚੌਧਰੀ

ਇਸਲਾਮਾਬਾਦ, (ਖ਼ਬਰ ਵਾਲੇ ਬਿਊਰੋ): ਪਾਕਿਸਤਾਨ ਸਰਕਾਰ ਦੇ ਮੰਤਰੀ ਫ਼ਵਾਦ ਚੌਧਰੀ ਨੇ ਕਿਹਾ ਹੈ ਕਿ ਗੁਰਦਵਾਰਾ ਕਰਤਾਰਪੁਰ ਸਾਹਿਬ ਦਾ ਰਸਤਾ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਦੇ ਮੱਦੇਨਜ਼ਰ ਛੇਤੀ ਹੀ ਖੋਲ ਦਿਤਾ ਜਾਵੇਗਾ। ਮੰਤਰੀ ਨੇ ਇਸ ਫ਼ੈਸਲੇ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਇਸ ਫ਼ੈਸਲੇ ਦਾ ਅਧਿਕਾਰਤ ਐਲਾਨ ਛੇਤੀ ਹੀ ਕਰ ਦਿਤਾ ਜਾਵੇਗਾ। ਉਨਾਂ ਕਿਹਾ ਕਿ ਪਾਕਿਸਤਾਨ ਅਮਨ ਤੇ ਭਾਈਚਾਰੇ ਦੀ ਆਸ ਰਖਦਾ ਹੈ ਇਸ ਲਈ ਉਸ ਨੇ ਇਹ ਪਹਿਲ ਕਰਨ ਦੀ ਕੋਸ਼ਿਸ਼ ਕੀਤੀ ਹੈ।