• Home
  • ਅਕਾਲੀ ਦਲ ਦੇ ਸਾਬਕਾ ਵਿਧਾਇਕ ਮਿੱਤਲ ਨੇ ਬੈਂਸਾਂ ਦਾ ਪੱਲਾ ਛੱਡ ਕੇ ਕਾਂਗਰਸ ਦੇ ਬੇੜੇ ਚ ਸਵਾਰ ਹੋਣ ਦਾ ਕੀਤਾ ਐਲਾਨ

ਅਕਾਲੀ ਦਲ ਦੇ ਸਾਬਕਾ ਵਿਧਾਇਕ ਮਿੱਤਲ ਨੇ ਬੈਂਸਾਂ ਦਾ ਪੱਲਾ ਛੱਡ ਕੇ ਕਾਂਗਰਸ ਦੇ ਬੇੜੇ ਚ ਸਵਾਰ ਹੋਣ ਦਾ ਕੀਤਾ ਐਲਾਨ

ਨਵੀਂ ਦਿੱਲੀ /ਚੰਡੀਗੜ੍ਹ :- ਸ਼੍ਰੋਮਣੀ ਅਕਾਲੀ ਦਲ ਦੇ ਪਿਛਲੇ ਕਾਰਜਕਾਲ ਦੌਰਾਨ ਮਾਨਸਾ ਹਲਕੇ ਤੋਂ ਵਿਧਾਇਕ ਰਹੇ ਪ੍ਰੇਮ ਮਿੱਤਲ ਜਿਹੜੇ ਕਿ ਪਿਛਲੇ ਸਮੇਂ ਚ ਲੋਕ ਇਨਸਾਫ਼ ਪਾਰਟੀ ਚ ਸ਼ਾਮਿਲ ਹੋ ਗਏ ਸਨ ਨੇ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੀ ਰਹਿਨਮਾਈ ਹੇਠ ਕਾਂਗਰਸ ਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ ।ਇਸ ਸਮੇਂ ਹੋਰਨਾਂ ਤੋ ਇਲਾਵਾ ਪੰਜਾਬ ਦੇ ਰਾਜਸੀ ਮਾਮਲਿਆਂ ਦੇ ਇੰਚਾਰਜ ਆਸ਼ਾ ਕੁਮਾਰੀ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ , ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਤੇ ਜ਼ਿਲ੍ਹਾ ਕਾਂਗਰਸ ਲੁਧਿਆਣਾ ਦੇ ਪ੍ਰਧਾਨ ਕਰਨਜੀਤ ਸਿੰਘ ਗਾਲਬ ਆਦਿ ਆਗੂ ਹਾਜ਼ਰ ਸਨ । ਦੱਸਣਯੋਗ ਹੈ ਕਿ ਪ੍ਰੇਮ ਮਿੱਤਲ ਅਕਾਲੀ ਦਲ ਦੇ ਮਾਨਸਾ ਹਲਕੇ ਤੋਂ ਵਿਧਾਇਕ ਰਹੇ ਹਨ ਅਤੇ ਭਾਵੇਂ ਉਹ ਲੁਧਿਆਣਾ ਵਿਖੇ ਹੀ ਰਹਿੰਦੇ ਸਨ ਪਰ ਉਨ੍ਹਾਂ ਦਾ ਅਗਰਵਾਲ ਬਰਾਦਰੀ ਚ ਚੰਗਾ ਆਧਾਰ ਹੈ। ਇੱਥੇ ਇਹ ਵੀ ਦੱਸਣਾ ਹੋਵੇਗਾ ਕਿ ਮਰਹੂਮ ਕਾਂਗਰਸੀ ਆਗੂ ਸਾਬਕਾ ਮੈਂਬਰ ਪਾਰਲੀਮੈਂਟ ਗੁਰਚਰਨ ਸਿੰਘ ਗਾਲਿਬ ਦੇ ਨਜ਼ਦੀਕੀਆਂ ਚੋਂ ਮਿੱਤਲ ਇੱਕ ਸਨ ।