• Home
  • ਅੰਮ੍ਰਿਤਸਰ ਮੈਡੀਕਲ ਕਾਲਜ ਦੇ ਮਸਲੇ ਦੀ ਜਾਂਚ ਕਰਨਗੇ ਡਾਇਰੈਕਟਰ ਮੈਡੀਕਲ ਸਿੱਖਿਆ ‘ਤੇ ਖੋਜ਼

ਅੰਮ੍ਰਿਤਸਰ ਮੈਡੀਕਲ ਕਾਲਜ ਦੇ ਮਸਲੇ ਦੀ ਜਾਂਚ ਕਰਨਗੇ ਡਾਇਰੈਕਟਰ ਮੈਡੀਕਲ ਸਿੱਖਿਆ ‘ਤੇ ਖੋਜ਼

ਅੰਮ੍ਰਿਤਸਰ 12 ਫਰਵਰੀ - ਪਿਛਲੇ ਦਿਨੀ ਮੈਡੀਕਲ ਕਾਲਜ ਵਿਖੇ ਸਕਿਓਰਿਟੀ ਗਾਰਡ ਦੁਆਰਾ ਮੈਡੀਕਲ ਕਾਲਜ ਦੀਆਂ ਲੜਕੀਆਂ ਨਾਲ ਮਾੜਾ ਵਰਤਾਓ ਨੂੰ ਲੈ ਕੇ ਅੱਜ ਗੁਰੂ ਨਾਨਕ ਮੈਡੀਕਲ ਕਾਲਜ ਅੰਮ੍ਰਿਤਸਰ ਦੇ ਡਾਕਟਰਾਂ ਦਾ ਵਫ਼ਦ ਸ੍ਰੀ ਬ੍ਰਹਮ ਮਹਿੰਦਰਾ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ਼ ਮੰਤਰੀ ਨੂੰ ਮਿਲਿਆ। 
ਸ੍ਰੀ ਬ੍ਰਹਮ ਮਹਿੰਦਰਾ ਨੇ ਡਾਕਟਰਾਂ ਨੂੰ ਵਿਸ਼ਵਾਸ਼ ਦਵਾਇਆ ਕਿ ਡਾਕਟਰਾਂ ਦੀ ਸੁਰੱਖਿਆ ਨੂੰ ਲੈ ਕੇ ਕਿਸੇ ਪ੍ਰਕਾਰ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨਾਂ ਕਿਹਾ ਕਿ ਮੈਡੀਕਲ ਕਾਲਜ ਵਿਖੇ ਸੀ.ਸੀ.ਟੀ.ਵੀ. ਕੈਮਰੇ ਵੀ ਲਗਾਏ ਜਾਣਗੇ ਅਤੇ ਉਸਦੇ ਨਾਲ ਹੀ ਮੈਡੀਕਲ ਕਾਲਜ ਦੀ ਚਾਰਦਿਵਾਰੀ ਦੀ ਮੁਰੰਮਤ ਵੀ ਕਰਵਾਈ ਜਾਵੇਗੀ। ਸਿਹਤ ਮੰਤਰੀ ਨੇ ਦੱਸਿਆ ਕਿ ਡਾਇਰੈਕਟਰ ਮੈਡੀਕਲ ਸਿੱਖਿਆ ਅਤੇ ਖੋਜ਼ ਦੀ ਡਿਊਟੀ ਲਗਾ ਦਿੱਤੀ ਹੈ ਕਿ ਉਹ ਸਾਰੇ ਮਾਮਲੇ ਦੀ ਜਾਂਚ ਪੜਤਾਲ ਕਰਕੇ ਇਕ ਹਫ਼ਤੇ ਦੇ ਅੰਦਰ ਅੰਦਰ ਉਨਾਂ ਨੂੰ ਰਿਪੋਰਟ ਪੇਸ਼ ਕਰਨਗੇ। ਉਨਾਂ ਦੱਸਿਆ ਕਿ ਡਾਇਰੈਕਟਰ ਮੈਡੀਕਲ ਸਿੱਖਿਆ ਤੇ ਖੋਜ਼ ਇਸ ਹਫ਼ਤੇ ਹੀ ਅੰਮ੍ਰਿਤਸਰ ਦਾ ਦੌਰਾ ਕਰਨਗੇ ਅਤੇ ਪੂਰੇ ਮਸਲੇ ਦੀ ਜਾਂਚ ਪੜਤਾਲ ਵੀ ਕਰਨਗੇ ਅਤੇ ਇਹ ਵੀ ਦੇਖਣਗੇ ਕਿ ਸੁਰੱਖਿਆ ਦੇ ਪ੍ਰਬੰਧਾਂ ਨੂੰ ਹੋਰ ਕਿਸ ਤਰ•ਾਂ ਮਜ਼ਬੂਤ ਕੀਤਾ ਜਾ ਸਕੇ। ਸਿਹਤ ਮੰਤਰੀ ਨੇ ਡਾਕਟਰਾਂ ਨੂੰ ਯਕੀਨ ਦਵਾਇਆ ਕਿ ਉਨਾਂ ਦੀਆਂ ਮੰਗਾਂ ਉੱਪਰ ਸੰਜੀਦਗੀ ਨਾਲ ਗੌਰ ਕੀਤਾ ਜਾਵੇਗਾ ਅਤੇ ਅੱਗੇ ਤੋਂ ਇਸ ਪ੍ਰਕਾਰ ਦੀ ਘਟਨਾ ਨਾ ਹੋਵੇ ਤੇ ਵੀ ਸਖ਼ਤੀ ਨਾਲ ਅਮਲ ਕੀਤਾ ਜਾਵੇਗਾ। ਇਸ ਮੌਕੇ ਵਧੀਕ ਸਕੱਤਰ ਮੈਡੀਕਲ ਸਿੱਖਿਆ ਸ੍ਰੀ ਸ਼ਤੀਸ਼ ਚੰਦਰਾ ਵੀ ਹਾਜ਼ਰ ਸਨ। 
ਕੈਪਸ਼ਨ : ਸ੍ਰੀ ਬ੍ਰਹਮ ਮਹਿੰਦਰਾ ਸਿਹਤ ਮੰਤਰੀ ਨੂੰ ਮੰਗ ਪੱਤਰ ਦਿੰਦੇ ਹੋਏ ਅੰਮ੍ਰਿਤਸਰ ਦੇ ਡਾਕਟਰ
ਸ੍ਰੀ ਬ੍ਰਹਮ ਮਹਿੰਦਰਾ ਸਿਹਤ ਮੰਤਰੀ ਦੇ ਨਾਲ ਗੱਲਬਾਤ ਕਰਦੇ ਹੋਏ ਡਾਕਟਰ