• Home
  • ਸਾਵਧਾਨ! ਭਾਰੀ ਮੀਂਹ ਆ ਸਕਦੈ-ਸਰਕਾਰ ਵੱਲੋਂ ਅਲਰਟ ਜਾਰੀ

ਸਾਵਧਾਨ! ਭਾਰੀ ਮੀਂਹ ਆ ਸਕਦੈ-ਸਰਕਾਰ ਵੱਲੋਂ ਅਲਰਟ ਜਾਰੀ

ਚੰਡੀਗੜ, (ਖ਼ਬਰ ਵਾਲੇ ਬਿਊਰੋ) : ਅਗਾਮੀ ਦਿਨਾਂ ਦੌਰਾਨ ਪੰਜਾਬ ਰਾਜ ਦੇ ਵੱਖ ਵੱਖ ਹਿੱਸਿਆ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਹ ਪੈਣ ਸਬੰਧੀ ਮੋਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਭਾਰਤੀ ਮੌਸਮ ਵਿਭਾਗ ਦੇ ਚੰਡੀਗੜ• ਸਥਿਤ ਕੇਂਦਰ ਵੱਲੋਂ ਰਾਜ ਸਰਕਾਰ ਨੂੰ ਸੂਚਨਾ ਭੇਜੀ ਗਈ ਹੈ ਕਿ 22 ਸਤੰਬਰ 2018 ਤੋਂ 24 ਸਤੰਬਰ 2018 ਤੱਕ ਰਾਜ ਦੇ ਮਾਝਾ, ਮਾਲਵਾ ਅਤੇ ਦੁਆਬਾ ਖੇਤਰ ਵਿੱਚ ਪੈਂਦੇ ਬਹੁਤ ਸਾਰੇ ਜ਼ਿਲਿ•ਆਂ ਵਿੱਚ ਭਾਰੀ (7-12 ਸੈਂਟੀਮੀਟਰ) ਤੋਂ ਬਹੁਤ ਭਾਰੀ ਮੀਹ (12 ਸੈਂਟੀਮੀਟਰ ਤੋਂ ਜਿਆਦਾ) ਪੈਣ ਦੀ ਸੰਭਾਵਨਾ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸਮੇਂ ਦੌਰਾਨ ਪੰਜਾਬ ਰਾਜ ਦੇ ਉਤਰੀ ਅਤੇ ਦੱਖਣੀ ਹਿੱਸਿਆਂ ਵਿੱਚ ਬਹੁਤ ਭਾਰੀ ਮੀਹ ਪੈਣ ਦੀ ਸੰਭਾਵਨਾ ਹੈ।। ਇਸ ਤੋਂ ਇਲਾਵਾ ਗੁਆਢੀ ਸੂਬੇ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਪੰਜਾਬ ਦੇ ਖੇਤਰ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਹ ਪੈਣ ਦੀ ਸੰਭਾਵਨਾ ਹੈ ਜਿਸ ਕਾਰਨ ਕੁਝ ਖੇਤਰਾਂ ਵਿਵੱਚ ਪਾਣੀ ਭਰਨ ਦੀ ਸਮੱਸਿਆ ਹੋ ਸਕਦੀ ਹੈ।

ਬੁਲਾਰੇ ਨੇ ਦੱਸਿਆ ਕਿ ਜਿਨਾਂ ਜ਼ਿਲਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਹ ਪੈਣ ਦੀ ਸੰਭਾਵਨਾ ਹੈ ਉਨਾਂ ਵਿੱਚ ਗੁਰਦਾਸਪੁਰ, ਜਲੰਧਰ, ਅੰਮ੍ਰਿਤਸਰ ਕਪੂਰਥਲਾ ਫਤਿਹਗੜ• ਸਾਹਿਬ, ਐਸ.ਬੀ.ਐਸ.ਨਗਰ, ਲੁਧਿਆਣਾ, ਮੁਹਾਲੀ ਅਤੇ ਰੂਪਨਗਰ ਸ਼ਾਮਲ ਹਨ।।