• Home
  • ਬਹਿਬਲ ਕਲਾਂ ਗੋਲੀ ਕਾਂਡ : ਸਾਬਕਾ ਐਸ ਐਸ ਪੀ ਨੂੰ ਅਦਾਲਤ ਨੇ 14 ਦਿਨ ਲਈ ਨਿਆਇਕ ਹਿਰਾਸਤ ਚ ਭੇਜਿਆ

ਬਹਿਬਲ ਕਲਾਂ ਗੋਲੀ ਕਾਂਡ : ਸਾਬਕਾ ਐਸ ਐਸ ਪੀ ਨੂੰ ਅਦਾਲਤ ਨੇ 14 ਦਿਨ ਲਈ ਨਿਆਇਕ ਹਿਰਾਸਤ ਚ ਭੇਜਿਆ

ਫ਼ਰੀਦਕੋਟ :- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਬਰਗਾੜੀ ਘਟਨਾ ਤੋਂ ਬਾਅਦ ਰੋਸ ਧਰਨਾ ਦੇ ਰਹੇ ਸਿੱਖਾਂ ਤੇ ਬਹਿਬਲ ਕਲਾਂ ਤੇ ਕੋਟਕਪੂਰਾ ਵਿਖੇ ਗੋਲੀਆਂ ਚਲਾਉਣ ਮਾਮਲੇ ਚ ਨਾਮਜ਼ਦ ਗ੍ਰਿਫਤਾਰ ਕੀਤੇ ਗਏ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਦਾ ਅੱਜ ਰਿਮਾਂਡ ਖ਼ਤਮ ਹੋਣ ਉਪਰੰਤ ਉਸ ਨੂੰ ਐੱਸਆਈਟੀ ਵੱਲੋਂ ਫ਼ਰੀਦਕੋਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ । ਮਾਨਯੋਗ ਅਦਾਲਤ ਨੇ ਸਾਬਕਾ ਐਸਐਸਪੀ ਨੂੰ 14 ਦਿਨ ਲਈ ਨਿਆਇਕ ਹਿਰਾਸਤ ਚ ਭੇਜਣ ਦੇ ਹੁਕਮ ਦਿੱਤੇ । ਦੂਜੇ ਪਾਸੇ ਪਤਾ ਲੱਗਾ ਹੈ ਕਿ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਦੇ ਵਕੀਲ ਨੇ ਅਦਾਲਤ ਵਿੱਚ ਦਰਖਾਸਤ ਦਿੱਤੀ ਹੈ ਕਿ ਉਸ ਨੂੰ ਫ਼ਿਰੋਜ਼ਪੁਰ ਤੇ ਫ਼ਰੀਦਕੋਟ ਦੀਆਂ ਜੇਲ੍ਹਾਂ ਵਿੱਚ ਨਾ ਭੇਜਿਆ ਜਾਵੇ ।